Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਿਹਤ ਮੰਤਰੀ ਨੇ ਡਿਊਟੀ 'ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

March 13, 2025 08:10 PM
SehajTimes

ਡਾ. ਬਲਬੀਰ ਸਿੰਘ ਨੇ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਕੀਤੀ ਹਦਾਇਤ, ਮਰੀਜ਼ਾਂ ਨੂੰ ਹੋਣ ਵਾਲੀ ਅਸੁਵਿਧਾ ਵਿਰੁੱਧ ਦਿੱਤੀ ਚੇਤਾਵਨੀ

ਚੰਡੀਗੜ੍ਹ : ਡਿਊਟੀ ਵਿੱਚ ਕੁਤਾਹੀ ਕਰਨ ਵਿਰੁੱਧ ਸਖ਼ਤ ਰਵੱਈਆ ਅਪਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪਾਇਆ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਆਊਟਡੋਰ ਪੇਸ਼ੈਂਟ ਡਿਪਾਰਟਮੈਂਟ (ਓਪੀਡੀ) ਦੇ ਕਮਰੇ ਬੰਦ ਸਨ, ਜਿਸ ਕਾਰਨ ਮਰੀਜ਼ ਲੰਬੀਆਂ ਕਤਾਰਾਂ ਵਿੱਚ ਲੱਗ ਕੇ ਉਡੀਕ ਕਰ ਰਹੇ ਸਨ। ਇਨ੍ਹਾਂ ਅਤਿ ਲੋੜੀਂਦੀਆਂ ਸੇਵਾਵਾਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਸਟਾਫ ਵੀ ਆਪਣੇ ਸਥਾਨਾਂ ਤੋਂ ਗੈਰ-ਹਾਜ਼ਰ ਪਾਇਆ ਗਿਆ।

ਸਿਹਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਵੱਲੋਂ ਇਸ ਗੰਭੀਰ ਪ੍ਰਸ਼ਾਸਨਿਕ ਕੁਤਾਹੀ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫ਼ਸਰ (ਐਸਐਮਓ) ਨੂੰ ਜ਼ਿੰਮਵਾਰ ਠਹਿਰਾਉਂਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਅਧਿਕਾਰੀਆਂ ਨੂੰ ਇਸ ਸਬੰਧੀ ਦਿਨ ਦੇ ਅੰਤ ਤੱਕ ਜਵਾਬ ਦੇਣ ਦੀ ਹਦਾਇਤ ਕੀਤੀ ਗਈ।

ਸਥਿਤੀ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ, "ਇਹ ਅਸਵੀਕਾਰਯੋਗ ਹੈ ਕਿ ਮਰੀਜ਼ਾਂ ਨੂੰ ਕਤਾਰਾਂ ਵਿੱਚ ਉਡੀਕ ਕਰਨੀ ਪਈ ਜਦੋਂ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਪਏ ਸਨ। ਅਜਿਹੀ ਕੁਤਾਹੀ ਨੂੰ ਕਿਸੇ ਵੀ ਹਾਲਾਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”

ਮਰੀਜ਼ਾਂ ਦੀ ਭਲਾਈ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ ਡਾ. ਬਲਬੀਰ ਸਿੰਘ ਨੇ ਸਮੂਹ ਸਿਹਤ ਅਧਿਕਾਰੀਆਂ ਨੂੰ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਸਵੇਰੇ 8.30 ਵਜੇ ਤੱਕ ਰਜਿਸਟ੍ਰੇਸ਼ਨ ਕਾਊਂਟਰ ਖੋਲ੍ਹਣ ਅਤੇ ਸਵੇਰੇ 9 ਵਜੇ ਤੋਂ ਓਪੀਡੀ ਸੇਵਾਵਾਂ ਸ਼ੁਰੂ ਕਰਨਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਮੰਤਰੀ ਨੇ ਅੱਗੇ ਕਿਹਾ, “ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਹੋਣ ਵਾਲੀ ਅਸੁਵਿਧਾ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ। ਅਸੀਂ ਅਜਿਹੀਆਂ ਗਲਤੀਆਂ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਹੈ ਅਤੇ ਸਾਰੇ ਮਰੀਜ਼ਾਂ ਦੀ ਸਮੇਂ ਸਿਰ ਅਤੇ ਕੁਸ਼ਲ ਦੇਖਭਾਲ ਨੂੰ ਯਕੀਨੀ ਬਣਾਇਆ ਜਾਵੇਗਾ।”

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ