Sunday, November 02, 2025

Malwa

ਸੁਨਾਮ ਵਿਖੇ ਸਾਹਿਤਕਾਰਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ 

March 17, 2025 04:20 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸਾਹਿਤ ਸਭਾ ਸੁਨਾਮ ਦੀ ਮਹੀਨਾਵਾਰ ਸਾਹਿਤਕ ਇਕੱਤਰਤਾ ਨਾਮਵਰ ਲੇਖਿਕਾ ਮੈਡਮ ਸ਼ਸ਼ੀ ਲਤਾ ਅਤੇ ਸੇਵਾ ਮੁਕਤ ਪ੍ਰਿੰਸੀਪਲ ਹਰਭਗਵਾਨ ਸ਼ਰਮਾ ਦੇ ਨਿਵਾਸ ਤੇ ਕੀਤੀ ਗਈ। ਪ੍ਰਿੰਸੀਪਲ ਹਰਭਗਵਾਨ ਸ਼ਰਮਾ, ਐਡਵੋਕੇਟ ਰਮੇਸ਼ ਸ਼ਰਮਾ ਅਤੇ ਜਸਵੰਤ ਸਿੰਘ ਅਸਮਾਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਾਜ਼ਰ ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰਾਂ ਨੂੰ ਯਤਨ ਕਰਨੇ ਚਾਹੀਦੇ ਹਨ। ਬੇਰੁਜ਼ਗਾਰੀ, ਅਨਪੜ੍ਹਤਾ ਸਮੇਤ ਹੋਰਨਾਂ ਸਮੱਸਿਆਵਾਂ ਵਿੱਚ ਘਿਰੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਤਵੱਜੋ ਦੇਣੀ ਚਾਹੀਦੀ ਹੈ। ਮਾਸਟਰ ਦਲਬਾਰ ਸਿੰਘ ਚੱਠਾ ਸੇਖਵਾਂ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਆਪਾਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਨੇ ਦੱਸਿਆ ਕਿ ਮੈਡਮ ਸ਼ਸ਼ੀ ਲਤਾ ਹੁਣ ਤੱਕ ਦਰਜਨਾਂ ਕਿਤਾਬਾਂ ਲਿਖ ਚੁੱਕੀ ਹੈ ਸਾਹਿਤ ਸਿਰਜਣਾ ਨਾਲ ਜੁੜਕੇ ਕਲਮ ਚਲਾ ਰਹੀ ਹੈ। ‌ਐਡਵੋਕੇਟ ਰਮੇਸ਼ ਕੁਮਾਰ ਸ਼ਰਮਾ ਨੇ ਪ੍ਰਿੰਸੀਪਲ ਹਰਭਗਵਾਨ ਸ਼ਰਮਾ ਦੇ ਸਾਹਿਤ ਨਾਲ ਜੁੜੇ ਹੋਣ ਦੀ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ। ਮੈਡਮ ਸ਼ਸ਼ੀ ਲਤਾ ਅਤੇ ਪ੍ਰਿੰਸੀਪਲ ਹਰ ਭਗਵਾਨ ਸ਼ਰਮਾ ਨੇ ਕਿਹਾ ਕਿ ਅੱਜ ਸਾਹਿਤ ਸਭਾ ਸੁਨਾਮ ਦੇ ਲੇਖਕਾਂ ਨੂੰ ਆਪਣੇ ਘਰ ਦੇ ਵਿਹੜੇ ਵਿੱਚ ਸੱਦ ਕੇ ਉਨ੍ਹਾਂ ਦੀਆਂ ਰਚਨਾਵਾਂ ਸੁਣਨਾ ਸਾਡੇ ਲਈ ਬਹੁਤ ਵੱਡੀ ਖੁਸ਼ੀ ਤੇ ਮਾਣ ਦੀ ਗੱਲ ਹੈ। ਹੈ। ਰਚਨਾਵਾਂ ਦੇ ਦੌਰ ਵਿੱਚ ਮਾਸਟਰ ਦਲਬਾਰ ਸਿੰਘ ਚੱਠੇ ਸ਼ੇਖਵਾਂ, ਜਸਵੰਤ ਸਿੰਘ ਅਸਮਾਨੀ, ਐਡਵੋਕੇਟ ਰਮੇਸ਼ ਕੁਮਾਰ, ਡਾਕਟਰ ਅਮਰੀਕ ਅਮਨ, ਐਡਵੋਕੇਟ ਪੁਨੀਤ ਸ਼ਰਮਾ, ਸਤਿਗੁਰ ਸੁਨਾਮੀ, ਬੇਅੰਤ ਸਿੰਘ, ਗੁਰਮੀਤ ਸੁਨਾਮੀ, ਸੁਪਿੰਦਰ ਭਾਰਦਵਾਜ, ਰਾਜਵਿੰਦਰ ਕੌਰ, ਰਿਸ਼ੀ ਅਤੇ ਨਿਸ਼ਾ ਨੇ ਆਪਣੀਆਂ ਖ਼ੂਬਸੂਰਤ ਰਚਨਾਵਾਂ ਨਾਲ ਸ਼ਾਨਦਾਰ ਹਾਜ਼ਰੀ ਲਗਵਾਈ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ