Wednesday, September 17, 2025

Health

ਸੁਨਾਮ ਵਿਖੇ ਫ਼ੂਡ ਸੇਫਟੀ ਵਿਭਾਗ ਦੀ ਛਾਪੇਮਾਰੀ 

March 17, 2025 05:02 PM
ਦਰਸ਼ਨ ਸਿੰਘ ਚੌਹਾਨ
ਮਿਲਾਵਟੀਖੋਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਅਦਿਤੀ ਗੁਪਤਾ 
 
ਸੁਨਾਮ : ਸੂਬੇ ਦੇ ਲੋਕਾਂ ਨੂੰ ਖਾਣ ਪੀਣ ਦੀਆਂ ਮਿਆਰੀ ਵਸਤਾਂ ਮੁੱਹਈਆ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ  ਮਿਲਾਵਟੀਖੋਰਾਂ ਤੇ ਸ਼ਿਕੰਜਾ ਕਸਦਿਆਂ ਸੋਮਵਾਰ ਨੂੰ ਸੁਨਾਮ ਵਿਖੇ ਫੂਡ ਸੇਫਟੀ ਵਿਭਾਗ ਵੱਲੋਂ ਸਹਾਇਕ ਕਮਿਸ਼ਨਰ ਅਦਿਤੀ ਗੁਪਤਾ ਅਤੇ ਜ਼ਿਲ੍ਹਾ ਫੂਡ ਅਫ਼ਸਰ ਚਰਨਜੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਕਰਿਆਨੇ ਦੀਆਂ ਦੁਕਾਨਾਂ ਤੋਂ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲਏ ਗਏ। ਅਧਿਕਾਰੀਆਂ ਨੇ ਦੱਸਿਆ ਕਿ ਹਲਦੀ, ਮਿਰਚ, ਸਰ੍ਹੋਂ ਦਾ ਤੇਲ, ਸੋਸ , ਕੋਲਡ ਡਰਿੰਕ ਅਤੇ ਨਮਕੀਨ ਦੇ ਲਏ ਸੈਂਪਲ ਜਾਂਚ ਲਈ ਲੈਬ ਨੂੰ ਭੇਜੇ ਜਾਣਗੇ। ਜਾਂਚ ਰਿਪੋਰਟ ਮਿਲਣ ਤੋਂ ਬਾਅਦ ਵਿਭਾਗ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਦੀ ਖਰੀਦ ਅਤੇ ਵਿਕਰੀ ਨਾ ਕਰਨ। ਮਿਲਾਵਟੀ ਭੋਜਨ ਪਦਾਰਥ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਵਿਭਾਗ ਦੀ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਅਧਿਕਾਰੀਆਂ ਨੇ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਫੂਡ ਲਾਇਸੰਸ ਜ਼ਰੂਰ ਲੈਣ। ਇਹ ਹਰ ਕਿਸੇ ਲਈ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਲਾਇਸੈਂਸ ਯਕੀਨੀ ਬਣਾਉਣ ਲਈ ਨਿਯਮਤ ਜਾਂਚ ਕੀਤੀ ਜਾਵੇਗੀ। ਫ਼ੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਤਾਕੀਦ ਕਰਦਿਆਂ ਕਿਹਾ ਕਿ ਆਪਣੇ ਨਿੱਜੀ ਸਵਾਰਥਾਂ ਲਈ ਲੋਕਾਂ ਦੀ ਜ਼ਿੰਦਗੀ ਲਈ ਖਤਰਾ ਪੈਦਾ ਨਾ ਕੀਤਾ ਜਾਵੇ। ਮਿਲਾਵਟੀ ਵਸਤੂਆਂ ਨਾਲ ਇਨਸਾਨ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ ਅਜਿਹੇ ਵਰਤਾਰੇ ਤੋਂ ਬਚਾਅ ਹਰ ਇਕ ਲਈ ਜ਼ਰੂਰੀ ਹੈ। 

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ