Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੋੜਵੰਦਾਂ ਦੀ ਮਦਦ ਕਰਨਾ ਇਕ ਬਹੁਤ ਵਧੀਆ ਉਪਰਾਲਾ : ਬਰਿੰਦਰ ਗੋਇਲ

March 17, 2025 06:08 PM
SehajTimes

ਪਟਿਆਲਾ : ਪਟਿਆਲਾ ਭੱਠਾ ਮਾਲਕ ਐਸੋਸੀਏਸ਼ਨ (ਰਜਿ:) ਅਤੇ ਅਗਰਵਾਲ ਸਮਾਜ ਸਭਾ (ਰਜਿ:) ਦੇ ਸਹਿਯੋਗ ਨਾਲ ਐਸ.ਡੀ.ਕੇ.ਐਸ. ਭਵਨ ,ਪਟਿਆਲਾ  ਵਿਖੇ ਲਗਾਏ ਮੁਫ਼ਤ ਮੈਗਾ ਮੈਡੀਕਲ ਕੈਂਪ ਮੌਕੇ ਪੰਜਾਬ ਦੇ ਜਲ ਸਰੋਤ, ਖਨਣ ਤੇ ਜੀਓਲੋਜੀ ਅਤੇ ਜਲ ਤੇ ਭੂਮੀ ਰੱਖਿਆ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਹਨਾਂ ਕਿਹਾ ਕਿ ਇਸ ਮੈਡੀਕਲ ਕੈਂਪ ਵਿੱਚ ਹਰ ਤਰ੍ਹਾਂ ਦੇ ਡਾਕਟਰ ਮੌਜੂਦ ਹਨ । ਜਿੰਨੇ ਮਰੀਜ ਇਸ ਕੈਂਪ ਵਿੱਚ ਆੳਣਗੇ ਉਹਨਾਂ ਨੂੰ ਫਰੀ ਦਵਾਈ ਦਿੱਤੀ ਜਾਵੇਗੀ ਅਤੇ ਮਰੀਜ ਦੀ ਹਰ ਲੋੜ ਪੂਰੀ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਇਕ ਬਹੁਤ ਵਧੀਆ ਉਪਰਾਲਾ ਹੈ । ਉਹਨਾਂ ਇਸ ਮੌਕੇ ਭੱਠਾ ਐਸੋਸੀਏਸ਼ਨ ਅਤੇ ਅਗਰਵਾਲ ਸਮਾਜ ਦੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ।

                                    ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਐਮ.ਐਲ.ਏ. ਅਜੀਤਪਾਲ ਸਿੰਘ ਕੋਹਲੀ ,ਮੇਅਰ ਕੁੰਦਰ ਗੋਗੀਆ ਅਤੇ ਮੇਘ ਚੰਦ ਸ਼ੇਰਮਾਜਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਟਿਆਲਾ ਵਾਸੀਆਂ ਨੇ ਇਹਨਾਂ ਦੀ ਚੋਣ ਕਰਕੇ ਬਹੁਤ ਹੀ ਵਧੀਆ ਫੈਸਲਾ ਕੀਤਾ ਹੈ । ਉਹਨਾਂ ਕਿਹਾ ਕਿ ਸਾਨੂੰ  ਨਿਮਰਤਾ ਦੇ ਪੁੰਜ ਅਜੀਤਪਾਲ ਸਿੰਘ ਕੋਹਲੀ ‘ਤੇ ਮਾਣ ਹੈ ਕਿ ਉਹ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਕਰਦੇ ਹਨ ।

                                  ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਯੂੱਧ ਨਸ਼ਿਆਂ ਵਿਰੁੱਧ ਪੁੱਛੇ ਗਏ ਇਕ ਸਵਾਲ ਦਾ ਜਵਾਬ ਦੇਂਦਿਆਂ ਕਿਹਾ ਕਿ ਪੰਜਾਬ ਸਰਕਾਰ ਜਿਸ ਤਰੀਕੇ ਨਾਲ ਨਸ਼ਿਆਂ ਵਿਰੁੱਧ ਕੰਮ ਕਰ ਰਹੀ ਹੈ ਬਹੁਤ ਹੀ ਸ਼ਲਾਘਾਯੋਗ ਹੈ । ਉਹਨਾਂ ਕਿਹਾ ਕਿ ਜਲਦ ਹੀ ਪੂਰੇ ਪੰਜਾਬ ਵਿੱਚੋਂ ਨਸ਼ਾ ਜੜੋਂ ਖਤਮ ਕਰ ਦਿੱਤਾ ਜਾਵੇਗਾ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੇ ਤਰੀਕੇ ਨਾਲ ਗੈਰ-ਕਾਨੂੰਨੀ  ਮਾਈਨਿੰਗ ‘ਤੇ ਨੱਥ ਪਾਈ ਹੈ , ਜੇਕਰ ਕੋਈ ਗੈਰ-ਕਾਨੂੰਨੀ  ਮਾਈਨਿੰਗ ਕਰਦਾ  ਫੜਿਆ ਗਿਆ ਤਾਂ ਉਸਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ ।         

                        ਇਸ ਦੌਰਾਨ ਅਗਰਵਾਲ ਸਮਾਜ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੂੰ ਇਕ ਮੰਗ ਪੱਤਰ ਦਿੱਤਾ । ਉਹਨਾ ਕਿਹਾ ਕਿ ਇਸ ਐਨ.ਜੀ.ਓ ਦਾ ਸਮਾਜ ਵਿੱਚ ਬਹੁਤ ਵੱਡਾ ਯੋਗਦਾਨ ਹੈ । ਉਹਨਾਂ ਅਗਰਵਾਲ ਸਮਾਜ ਦੀ ਇਸ ਤਨਦੇਹੀ ਨਾਲ ਸਮਾਜ ਸੇਵਾ ਕਰਨ ‘ਤੇ ਉਹਨਾਂ ਦੀ ਸ਼ਲਾਘਾ ਕੀਤੀ  । ਇਸ ਮੌਕੇ ਅਗਰਵਾਲ ਸਮਾਜ ਸਭਾ ਦੇ ਪ੍ਰਧਾਨ ਪਵਨ ਗੋਇਲ ਨੇ ਕਿਹਾ ਕਿ ਇਸ ਸਭਾ ਦਾ ਮੁੱਖ ਟੀਚਾ ਸਮਾਜ ਸੇਵਾ ਕਰਨਾ ਹੈ ਅਤੇ ਲੋੜਵੰਦਾਂ ਸੇਵਾ ਕਰਨਾ ਹੈ । ਉਹਨਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਲੱਗਭੱਗ 425 ਮਰੀਜ ਆਏ ਸਨ ਜਿਹਨਾਂ ਵਿਚੋਂ 22 ਅੱਖਾਂ ਦੇ ਮਰੀਜਾਂ ਦਾ ਓਪਰੇਸ਼ਨ ਰਜਿੰਦਰਾਂ ਹਸਪਤਾਲ ਵਿਖੇ ਫਰੀ ਕੀਤਾ ਜਾਵੇਗਾ ।

                        ਇਸ ਮੌਕੇ ਜਰਨਲ ਸਕੱਤਰ ਸੁਰਿੰਦਰ ਕਾਂਸਲ, ਕੇ.ਕੇ. ਬਾਂਸਲ, ਵਿਨੋਦ ਗਰਗ, ਹਰਨੇਕ ਸਿੰਘ, ਚਮਨ ਲਾਲ ਗਰਗ, ਐਸ.ਕੇ. ਗੋਇਲ,ਅਰੁਨ ਗਰਗ, ਅਮਰਜੀਤ ਗੋਇਲ, ਯਸ਼ਪਾਲ ਸਿੰਗਲਾ, ਰਮੇਸ਼ ਮੋਹੀ, ਲਖਵੀਰ ਸਿੰਘ, ਤਰਸੇਮ ਭੋਲਾ, ਸੁਮਿਤ ਬਾਂਸਲ,ਰਾਜ ਕੁਮਾਰ, ਜੀਵਨ ਗੁਪਤਾ, ਧਰਮਪਾਲ ਗਰਗ, ਪਵਨ ਕੁਮਾਰ, ਸੰਤੋਸ਼ ਮਿੱਤਲ , ਸੰਜੀਵ ਕੁਮਾਰ, ਮੁਨੀਸ਼ ਸਿੰਗਲਾ, ਹੇਮੰਤ ਜੈਨ, ਸ਼ਵਿੰਦਰ ਧਨੰਜੇ ਤੋਂ ਇਲਾਵਾ ਭੱਠਾ ਮਾਲਕ ਐਸੋਸੀਏਸ਼ਨ ਅਤੇ ਅਗਰਵਾਲ ਸਮਾਜ ਸਭਾ ਦੇ ਮੈਂਬਰ ਸ਼ਾਮਲ ਸਨ । 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ