Monday, October 27, 2025

Entertainment

ਸਾਬਕਾ CM ਚਰਨਜੀਤ ਚੰਨੀ ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਮੂਸਾ ਹਵੇਲੀ ਪਹੁੰਚੇ

March 17, 2025 06:56 PM
SehajTimes

ਮੂਸਾ : ਸਾਬਕਾ CM ਚਰਨਜੀਤ ਚੰਨੀ ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਮੂਸਾ ਹਵੇਲੀ ਪਹੁੰਚੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਅੱਜ ਪਹਿਲਾ ਜਨਮ ਦਿਨ ਹੈ। ਛੋਟੇ ਸਿੱਧੂ ਦਾ ਜਨਮਦਿਨ ਮਾਨਸਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵੱਡੀ ਗਿਣਤੀ ‘ਚ ਪਹੁੰਚੇ। ਇਸ ਮੌਕੇ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹਾਜ਼ਰ ਸਨ। ਉਨ੍ਹਾਂ ਨੇ ਪਰਿਵਾਰ ਨਾਲ ਕੇਕ ਕੱਟਿਆ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ।

MP ਚਰਨਜੀਤ ਚੰਨੀ ਨੇ ਕਿਹਾ, ਮੈਂ ਜਦੋਂ ਨਿੱਕੇ ਸਿੱਧੂ ਦੇ ਜਨਮਦਿਨ ‘ਤੇ ਹਵੇਲੀ ਦੇ ਕਮਰੇ ‘ਚ ਵੜਿਆ ਤਾਂ ਸਾਹਮਣੇ ਸਿੱਧੂ ਦੀ ਤਸਵੀਰ ਸੀ। ਮੈਨੂੰ ਐਦਾਂ ਲੱਗਿਆ ਕਿ ਜਿਵੇਂ ਸਿੱਧੂ ਕਹਿ ਰਿਹਾ ਕਿ ਮੈਂ ਦੁਬਾਰਾ ਆ ਗਿਆ ਬਾਈ, ਮੈਂ ਘਰ ਹੀ ਹਾਂ”। ਉਨ੍ਹਾਂ ਅੱਗੇ ਕਿਹਾ ਕਿ – “ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਮੈਨੂੰ ਛੋਟੇ ਸਿੱਧੂ ਦਾ ਜਨਮ ਦਿਨ ਮਨਾਉਣ ਦਾ ਮੌਕਾ ਮਿਲਿਆ ਤੇ ਛੋਟੇ ਸਿੱਧੂ ਦਾ ਜਨਮਦਿਨ ਮਨਾਉਣ ਲਈ ਇੱਥੇ ਆਇਆ। ਸਾਨੂੰ ਬਹੁਤ ਖੁਸ਼ੀ ਹੈ ਕਿ ਸ਼ੁਭਦੀਪ ਨੇ ਮੁੜ ਆ ਕੇ ਪਰਿਵਾਰ ਨੂੰ ਖੁਸ਼ੀਆਂ ਬਖਸ਼ੀਆਂ, ਪਰਮਾਤਮਾ ਛੋਟੇ ਸਿੱਧੂ ਨੂੰ ਲੰਬੀ ਉਮਰ ਬਖਸ਼ੇ।”
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ, “ਇੱਕ ਵੱਡਾ ਜ਼ਖ਼ਮ ਭਰ ਗਿਆ ਹੈ, ਅਤੇ ਅਸੀਂ ਇਸ ਨੂੰ ਉਸੇ ਤਰ੍ਹਾਂ ਲੈ ਰਹੇ ਹਾਂ। ਵੱਡੇ ਪੁੱਤਰ ਦੀ ਗੈਰਹਾਜ਼ਰੀ ਕਦੇ ਵੀ ਪੂਰੀ ਨਹੀਂ ਹੋ ਸਕਦੀ, ਪਰ ਇਸ ਨਾਲ ਕੁਝ ਰਾਹਤ ਜ਼ਰੂਰ ਮਿਲੀ ਹੈ। ਸਾਬਕਾ ਮੁੱਖ ਮੰਤਰੀ ਦੇ ਆਉਣ ਨਾਲ ਇਹ ਪਲ ਹੋਰ ਵੀ ਖਾਸ ਹੋ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਪਿਆਰ ਸਦਕਾ ਹੀ ਅਸੀਂ ਇਹ ਸਮਾਗਮ ਮਨਾ ਰਹੇ ਹਾਂ।

Have something to say? Post your comment

 

More in Entertainment

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਮਨਾਇਆ ਪ੍ਰੀ-ਕਰਵਾ ਈਵੈਂਟ

‘ਸ਼ੇਰਾ’ ਵਿੱਚ ਸੋਨਲ ਚੌਹਾਨ ਦਾ ਦੋ ਪੰਨਿਆਂ ਦਾ ਪੰਜਾਬੀ ਮੋਨੋਲਾਗ

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਅੱਵਲ ਫ਼ਿਲਮ ਫ਼ੈਸਟੀਵਲ 'ਚ ਪੰਜਾਬੀ ਫ਼ਿਲਮ ਕਾਲ ਕੋਠੜੀ ਪੋਸਟਰ ਰਿਲੀਜ਼

ਨਿੱਕਾ ਜ਼ੈਲਦਾਰ 4’ ਵਿੱਚ ਸਿੱਖ ਔਰਤ ਵੱਲੋਂ  ਸਿਗਰਟਨੋਸ਼ੀ ਸਿੱਖ ਸੱਭਿਆਚਾਰ ਤੇ ਪਰੰਪਰਾ ਵਿਰੁੱਧ ਸਾਜ਼ਿਸ਼ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬੀ ਗਾਇਕ ਮਨਿੰਦਰ ਦਿਓਲ ਵੀ ਪੰਜਾਬ ਦੀ ਮਦਦ ਵਿੱਚ ਆਏ ਸਾਹਮਣੇ

ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਹੋਏ ਪੰਜ ਤੱਤਾਂ ‘ਚ ਵਿਲੀਨ

ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

ਭੁਟਾਨੀ ਫਿਲਮਫੇਅਰ ਐਵਾਰਡਜ਼ ਪੰਜਾਬੀ 2025: ਸਰਗੁਨ ਮਹਿਤਾ ਨੇ ਪ੍ਰੈੱਸ ਕਾਨਫਰੈਂਸ ਵਿੱਚ ਕੀਤਾ ‘ਬਲੈਕ ਲੇਡੀ’ ਦਾ ਖੁਲਾਸਾ

ਤੀਆਂ ਦੇ ਤਿਉਹਾਰ ਮੌਕੇ ਔਰਤਾਂ ਨੇ ਖੂਬ ਰੌਣਕਾਂ ਲਾਈਆਂ