Tuesday, September 16, 2025

Chandigarh

ਕੋਰੋਨਾ ਤੇ ਬਲੈਕ ਫੰਗਸ ਨਾਲ ਨਜਿੱਠਣ ਲਈ ਆਪ ਵੱਲੋਂ ‘ਆਪ ਦਾ ਡਾਕਟਰ’ ਮੁਹਿੰਮ ਦਾ ਆਗਾਜ

May 25, 2021 05:53 PM
SehajTimes

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੋਰੋਨਾ ਮਹਾਮਾਰੀ ਦੇ ਔਖੇ ਸਮੇਂ ਵਿੱਚ ਸੂਬੇ ਦੇ ਲੋਕਾਂ ਨੂੰ ਡਾਕਟਰੀ ਸਹਾਇਤਾ ਦੇਣ ਲਈ ‘ਆਪ ਦਾ ਡਾਕਟਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਪੰਜਾਬ ਵਾਸੀਆਂ ਲਈ ਇੱਕ ਹੈਲਪ ਲਾਇਨ ਨੰਬਰ 782 - 727 - 5743  ਜਾਰੀ  ਕੀਤਾ ਗਿਆ ਹੈ, ਜਿਸ ’ਤੇ ਸੰਪਰਕ ਕਰਕੇ ਕੋਈ ਵਿਅਕਤੀ ਕੋਰੋਨਾ ਵਾਇਰਸ ਤੋਂ ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।  
 ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ’ਤੇ ਆਮ ਆਦਮੀ ਪਾਰਟੀ ਦੇ ਮੈਡੀਕਲ ਵਿੰਗ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਮੈਡੀਕਲ ਵਿੰਗ ਦੇ ਪ੍ਰਧਾਨ ਡਾ. ਰਵਜੋਤ , ਉਪ ਪ੍ਰਧਾਨ ਡਾ. ਚਰਨਜੀਤ ਸਿੰਘ ਚੰਨੀ ਅਤੇ ਡਾ. ਸੰਜੀਵ ਸ਼ਰਮਾ ਨੇ ‘ਆਪ ਦਾ ਡਾਕਟਰ’ ਮੁਹਿੰਮ ਦਾ ਆਗਾਜ ਕੀਤਾ। ਇਸ ਸਮੇਂ ਵਿਧਾਇਕ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਲੋਕ ਆਪ ਦੇ ਮੈਡੀਕਲ ਵਿੰਗ ਵੱਲੋਂ ਜਾਰੀ ਸਹਾਇਤਾ ਨੰਬਰ 782 - 727 - 5743 ’ਤੇ ਕਾਲ ਕਰਕੇ ਡਾਕਟਰਾਂ ਕੋਲੋਂ ਕੋਰੋਨਾ ਮਹਾਮਾਰੀ ਤੋਂ ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਅਤੇ ਮਦਦ ਲੈ ਸਕਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਕੋਰੋਨਾ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ’ਚ ਫ਼ੇਲ ਸਿੱਧ ਹੋਈ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਸ਼ਾਮਲ ਹੈ, ਇਸ ਲਈ ਆਪ ਦੇ ਮੈਡੀਕਲ ਵਿੰਗ ਵੱਲੋਂ ਇਹ ਵਿਸ਼ੇਸ਼ ਹੈਲਪ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਮੇਂ ਆਪ ਦੇ ਮੈਡੀਕਲ ਵਿੰਗ ਦੇ ਪ੍ਰਧਾਨ ਡਾ. ਰਵਜੋਤ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੋਰੋਨਾ ਲਾਗ ਦੇ ਖ਼ਿਲਾਫ਼ ਵੈਕਸੀਨ ਨੂੰ ਲੈ ਕੇ ਗੰਭੀਰ ਨਹੀਂ, ਕਿਉਂਕਿ ਸੂਬੇ ’ਚ ਵੈਕਸੀਨ ਦੀ ਭਾਰੀ ਘਾਟ ਹੈ। ਉਨ੍ਹਾਂ ਸਵਾਲ ਕੀਤਾ ਕਿ ਬਿਨਾਂ ਵੈਕਸੀਨ ਤੋਂ ਲੋਕਾਂ ਨੂੰ ਕੋਰੋਨਾ ਲਾਗ ਤੋਂ ਕਿਵੇਂ ਬਚਾਇਆ ਜਾ ਸਕਦਾ ? 
ਇਸੇ ਤਰ੍ਹਾਂ ਡਾ. ਸੰਜੀਵ ਸ਼ਰਮਾ ਨੇ ਕਿਹਾ ਕਿ ਕੋਰੋਨਾ ਲਾਗ ਦੇ ਨਾਲ ਨਾਲ ਬਲੈਕ ਫੰਗਸ ਦੇ ਮਾਮਲੇ ਵੀ ਵੱਧ ਰਹੇ ਹਨ। ਪਰ ਸਾਰਿਆਂ ਨੂੰ ਬਲੈਕ ਫੰਗਸ ਦੇ ਪ੍ਰਭਾਵ ਤੋਂ ਡਰਨ ਦੀ ਲੋੜ ਨਹੀਂ, ਕਿਉਂਕਿ ਸਿਰਫ਼ ਕੁੱਝ ਬਿਮਾਰੀਆਂ ਤੋਂ ਪੀੜਤ ਲੋਕ ਹੀ ਬਲੈਕ ਫੰਗਸ ਤੋਂ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕੋਰੋਨਾ ਕਾਲ ਵਿੱਚ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕ੍ਰਿਆ ਸ਼ੁਰੂ ਕੀਤੀ ਸੀ, ਜੋ ਅਜੇ ਤੱਕ ਮੁਕੰਮਲ ਨਹੀਂ ਹੋ ਸਕੀ।
ਜਦੋਂ ਕਿ ਡਾ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਜ਼ੁਮਲੇਬਾਜੀ ਕਰਨ ਲੱਗੇ ਹਨ। ਇੱਕ ਪਾਸੇ ਮੁੱਖ ਮੰਤਰੀ ਪੂਰੇ ਪਿੰਡ ਵੱਲੋਂ ਟੀਕਾ ਲਗਵਾਉਣ ’ਤੇ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕਰਦੇ ਹਨ, ਜਦੋਂ ਕਿ ਪੰਜਾਬ ਸਰਕਾਰ ਕੋਲ ਤਾਂ ਟੀਕੇ ਦੀ ਲੋੜੀਂਦੀ ਮਾਤਰਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੰਭੀਰ ਹੁੰਦੀ ਤਾਂ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ ਘੱਟ ਹੁੰਦੀ।     

Have something to say? Post your comment

 

More in Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ