Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਮੀਟਿੰਗ

March 18, 2025 06:03 PM
SehajTimes

ਐੱਸ.ਏ.ਐੱਸ. ਨਗਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ 'ਤੇ ਬੀ.ਐਲ.ਏ ਲਗਾਏ ਜਾਣੇ ਹਨ।
     ਇਸ ਸਬੰਧੀ ਫਾਰਮੇਟ ਬੀ.ਐਲ.ਏ-1 ਅਤੇ 2 ਭਰਕੇ, 25 ਮਾਰਚ 2025 ਤੱਕ ਇਸ ਦਫ਼ਤਰ ਨੂੰ ਭੇਜੇ ਜਾਣ। ਬੀ.ਐਲ.ਏ-1 ਸਬੰਧੀ ਪ੍ਰੋਫਾਰਮਾ ਪਾਰਟੀ ਦੇ ਪ੍ਰਧਾਨ/ਸੈਕਟਰੀ ਵੱਲੋਂ ਭਰਿਆ ਜਾਣਾ ਹੈ। ਇਸ ਪੋਫਾਰਮੇ  ਵਿੱਚ ਪ੍ਰਧਾਨ/ਸੈਕਟਰੀ ਜ਼ਿਲ੍ਹਾ/ਹਲਕਾ ਪੱਧਰ 'ਤੇ ਬੀ.ਐਲ.ਏ ਨਿਯੁਕਤ ਕਰਨ ਲਈ ਅਧਿਕਾਰਿਤ ਵਿਅਕਤੀ ਦੀ ਨਿਯੁਕਤੀ ਕਰੇਗਾ। ਬੀ.ਐਲ.ਏ-1 ਪ੍ਰੋਫਾਰਮੇ  ਵਿੱਚ ਨਿਯੁਕਤ ਕੀਤੇ ਗਏ ਅਧਿਕਾਰਿਤ ਵਿਅਕਤੀ ਵੱਲੋਂ ਬੀ.ਐਲ.ਏ-2 ਪ੍ਰੋਫਾਰਮੇ ਭਰਕੇ  ਦਿੱਤਾ ਜਾਵੇਗਾ, ਜਿਸ ਵਿੱਚ ਉਹ ਬੂਥ ਲੈਵਲ ਤੇ ਬੀ.ਐਲ.ਏ ਦੀ ਨਿਯੁਕਤੀ ਕਰੇਗਾ।
 ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ. 6 ਨਵੀਂ ਵੋਟ ਲਈ, ਫਾਰਮ ਨੰ. 7 ਵੋਟ ਕੱਟਣ ਲਈ, ਫਾਰਮ ਨੰ. 8 ਦਰੁਸਤੀ/ਸ਼ਿਫਟਿੰਗ/ਪੀ.ਡਬਲਿਯੂ.ਡੀ ਮਾਰਕਿੰਗ (PwD marking)/ਡੁਪਲੀਕੇਟ ਵੋਟਰ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ https://voters.eci.gov.in ns / Voter help line app ਤੇ ਭਰਿਆ ਜਾਵੇ। ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲਾ ਚੋਣ ਅਫ਼ਸਰ, ਡਾ. ਅੰਕਿਤਾ ਕਾਂਸਲ ਸਹਾਇਕ ਕਮਿਸ਼ਨਰ (ਜਨਰਲ), ਦਿਨੇਸ਼ ਪ੍ਰਸ਼ਾਦ, ਸੀ.ਪੀ.ਆਈ (ਐਮ), ਜਸਮੀਰ ਲਾਲ, ਕਾਂਗਰਸ ਪਾਰਟੀ, ਹਰਪੀਤ ਸਿੰਘ,  ਕਾਂਗਰਸ ਪਾਰਟੀ, ਗੁਰਿਵੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ, ਰਾਧੇ ਸ਼ਾਮ, ਭਾਰਤੀ ਜਨਤਾ ਪਾਰਟੀ, ਸਤਨਾਮ ਸਿੰਘ, ਸ਼੍ਰੋਮਣੀ ਅਕਾਲੀ ਦਲ, ਹਰਭਜਨ ਸਿੰਘ, ਬਹੁਜਨ ਸਮਾਜ ਪਾਰਟੀ, ਬਹਾਦਰ ਸਿੰਘ, ਆਮ ਆਦਮੀ ਪਾਰਟੀ, ਅਜੈਬ ਸਿੰਘ, ਕਾਂਗਰਸ ਪਾਰਟੀ, ਸੰਜੇ ਕੁਮਾਰ, ਚੋਣ ਤਹਿਸੀਲਦਾਰ, ਸੁਰਿੰਦਰ ਕੁਮਾਰ, ਚੋਣ
ਕਾਨੂੰਗੋ, ਡੇਰਾਬੱਸੀ, ਜਗਤਾਰ ਸਿੰਘ, ਜੂਨੀਅਰ ਸਹਾਇਕ ਅਤੇ ਜਸਵਿੰਦਰ ਕੌਰ ਕਲਰਕ ਹਾਜ਼ਰ ਸਨ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ