Sunday, November 02, 2025

Doaba

ਧਾਮੀ ਨੇ ਭਰੀ ਹਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਬਲਵਿੰਦਰ ਸਿੰਘ ਭੂੰਦੜ 

March 18, 2025 06:12 PM
SehajTimes
 
ਹੁਸ਼ਿਆਰਪੁਰ : ਸੁਖਬੀਰ ਸਿੰਘ ਬਾਦਲ ਅਤੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਖੁਦ ਚੱਲ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੁਸ਼ਿਆਰਪੁਰ ਰਿਹਾਇਸ਼ ਵਿੱਚ ਪਹੁੰਚੇ ਅਤੇ ਬੰਦ ਕਮਰਾ ਮੀਟਿੰਗ ਉਪਰੰਤ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾ ਸੰਭਾਲਣ ਲਈ ਰਾਜ਼ੀ ਕਰ ਲਿਆ | ਇਸ ਮੌਕੇ ਹਰਜਿੰਦਰ ਸਿੰਘ ਧਾਮੀ ਦੀ ਮਹਾਰਾਜਾ ਰਣਜੀਤ ਸਿੰਘ ਨਗਰ ਹੁਸ਼ਿਆਰਪੁਰ ਸਥਿਤ ਕੋਠੀ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਧਾਮੀ ਦੀ ਹਾਮੀ ਦਾ ਐਲਾਨ ਹੁੰਦਿਆਂ ਹੀ ਜੈਕਾਰਿਆਂ ਦੀ ਗੂੰਜ ਵਿੱਚ ਇਸ ਦਾ ਸਵਾਗਤ ਕੀਤਾ | ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ ਨਾਲ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ,ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਜਿੰਦਰ ਸਿੰਘ ਮਹਿਤਾ, ਜਰਨੈਲ ਸਿੰਘ ਵਾਹਦ, ਭਗਵੰਤ ਸਿੰਘ ਸਿਆਲਕਾ,ਗੁਰਬਚਨ ਸਿੰਘ ਬੱਬੇਹਾਲੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅਲਵਿੰਦਰ ਪਾਲ ਸਿੰਘ ਪੱਖੋਕੇ ਵਰਗੇ ਵੱਡੇ ਆਗੂ ਵੀ ਮੌਜੂਦ ਰਹੇ | ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਕੋਠੀ ਤੋਂ ਬਾਹਰ ਆਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਜਿਉ ਹੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਸੇਵਾ ਸੰਭਾਲਣ ਲਈ ਰਾਜ਼ੀ ਹੋਣ ਦਾ ਐਲਾਨ ਕੀਤਾ ਤਾਂ ਕੋਠੀ ਵਿੱਚ ਹਾਜ਼ਰ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਜੋਸ਼ ਅਤੇ ਖੁਸ਼ੀ ਦੀ ਲਹਿਰ ਛਾ ਗਈ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਇਸ ਦਾ ਸਵਾਗਤ ਕੀਤਾ | ਇਸ ਮੌਕੇ ਆਪਣੇ ਸੰਬੋਧਨ ਵਿੱਚ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਦਾ ਵਫ਼ਾਦਾਰ ਸਿਪਾਹੀ ਕਰਾਰ ਦਿੰਦਿਆਂ ਉਨਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਵੱਜੋਂ ਇਮਾਨਦਾਰੀ, ਸਮਰਪਣ ਭਾਵਨਾ ਨਾਲ ਕੀਤੀ ਸੇਵਾ ਦੀ ਭਰਪੂਰ ਸ਼ਲਾਘਾ ਕਰਦਿਆਂ ਉਹਨਾਂ ਵੱਲੋਂ ਮੁੱਖ ਸੇਵਾਦਾਰ ਦੀ ਸੇਵਾ ਸੰਭਾਲਣ ਲਈ ਰਾਜ਼ੀ ਹੋਣ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਿੱਖ ਪੰਥ ਨੂੰ ਦਰਪੇਸ਼ ਭਰਪੂਰ ਚੁਣੌਤੀਆਂ ਵਾਲੇ ਮਾਹੌਲ ਵਿੱਚ ਆਪਸੀ ਏਕਤਾ, ਵਿਸ਼ਵਾਸ਼, ਇਤਫ਼ਾਕ ਅਤੇ ਭਾਈਚਾਰਕ ਭਾਵਨਾ ਦਾ ਮਜਬੂਤ ਹੋਣਾ ਸਮੇਂ ਦੀ ਮੁੱਖ ਲੋੜ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੁਰੂਧਾਮ ਅਤੇ ਤਖਤ ਸਾਹਿਬਾਨ ਪੰਥਕ ਏਕਤਾ ਲਈ ਮਜਬੂਤ ਅਤੇ ਮੁੱਖ ਸੋਮਾ ਹਨ ਪਰ ਕੁਝ ਪੰਥ ਵਿਰੋਧੀ ਤਾਕਤਾਂ ਵੱਲੋਂ ਤਖਤ ਸ਼੍ਰੀ ਹਜੂਰ ਸਾਹਿਬ ਨੰਦੇੜ,ਤਖਤ ਸ੍ਰੀ ਪਟਨਾ ਸਾਹਿਬ ਤੇ ਪ੍ਰਬੰਧਾਂ ਵਿੱਚ ਸਰਕਾਰੀ ਦਖਲ ਅੰਦਾਜ਼ੀ ਕਰਵਾਈ ਜਾ ਰਹੀ ਹੈ ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੀ ਤਾਕਤ ਖਤਮ ਕਰਨ ਲਈ ਹਰਿਆਣਾ ਕਮੇਟੀ ਬਣਾਉਣਾ ਤੇ ਇਥੇ ਕਬਜ਼ਾ ਕਰਨਾ ਵੀ ਪੰਥ ਵਿਰੋਧੀ ਤਾਕਤਾਂ ਦਾ ਕੰਮ ਹੈ। ਇਸੇ ਤਰ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਪਰ ਵੀ ਸਿੱਖ ਪੰਥ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਦੀ ਹੀ ਅਜ਼ਾਰੇਦਾਰੀ ਹੈ ਅਜਿਹੇ ਆਪੋ ਧਾਪੀ ਵਾਲੇ ਮਾਹੌਲ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਮਜਬੂਤ ਹੋਣਾ ਬਹੁਤ ਜਰੂਰੀ ਹੈ। ਸੁਖਬੀਰ ਸਿੰਘ ਬਾਦਲ ਨੇ ਅਜਿਹੇ ਬਿਖੜੇ ਸਮੇਂ ਵਿੱਚ ਪੰਥਕ ਏਕਤਾ ਤੇ ਜ਼ੋਰ ਦਿੱਤਾ | ਇਸ ਮੌਕੇ ਆਪਣੇ ਸੰਬੋਧਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥ ਦੇ ਵਡੇਰੇ ਹਿਤਾਂ ਲਈ ਉਹ ਮੁੜ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਸੇਵਾ ਸੰਭਾਲਣ ਲਈ ਤਿਆਰ ਹਨ | ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਜਿੰਦਰ ਸਿੰਘ ਮਹਿਤਾ, ਅਰਵਿੰਦਰ ਪਾਲ ਸਿੰਘ ਪੱਖੋਕੇ ਗੁਰਬਖਸ਼ ਸਿੰਘ, ਵਰਿੰਦਰ ਸਿੰਘ ਬਾਜਵਾ ਸਾਬਕਾ ਮੈਂਬਰ ਰਾਜ ਸਭਾ, ਲਖਵਿੰਦਰ ਸਿੰਘ ਲੱਖੀ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਪਰਮਜੀਤ ਸਿੰਘ ਪੰਮੀ ਭੂੰਗਾ,ਪ੍ਰੇਮ ਸਿੰਘ ਪਿਪਲਾਂਵਾਲਾ ਸਾਬਕਾ ਸੀਨੀਅਰ ਡਿਪਟੀ ਮੇਅਰ,ਸੁਰਜੀਤ ਸਿੰਘ ਕੈਰੇ, ਸਤਨਾਮ ਸਿੰਘ ਬੰਟੀ,ਇਕਬਾਲ ਸਿੰਘ ਖੇੜਾ, ਬਲਵੰਤ ਸਿੰਘ ਬਰਿਆਲ,ਅਮਰੀਕ ਸਿੰਘ ਭਾਗੋਵਾਲ, ਮੁਕੇਸ਼ ਕੁਮਾਰ, ਹਰਿਆਣਾ, ਸੁਰਜੀਤ ਸਿੰਘ ਜੋੜਾ,ਭੁਪਿੰਦਰ ਸਿੰਘ ਮਹਿੰਦੀਪੁਰ, ਗੁਰਜੀਤ ਸਿੰਘ ਨੀਲਾ ਨਲੋਆ, ਅਵਤਾਰ ਸਿੰਘ ਸੂਸ, ਸੰਦੀਪ ਸਿੰਘ ਸੀਕਰੀ,ਸੰਜੀਵ ਤਲਵਾੜ,ਲਖਵਿੰਦਰ ਸਿੰਘ ਟਿੱਮੀ ਹਾਜੀਪੁਰ,ਹਰਪ੍ਰੀਤ ਸਿੰਘ ਰਿੰਕੂ ਬੇਦੀ,ਬਿਕਰਮਜੀਤ ਸਿੰਘ ਕਲਸੀ,ਸੰਤੋਖ ਸਿੰਘ ਔਜਲਾ,ਸੁਰਜੀਤ ਬੰਗੜ,ਨਰਿੰਦਰ ਸਿੰਘ, ਰੂਪ ਲਾਲ ਥਾਪਰ,ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ ਵਿਛੋਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ,ਸੁਰਜੀਤ ਸਿੰਘ ਗੜ੍ਹੀ,ਬਲਦੇਵ ਸਿੰਘ ਕਾਇਮਪੁਰ,ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ, ਓਐਸਡੀ ਸਤਬੀਰ ਸਿੰਘ ਧਾਮੀ, ਇੰਜ.ਸੁਖਮਿੰਦਰ ਸਿੰਘ ਸਕੱਤਰ (ਸਿੱਖਿਆ), ਨਿੱਜੀ ਸਕੱਤਰ,ਸ਼ਾਹਬਾਜ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਲਖਬੀਰ ਸਿੰਘ, ਇੰਚਾਰਜ ਅਜਾਦਦੀਪ ਸਿੰਘ, ਮੇਜਰ ਸਿੰਘ, ਪ੍ਰਿੰਸੀਪਲ ਰਣਜੀਤ ਸਿੰਘ ਧਨੋਆ,ਗੁਰਮੇਜ ਸਿੰਘ, ਪ੍ਰੇਮ ਸਿੰਘ ਪਿਪਲਾਂਵਾਲਾ, ਹਰਦੇਵ ਸਿੰਘ ਸਹਾਇ ਪੁਰ, ਭੁਪਿੰਦਰ ਸਿੰਘ ਮਹਿੰਦੀਪੁਰ ਆਦਿ ਹਾਜਰ ਸਨ ! 

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ