Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

March 18, 2025 07:10 PM
SehajTimes

ਪੁਲਿਸ ਟੀਮਾਂ ਨੇ , ਦੋਸ਼ੀ ਵੱਲੋਂ ਖੇਪ ਪਹੁੰਚਾਉਣ ਲਈ ਵਰਤੀ ਜਾ ਰਹੀ ਹੁੰਡਈ ਕ੍ਰੇਟਾ ਕਾਰ ਵੀ ਕੀਤੀ ਜਬਤ

ਪਾਕਿ-ਆਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਗਿ੍ਰਫਤਾਰ ਕੀਤਾ ਦੋਸ਼ੀ; ਖੇਪ ਪਹੁੰਚਾਉਣ ਲਈ ਡਰੋਨ ਦੀ ਕੀਤੀ ਜਾ ਰਹੀ ਸੀ ਵਰਤੋਂ : ਡੀਜੀਪੀ ਗੌਰਵ ਯਾਦਵ

ਇੱਕ ਹੋਰ ਸਾਥੀ ਦੀ ਹੋਈ ਪਛਾਣ, ਜਿਸਦੀ ਗਿ੍ਰਫਤਾਰੀ ਲਈ ਪੁਲਿਸ ਟੀਮਾਂ ਕਰ ਰਹੀਆਂ ਹਨ ਛਾਪੇਮਾਰੀ : ਸੀਪੀ ਅੰਮਿ੍ਤਸਰ ਗੁਰਪ੍ਰੀਤ ਭੁੱਲਰ

ਅੰਮਿ੍ਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਮੰਗਲਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਅੰਮਿ੍ਤਸਰ ਦੇ ਪਿੰਡ ਹਰਸ਼ਾ ਛੀਨਾ ਦੇ ਰਹਿਣ ਵਾਲੇ ਧਰਮਿੰਦਰ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ। ਦੋਸ਼ੀ ਦੇ ਕਬਜ਼ੇ ਚੋਂ ਹੈਰੋਇਨ ਅਤੇ ਇੱਕ ਹਥਿਆਰ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਨਸ਼ੇ ਦੀਆਂ ਖੇਪਾਂ ਨੂੰ ਪਹੁੰਚਾਉਣ ਲਈ ਕਰਦਾ ਸੀ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਕਿ ਅਜਨਾਲਾ ਖੇਤਰ ਰਾਹੀਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਨਸ਼ਿਆਂ ਦੀ ਖੇਪ ਸੁੱਟਦੇ ਸਨ। ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਰੋਸੇਮੰਦ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰਪਾਲ ਸਿੰਘ ਸੰਧੂ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਨਾਰਥ ਕਮਲਜੀਤ ਸਿੰਘ ਦੀ ਨਿਗਰਾਨੀ ਅਤੇ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਉਕਤ ਮੁਲਜਮ ਧਰਮਿੰਦਰ ਉਰਫ ਸੋਨੂੰ ਨੂੰ ਮੈਂਟਲ ਹਸਪਤਾਲ ਅੰਮਿ੍ਤਸਰ ਨੇੜਿਓਂ ਗਿ੍ਫਤਾਰ ਕੀਤਾ , ਜਦੋਂ ਉਹ ਖੇਪ ਦੀ ਡਿਲੀਵਰੀ ਲਈ ਕਿਸੇ ਦੀ ਉਡੀਕ ਕਰ ਰਿਹਾ ਸੀ।

ਸੀ.ਪੀ. ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਉਸਦੇ ਇੱਕ ਹੋਰ ਸਾਥੀ ਦੀ ਪਛਾਣ ਕਰਕੇ ਉਸਨੂੰ ਨਾਮਜ਼ਦ ਕਰ ਲਿਆ ਹੈ, ਜਦਕਿ, ਉਸ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਸ ਨੂੰ ਇਹ ਖੇਪ ਦਿੱਤੀ ਜਾਣੀ ਸੀ। ਉਨਾਂ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗਿ੍ਫਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਐਫਆਈਆਰ ਨੰ. 20 ਮਿਤੀ 17 ਮਾਰਚ 2025 ਨੂੰ ਥਾਣਾ ਮਜੀਠਾ ਰੋਡ ਅੰਮਿ੍ਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(ਸੀ), ਅਤੇ 29 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ