Wednesday, September 17, 2025

Chandigarh

ਕਰਨਲ ਦੀ ਬੇਵਜਾ ਕੁੱਟ-ਮਾਰ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ': ਬਲਬੀਰ ਸਿੱਧੂ

March 18, 2025 07:18 PM
SehajTimes

'ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਗੰਭੀਰ': ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਫੌਜ ਦੇ ਕਰਨਲ ਦੀ ਬੇਵਜਾ ਕੁੱਟ-ਮਾਰ ਦੀ ਸਖ਼ਤ ਨਿਖੇਧੀ ਕੀਤੀ, ਉਨ੍ਹਾਂ ਕਿਹਾ, "ਦੋਸ਼ੀ ਪੁਲਿਸ ਕਰਮਚਾਰੀਆਂ ਨੂੰ ਜਲਦ ਹੀ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।" ਕਰਨਲ ਦਾ ਅਹੁਦਾ ਸੇਨਾ ਵਿੱਚ ਬਹੁਤ ਵੱਡਾ ਹੁੰਦਾ ਹੈ ਅਤੇ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਸਲੂਕ ਕਰਨਾ ਜੋ ਦੇਸ਼ ਦੀ ਸੁਰੱਖਿਆ ਲਈ ਬਾਰਡਰ 'ਤੇ ਲੜ੍ਹਦੇ ਹਨ ਅਸਵੀਰਕਣਯੋਗ ਹੈ।

ਸਿੱਧੂ ਨੇ ਅੱਗੇ ਕਿਹਾ, "ਪੁਲਿਸ ਵਲੋਂ ਕਿਸੇ ਆਮ ਨਾਗਰਿਕ ਉੱਤੇ ਕੀਤੀ ਗਈ ਜ਼ਿਆਦਤੀ ਵੀ ਨਿੰਦਣਯੋਗ ਹੈ, ਪਰ ਫੌਜ ਵਿੱਚ ਸੇਵਾ ਕਰ ਰਹੇ ਕਰਨਲ ਪੱਧਰ ਦੇ ਅਧਿਕਾਰੀ ਦੀ ਬਿਨਾਂ ਕਿਸੇ ਕਾਰਨ ਤੋਂ ਭਰੇ ਬਾਜ਼ਾਰ ਵਿੱਚ ਕੀਤੀ ਗਈ ਕੁੱਟ-ਮਾਰ ਇੱਕ ਅਪਰਾਧ ਹੈ ਅਤੇ ਇਹ ਕਾਨੂੰਨ ਦੀ ਸਖ਼ਤ ਉਲੰਘਣਾ ਹੈ।" ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਿੱਧ ਕਰ ਦਿਤਾ ਹੈ ਕਿ ਪੰਜਾਬ ਪੂਰੀ ਤਰ੍ਹਾਂ ਨਾਲ ਪੁਲਿਸ ਸਟੇਟ ਬਣ ਚੁੱਕਿਆ ਹੈ ਜਿੱਥੇ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੁਲਿਸ ਨੂੰ ਆਪਣੇ ਅਹੁਦੇ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ ਪੰਜਾਬ ਪੁਲਿਸ ਕਾਨੂੰਨ ਦੇ ਮੁਤਾਬਕ ਕੰਮ ਕਰਨ ਦੀ ਬਜਾਏ ਹਰ ਰੋਜ਼ ਮੁਲਜ਼ਮਾਂ ਦਾ ਐਨਕਾਉਂਟਰ ਕਰ ਰਹੀ ਹੈ।

ਸਿੱਧੂ ਨੇ ਕਿਹਾ, "ਪੰਜਾਬ ਪੁਲਿਸ ਅਪਰਾਧੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਕਿਉਂਕਿ ਪਰਿਵਾਰ ਦੇ ਅਪਰਾਧੀਆਂ ਦਾ ਨਾਂਅ ਲੈਣ ਦੇ ਬਾਅਦ ਵੀ ਐਫ.ਆਈ.ਆਰ ਵਿੱਚ ਕਿਸੇ ਵੀ ਪੁਲਿਸ ਅਧਿਕਾਰੀ ਦੇ ਨਾਮ ਨਹੀਂ ਦੱਸੇ ਗਏ ਹਨ।"

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਬਿਆਨ ਕਰਦਿਆਂ ਉਨ੍ਹਾਂ ਕਿਹਾ, "ਸੂਬੇ ਵਿਚ ਸਿਆਸੀ ਲੀਡਰਸ਼ਿਪ ਦੇ ਪੂਰੀ ਤਰਾਂ ਲੜਖੜਾ ਜਾਣ ਕਰਨ ਪੈਦਾ ਹੋਈ ਸਥਿਤੀ ‘ਚ ਪੁਲਿਸ ਹੁਣ ਆਪਣੀ ਮਨਮਰਜ਼ੀ ਕਰ ਰਹੀ ਹੈ।" ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਗੰਭੀਰ ਬਣ ਚੁੱਕੀ ਹੈ, ਜਿੱਥੇ ਆਏ ਦਿਨ ਕਤਲ, ਬੰਬ ਧਮਾਕੇ, ਗ੍ਰਨੇਡ ਹਮਲੇ, ਲੁੱਟਾਂ-ਖੋਹਾਂ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।"

ਸਿੱਧੂ ਨੇ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ, ਪੁਲਿਸ 'ਤੇ ਖ਼ੂਫ਼ੀਆ ਵਿਭਾਗ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿਚ ਬੁਰੀ ਤਰਾਂ ਫੇਲ੍ਹ ਹੋਏ ਹਨ, ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਸਿਆਸੀ ਲੀਡਰਸ਼ਿਪ ਦਾ ਪੁਲਿਸ 'ਤੇ ਸਿਵਲ ਪ੍ਰਸ਼ਾਸ਼ਨ ਨਾਲ ਕੋਈ ਰਾਬਤਾ ਨਾ ਹੋਣ ਦੇ ਨਤੀਜੇ ਵਜੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ, ਜਿਸ ਦਾ ਫਾਇਦਾ ਗੈਰ ਜ਼ਿੰਮੇਵਾਰ ਅਧਿਕਾਰੀ ਵੀ ਉਠਾ ਰਹੇ ਹਨ ਅਤੇ ਅਪਰਾਧੀ ਬਿਰਤੀ ਦੇ ਵਿਅਕਤੀ ਵੀ"

ਪਟਿਆਲਾ ਵਿੱਚ ਵਾਪਰੀ ਇਸ ਘਟਨਾ ਦਾ ਸਿੱਟਾ ਕੱਢਦਿਆਂ ਸਿੱਧੂ ਨੇ ਕਿਹਾ, " ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਨੌਕਰੀ ਤੋਂ ਤੁਰੰਤ ਬਰਖ਼ਾਸਤ ਕਰ ਕੇ ਉਨ੍ਹਾਂ ਉੱਤੇ ਬਣਦਾ ਮੁਕੱਦਮਾ ਚਲਾਇਆ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।"

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ