Sunday, June 22, 2025

Doaba

ਐਡਵੋਕੇਟ ਧਾਮੀ ਦੇ ਘਰ ਪਹੁੰਚੇ ਅੰਤਰਿੰਗ ਕਮੇਟੀ ਮੈਂਬਰ 

March 18, 2025 07:22 PM
SehajTimes

ਹੁਸ਼ਿਆਰਪੁਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰਨ ਉਪਰੰਤ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕਰਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ  ਸ਼ਾਮ ਨੂੰ ਕਰੀਬ 4 ਵਜੇ ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਬੰਦ ਕਮਰੇ ਵਿੱਚ ਮੀਟਿੰਗ ਕਰਕੇ ਉਨ੍ਹਾਂ ਨੂੰ ਮਨਾਉਣ ਦੇ ਯਤਨ ਕੀਤੇ ਗਏ ਪਰ ਕਰੀਬ 2 ਘੰਟੇ ਚੱਲੀ ਮੀਟਿੰਗ ਦੇ ਬਾਵਜੂਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰੰਗ ਕਮੇਟੀ ਮੈਂਬਰ ਐਡਵੋਕੇਟ ਧਾਮੀ ਨੂੰ ਮਨਾਉਣ ਵਿੱਚ ਅਸਫਲ ਰਹੇ। ਸ਼ਾਮ ਲਗਭਗ 6 ਵਜੇ ਐਡਵੋਕੇਟ ਧਾਮੀ ਦੇ ਘਰ ਤੋਂ ਬਾਹਰ ਆਉਂਦਿਆਂ ਅੰਤਰਿਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘਵੀਰ ਰਘੂਜੀਤ ਸਿੰਘ ਵਿਰਕ ਦੇ ਆਦੇਸ਼ਾਂ ਤੇ ਅੰਤਰਿਮ ਕਮੇਟੀ ਦੇ ਸਮੂਹ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਹਨਾਂ ਨੂੰ ਮੁੜ ਕੇ ਮੁੱਖ ਸੇਵਾਦਾਰ ਦੀ ਸੇਵਾ ਸੰਭਾਲਣ ਦੀ ਬੇਨਤੀ ਕੀਤੀ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਹਨਾਂ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਦਿਨਾਂ ਦਾ ਸਮਾਂ ਮੰਗਿਆ ਹੈ ਤਾਂ ਜੋ ਇਸ ਸਬੰਧੀ ਫੈਸਲਾ ਲੈ ਸਕਣ ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ ਵਿਛੋਆ,ਬੀਬੀ ਹਰਜਿੰਦਰ ਕੌਰ ਚੰਡੀਗੜ੍ਹ,ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ,ਸੁਰਜੀਤ ਸਿੰਘ ਗੜ੍ਹੀ,ਬਲਦੇਵ ਸਿੰਘ ਕਾਇਮਪੁਰ,ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ, ਓਐਸਡੀ ਸਤਬੀਰ ਸਿੰਘ ਧਾਮੀ, ਇੰਜ.ਸੁਖਮਿੰਦਰ ਸਿੰਘ ਸਕੱਤਰ (ਸਿੱਖਿਆ), ਨਿੱਜੀ ਸਕੱਤਰ,ਸ਼ਾਹਬਾਜ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਲਖਬੀਰ ਸਿੰਘ, ਇੰਚਾਰਜ ਅਜਾਦਦੀਪ ਸਿੰਘ, ਮੇਜਰ ਸਿੰਘ, ਗੁਰਮੇਜ ਸਿੰਘ, ਪ੍ਰੇਮ ਸਿੰਘ ਪਿਪਲਾਂਵਾਲਾ, ਹਰਦੇਵ ਸਿੰਘ ਸਹਾਇ ਪੁਰ, ਭੁਪਿੰਦਰ ਸਿੰਘ ਮਹਿੰਦੀਪੁਰ ਆਦਿ ਹਾਜਰ ਸਨ।

Have something to say? Post your comment

 

More in Doaba

ਜਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਅੰਨੇ ਕਤਲ ਦੀ ਗੁੱਥੀ ਨੂੰ 24 ਘੰਟੇ 'ਚ ਸੁਲਝਾਉਣ ਦਾ ਕੀਤਾ ਦਾਅਵਾ

ਸਾਨੂੰ ਕਦੇ ਵੀ ਗੁਰੂਆਂ ਦੁਆਰਾ ਕੀਤੀਆਂ ਗਈਆਂ ਸ਼ਹੀਦੀਆਂ ਨੂੰ ਭੁੱਲਣਾ ਨਹੀ ਚਾਹੀਦਾ  : ਡਾ. ਹਰਜੀਤ. ਭੁਪਿੰਦਰ

ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਵਿਚ 31 ਯੂਨਿਟ ਖੂਨਦਾਨ

CM ਮਾਨ ਦੀ ਵੋਟਰਾਂ ਨੂੰ ਅਪੀਲ ; ‘ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ’

ਲੁਧਿਆਣਾ ਪੱਛਮੀ ਉਪ ਚੋਣਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ

ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਇਕ ਹੋਰ ਕਦਮ

ਹਲਕਾ ਚੱਬੇਵਾਲ ਵਿਖ਼ੇ ਨਵ ਨਿਯੁਕਤ ਕੋਆਰਡੀਨੇਟਰ ਵਿਸ਼ਵਾਨਾਥ ਬੰਟੀ  ਦਾ ਕੀਤਾ ਗਿਆ ਭਰਵਾਂ ਸਵਾਗਤ

ਮਾਮਲਾ ਸਥਾਨਕ ਸਰਕਾਰਾਂ ਮੰਤਰੀ ਦੀਆਂ ਵਾਇਰਲ ਵੀਡੀਓਜ਼ ਤੇ ਫੋਟੋਆਂ ਦਾ 

ਆਲੋਵਾਲ ਦੇ ਸਾਬਕਾ ਸਰਪੰਚ ਵੱਲੋਂ ਕੀਤੇ ਗਬਨ 'ਤੇ ਕਾਰਵਾਈ ਲਈ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ 

ਥਾਣਾ ਸਿਟੀ ਦੀ ਪੁਲਿਸ ਨੇ 500 ਗਰਾਮ ਚਰਸ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ