Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

March 19, 2025 03:04 PM
ਦਰਸ਼ਨ ਸਿੰਘ ਚੌਹਾਨ
ਨਸ਼ਾ ਤਸਕਰਾਂ ਨੂੰ ਸਖ਼ਤ ਸੁਨੇਹਾ, ਜਿ਼ਲ੍ਹਾ ਸੰਗਰੂਰ 'ਚ ਨਸਿ਼ਆਂ ਦੇ ਕਾਲੇ ਕਾਰੋਬਾਰ ਨੂੰ ਚੱਲਣ ਨਹੀਂ ਦਿਆਂਗੇ: ਸਰਤਾਜ ਸਿੰਘ ਚਾਹਲ
 
ਸਰਕਾਰੀ ਜ਼ਮੀਨ 'ਤੇ ਨਜ਼ਾਇਜ ਉਸਾਰੀਆਂ ਕਰਨ ਵਾਲਿਆਂ ਖਿਲਾਫ਼ ਪ੍ਰਸ਼ਾਸਨਿਕ ਕਾਰਵਾਈ ਜਾਰੀ ਰਹੇਗੀ: ਚਰਨਜੋਤ ਸਿੰਘ ਵਾਲੀਆ
 
ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ 'ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਸੰਗਰੂਰ ਸ਼ਹਿਰ ਦੀ ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਦੁਆਰਾ ਬਣਾਈਆਂ ਗਈਆਂ 2 ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ।ਇਸ ਮੁਹਿੰਮ ਦੀ ਅਗਵਾਈ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕੀਤੀ ਜਦਕਿ ਇਸ ਦੌਰਾਨ ਐਸ.ਪੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਸੁਖਦੇਵ ਸਿੰਘ ਅਤੇ ਤਹਿਸੀਲਦਾਰ ਵਿਸ਼ਵਜੀਤ ਸਿੰਘ, ਸਹਾਇਕ ਟਾਊਨ ਪਲਾਨਰ ਸੁਸ਼ੀਲ ਕੁਮਾਰ, ਨਾਇਬ ਤਹਿਸੀਲਦਾਰ ਬਲਜਿੰਦਰ ਸਿੰਘ ਵੀ ਮੌਜੂਦ ਸਨ।
 
ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਨਸ਼ਾ ਤਸਕਰਾਂ ਦਾ ਮੁਕੰਮਲ ਸਫਾਇਆ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਸਫ਼ਲਤਾ ਨਾਲ ਲਾਗੂ ਕਰਦੇ ਹੋਏ ਅੱਜ ਬੁਲਡੋਜ਼ਰ ਨਾਲ ਨਜ਼ਾਇਜ਼ ਇਮਾਰਤਾਂ ਢਾਹੁਣ ਦੀ ਪ੍ਰਸ਼ਾਸਨ ਵੱਲੋਂ ਇਹ ਦੂਜੀ ਕਾਰਵਾਈ ਕੀਤੀ ਗਈ ਹੈ ਅਤੇ ਅਸੀਂ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਹਰੇਕ ਗੈਰ ਸਮਾਜਿਕ ਅਨਸਰ ਨੂੰ ਇਹ ਸਖ਼ਤ ਚਿਤਾਵਨੀ ਦਿੰਦੇ ਹਾਂ ਕਿ ਉਹ ਅਜਿਹੇ ਮਾੜੇ ਧੰਦਿਆਂ ਨੂੰ ਬੰਦ ਕਰ ਦੇਣ ਨਹੀਂ ਤਾਂ ਇਸ ਦਾ ਅੰਜਾਮ ਬੁਰਾ ਨਿਕਲੇਗਾ। ਐਸ.ਐਸ.ਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖੀ ਗਈ ਅਤੇ ਨਗਰ ਕੌਂਸਲ ਰਾਹੀਂ ਇਨ੍ਹਾਂ ਨਜਾਇਜ਼ ਇਮਾਰਤਾਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ।
ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਅੱਜ ਜਿਹੜੀਆਂ ਦੋ ਨਜਾਇਜ਼ ਉਸਾਰੀਆਂ 'ਤੇ ਕਾਰਵਾਈ ਕੀਤੀ ਗਈ ਹੈ ਉਨ੍ਹਾਂ ਵਿੱਚੋਂ ਇੱਕ ਵਿੱਚ ਰਹਿੰਦੇ ਰਾਜਪਾਲ ਸਿੰਘ ਤੇ ਰਾਜਵਿੰਦਰ ਕੌਰ ਖਿਲਾਫ਼ ਐਨ.ਡੀ.ਪੀ.ਐਸ ਤਹਿਤ ਕ੍ਰਮਵਾਰ 7 ਅਤੇ 4 ਪੁਲਿਸ ਕੇਸ ਦਰਜ ਹਨ ਅਤੇ ਜਦਕਿ ਦੂਜੇ ਮਕਾਨ ਵਿੱਚ ਰਹਿੰਦੀ ਲੱਖੋ ਨਾਂ ਦੀ ਮਹਿਲਾ ਖਿਲਾਫ਼ ਐਨਡੀਪੀਐਸ ਤਹਿਤ 4 ਕੇਸ ਦਰਜ ਹਨ।
ਇਸੇ ਦੌਰਾਨ ਮੌਕੇ 'ਤੇ ਮੌਜੂਦ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਸਰਕਾਰੀ ਜ਼ਮੀਨ 'ਤੇ ਨਜ਼ਾਇਜ਼ ਕਬਜ਼ੇ ਤੇ ਉਸਾਰੀਆਂ ਕਰਨ ਵਾਲਿਆਂ ਨੂੰ ਬਖਸਿ਼ਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਅੱਜ ਪੁਲਿਸ ਦੇ ਸਹਿਯੋਗ ਨਾਲ ਇਹ ਸਖ਼ਤ ਕਾਰਵਾਈ ਕਰਦੇ ਹੋਏ ਸਪੱਸ਼ਟ ਸੰਕੇਤ ਦਿੱਤਾ ਗਿਆ ਹੈ ਕਿ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਦਾ ਮੁਕੰਮਲ ਖਾਤਮਾ ਕਰਨ ਲਈ ਪ੍ਰਸ਼ਾਸਨ ਤੇ ਪੁਲਿਸ ਵਚਨਬੱਧ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ