Wednesday, September 17, 2025

Malwa

ਅਫ਼ਸਰਾਂ ਤੋਂ ਤੰਗ ਆ ਕੇ ਫੌਜੀ ਨੌਜਵਾਨ ਨੇ ਕੀਤੀ ਖੁਦਕੁਸ਼ੀ

May 25, 2021 06:17 PM
SehajTimes

ਮਾਨਸਾ : ਜ਼ਿਲ੍ਹੇ ਦੇ ਇਕ ਫੌਜੀ ਨੌਜਵਾਨ ਵੱਲੋਂ ਅਫ਼ਸਰਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮਾਨਸਾ ਦੇ ਪਿੰਡ ਬੁਰਜ ਹਰੀ ਦੇ ਰਹਿਣ ਵਾਲੇ ਫੌਜੀ ਨੇ ਰਾਜਸਥਾਨ ਦੇ ਸੂਰਤਗੜ੍ਹ ਵਿਚ ਡਿਊਟੀ ਦੌਰਾਨ ਪੱਗ ਨਾਲ ਫਾਹਾ ਲਿਆ। ਮ੍ਰਿਤਕ ਫੌਜੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੇ ਪੁੱਤਰ ਨੂੰ ਕਿਸੇ ਅਫ਼ਸਰ ਵੱਲੋਂ ਕਥਿਤ ਤੌਰ ’ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਾਰਨ ਉਹ ਇਹ ਕਦਮ ਚੁੱਕਣ ਲਈ ਮਜਬੂਰ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਬੁਰਜ ਹਰੀ ਦਾ ਪ੍ਰਭਦਿਆਲ ਸਿੰਘ (25) ਪੁੱਤਰ ਗੁਰਸੇਵਕ ਸਿੰਘ ਕਰੀਬ 5 ਸਾਲ ਪਹਿਲਾਂ ਫ਼ੌਜ ਵਿਚ ਭਰਤੀ ਹੋਇਆ ਸੀ। ਪ੍ਰਭਦਿਆਲ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਹਨੀਂ ਦਿਨੀਂ ਉਸ ਦੀ ਡਿਊਟੀ ਰਾਜਸਥਾਨ ਦੇ ਸੂਰਤਗੜ੍ਹ ਵਿਚ ਸੀ। ਜਾਣਕਾਰੀ ਸਾਂਝੀ ਕਰਦਿਆਂ ਪ੍ਰਭਦਿਆਲ ਸਿੰਘ ਦੇ ਦਾਦਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਮਹਿੰਦਰ ਸਿੰਘ ਰੋਮਾਣਾ ਨੇ ਦੱਸਿਆ ਕਿ ਉਹਨਾਂ ਦੇ ਪੋਤਰੇ ਨੂੰ ਫ਼ੌਜ ਵਿਚ ਕੋਈ ਅਫ਼ਸਰ ਪ੍ਰੇਸ਼ਾਨ ਕਰ ਰਿਹਾ ਸੀ ਪਰ ਪ੍ਰਭਦਿਆਲ ਨੇ ਇਹ ਗੱਲ ਕਿਸੇ ਨੂੰ ਨਹੀਂ ਦੱਸੀ ਅਤੇ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਫੌਜ ਵਿਚ ਪ੍ਰਭਦਿਆਲ ਸਿੰਘ ਦੇ ਸਾਥੀਆਂ ਨੇ ਦੱਸਿਆ ਕਿ ਉਸ ਨੇ ਫਾਹਾ ਲੈ ਕੇ ਅਪਣੀ ਜਾਨ ਦਿੱਤੀ ਹੈ। ਪ੍ਰਭਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਪਿੰਡ ਲਿਆਂਦੀ ਜਾਵੇਗੀ, ਜਿੱਥੇ ਉਸ ਦਾ ਸਸਕਾਰ ਕੀਤਾ ਜਾਵੇਗਾ।
ਪੁਲਿਸ ਚੌਕੀ ਠੂਠਿਆਂਵਾਲੀ ਦੇ ਇੰਚਾਰਜ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਫੌਜੀ ਪ੍ਰਭਦਿਆਲ ਸਿੰਘ ਦੇ ਸ਼ਹੀਦ ਹੋਣ ਬਾਰੇ ਸੂਚਨਾ ਮਿਲੀ ਹੈ। ਇਸ ਤੋਂ ਇਲ਼ਾਵਾ ਪੁਲਿਸ ਕੋਲ ਕੋਈ ਸੂਚਨਾ ਨਹੀਂ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ