Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਿਸਾਨ ਮੁਜ਼ਾਹਰੇ ਨੂੰ ਸਾਡਾ ਪੂਰਾ ਸਮਰਥਨ : ਚੀਮਾ

May 25, 2021 06:53 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿ ਕਿਹਾ ਕਿ ਦੇਸ ਦੇ ਕਿਸਾਨਾਂ ਵੱਲੋਂ 26 ਮਈ ਨੂੰ ਕਾਲੇ ਦਿਵਸ ਵਜੋਂ ਮਨਾਉਣ ਦੇ ਫੈਸਲੇ ਦਾ ਆਮ ਆਦਮੀ ਪਾਰਟੀ ਪੂਰਨ ਰੂਪ ਵਿੱਚ ਸਮਰਥਨ ਕਰਦੀ ਹੈ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਬਿਨ੍ਹਾਂ ਦੇਰੀ ਤੋਂ ਖੇਤੀਬਾੜੀ ਨਾਲ ਸੰਬੰਧਤ ਤਿੰਨੇ ਕਾਲੇ ਕਾਨੂੰਨ ਵਾਪਸ ਲਵੇ। ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਧੱਕੇਜੋਰੀ ਨਾਲ ਖੇਤੀਬਾੜੀ ਨਾਲ ਸੰਬੰਧਤ ਤਿੰਨ ਕਾਲੇ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਜਦੋਂ ਕਿ ਖੇਤੀਬਾੜੀ ਨਾਲ ਸੰਬੰਧਤ ਕਿਸਾਨਾਂ ਅਤੇ ਮਜਦੂਰਾਂ ਸਮੇਤ ਖੇਤੀ ਵਿਗਿਆਨੀ ਵੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕਾਨੂੰਨਾਂ ਦਾ ਦੇਸ ਦੇ ਕਿਸਾਨ, ਮਜਦੂਰ ਅਤੇ ਖੇਤੀ ਵਿਗਿਆਨੀ ਵਿਰੋਧ ਕਰ ਰਹੇ ਹਨ, ਭਾਰਤੀ ਜਨਤਾ ਪਾਰਟੀ ਦੀ ਕੇਂਦਰ  ਸਰਕਾਰ ਨੂੰ ਅਜਿਹੇ ਕਾਲੇ ਕਾਨੂੰਨਾਂ ਨੂੰ ਦੇਸ ਵਿੱਚ ਥੋਪਣ ਦੀ ਜਿੱਦ ਨਹੀਂ ਕਰਨੀ ਚਾਹੀਦੀ।
ਹਰਪਾਲ ਸਿੰਘ ਚੀਮਾ ਨੇ ਦੋਸ ਲਾਇਆ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਦੇ ਨਵੇਂ ਕਾਨੂੰਨ ਬਣਾਉਣ ਅਤੇ ਲਾਗੂ ਕਰਨ ਲਈ ਨਾ ਤਾਂ ਕਿਸਾਨ ਜਥੇਬੰਦੀਆਂ ਨਾਲ ਕੋਈ ਸਲਾਹ ਮਸਵਰਾ ਕੀਤਾ ਅਤੇ ਨਾ ਹੀ ਦੇਸ ਦੀਆਂ ਹੋਰ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸਾਹ ਨੇ ਤਾਨਾਸਾਹੀ ਰਵਈਆ ਅਪਣਾ ਕੇ ਇਹ ਕਿਸਾਨ ਤੇ ਮਜਦੂਰ ਵਿਰੋਧੀ ਕਾਨੂੰਨ ਲਾਗੂ ਕਰਨ ਦਾ ਨਾਦਰਸਾਹੀ ਫੁਰਮਾਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ ਵਿੱਚ ਭਾਜਪਾ ਵੱਲੋਂ ਚਲਾਈ ਜਾਂਦੀ ਤਾਨਾਸਾਹੀ ਸਰਕਾਰ ਖਲਿਾਫ ਦੇਸ ਦੇ ਕਿਸਾਨਾਂ ਅਤੇ ਮਜਦੂਰਾਂ ਨੇ ਸੰਘਰਸ ਦਾ ਝੰਡਾ ਬੁਲੰਦ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਸੰਘਰਸ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
ਚੀਮਾ ਨੇ ਕਿਹਾ ਕਿ ਦੇਸ ਦਾ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 6 ਮਹੀਨੇ ਤੋਂ ਦੇਸ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਸਾਂਤਮਈ ਅਤੇ ਸੇਵਾਮਈ ਮੋਰਚੇ ਲਾਈ ਬੈਠੇ ਹਨ ਅਤੇ ਸੈਂਕੜੇ ਕਿਸਾਨ ਸਹੀਦੀ ਜਾਮਾ ਪੀ ਗਏ ਹਨ ਤਾਂ ਜੋ ਦੇਸ ਦੀ ਸਰਕਾਰ ਉਨ੍ਹਾਂ ਦੀ ਗੱਲ ਮੰਨ ਕੇ ਕਾਲੇ ਕਾਨੂੰਨ ਵਾਪਸ ਲੈ ਲਵੇ। ਉਨ੍ਹਾਂ ਦੋਸ ਲਾਇਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅੰਨੀ ਤੇ ਬੋਲੀ ਬਣ ਕੇ ਚੁੱਪਧਾਰੀ ਬੈਠੀ ਹੈ। ਕੇਂਦਰ ਸਰਕਾਰ ਦੇ ਇਸ ਦਮਨਕਾਰੀ ਵਰਤਾਓ ਦੀ ਕੌਮਾਂਤਰੀ ਪੱਧਰ 'ਤੇ ਵੀ ਸਖਤ ਅਲੋਚਨਾ ਹੋਈ ਹੈ, ਜਿਸ ਨਾਲ ਦੇਸ ਦੇ ਅਕਸ ਨੂੰ ਭਾਰੀ ਢਾਹ ਲੱਗੀ ਹੈ।
ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਵਾਲੇ ਦਿਨ ਕਾਲੇ ਝੰਡਿਆਂ ਦੀ ਵਰਤੋਂ ਕਰਕੇ ਕਿਸਾਨਾਂ ਦੇ ਸੰਘਰਸ ਵਿੱਚ ਸਾਮਲ ਹੋਣ ਤਾਂ ਜੋ ਅੰਬਾਨੀ ਤੇ ਅਡਾਨੀ ਦੀ ਗੋਦ ਵਿੱਚ ਸੁੱਤੀ ਪਈ ਭਾਜਪਾ ਸਰਕਾਰ ਨੂੰ ਨੀਂਦ ਤੋਂ ਜਾਗ ਆਵੇ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ