Wednesday, November 12, 2025

Chandigarh

ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ‘ਚ ਪੜਾਈ ਅਤੇ ਨੌਕਰੀਆਂ ਲਈ ਵਿਸੇਸ਼ ਸੈੱਲ ਸ਼ੁਰੂ

February 23, 2021 09:10 AM
Surjeet Singh Talwandi
ਚੰਡੀਗੜ : ਪੰਜਾਬ ਸਰਕਾਰ ਨੇ ਪੰਜਾਬ ਘਰ-ਘਰ ਰੋਜਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਵਿਦੇਸ਼ਾਂ ਵਿੱਚ ਪੜਾਈ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਉਂਸਲਿੰਗ ਲਈ ‘ਫਾਰਨ ਸਟੱਡੀ ਐਂਡ ਪਲੇਸਮੈਂਟ ਸੈੱਲ’ ਦੀ ਸੁਰੂਆਤ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੱਸਿਆ ਕਿ ਵਿਦੇਸਾਂ ਵਿਚ ਪੜਨ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਇਹ ਪ੍ਰਾਜੈਕਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੂਰਅੰਦੇਸ਼ ਸੋਚ ਦਾ ਨਤੀਜਾ ਹੈ।
 
ਸ੍ਰੀ ਚੰਨੀ ਨੇ ਕਿਹਾ ਕਿ ਵਿਭਾਗ ਵਲੋਂ ਵਿਦੇਸ਼ਾਂ ਵਿੱਚ ਪੜਨ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਮੁਫਤ ਕਾਉਂਸਲਿੰਗ ਸੇਵਾ ਪ੍ਰਦਾਨ ਕੀਤੀ ਜਾਵੇਗੀ। ਵਿਦੇਸ਼ੀ ਕਾਉਂਸਲਿੰਗ ਲਈ ਰਜਿਸਟ੍ਰੇਸ਼ਨ 21 ਤੋਂ 25 ਫਰਵਰੀ, 2021 ਤੋਂ ਤੱਕ ਕਰ ਸਕਦੇ ਹਨ। ਚਾਹਵਾਨ ਉਮੀਦਵਾਰ ਰਜਿਸਟਰ ਕਰਨ ਲਈ ਸਬੰਧਤ ਜ਼ਿਲਾ ਰੁਜ਼ਗਾਰ ਬਿਊਰੋ ਐਂਡ ਐਂਟਰਪ੍ਰਾਈਜ਼ ਦੇ ਆਨਲਾਈਨ ਲਿੰਕ ‘ਤੇ ਜਾ ਕੇ ਰਜਿਸ਼ਟਰ ਕਰ ਸਕਦੇ ਹਨ ਜਾਂ ਜ਼ਿਲਾ ਬਿਊਰੋ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਕਾਉਂਸਲਿੰਗ ਦਾ ਪਹਿਲਾ ਗੇੜ 1 ਤੋਂ 31 ਮਾਰਚ, 2021 ਤੱਕ ਹੋਵੇਗਾ।
 
ਰੁਜ਼ਗਾਰ ਉੱਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਪੰਜਾਬ ਸਰਕਾਰ ਦੀ ਵਿਲੱਖਣ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸੈੱਲ ਪੰਜਾਬੀ ਨੌਜਵਾਨਾਂ ਨੂੰ ਉਨਾਂ ਦੀਆਂ ਰੁਚੀਆਂ ਅਤੇ ਯੋਗਤਾ ਅਨੁਸਾਰ ਪੜਾਈ ਅਤੇ ਕੰਮ ਲਈ ਵੀਜਾ ਪ੍ਰਾਪਤ ਕਰਨ ਵਿੱਚ ਮਦਦਗਾਰ ਸਿੱਧ ਹੋਵੇਗੀ। ਉਨਾਂ ਨੇ ਅੱਗੇ ਸਪੱਸ਼ਟ ਕੀਤਾ ਕਿ ਫੀਸ, ਯਾਤਰਾ ਅਤੇ ਠਹਿਰਨ ਆਦਿ ਨਾਲ ਜੁੜੇ ਸਾਰੇ ਖਰਚੇ ਉਮੀਦਵਾਰ ਵਲੋਂ ਖੁਦ ਹੀ ਚੁੱਕਣੇ ਹੋਣਗੇ।
 
ਵਧੇਰੇ ਜਾਣਕਾਰੀ ਲਈ ਉਮੀਦਵਾਰ  pbemployment.punjab.gov.in / www.pgrkam.com. ‘ਤੇ ਲਾਗਇਨ ਕਰ ਸਕਦੇ ਹਨ।

Have something to say? Post your comment

 

More in Chandigarh

ਮਰਹੂਮ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਦਾ ਮਾਮਲਾ: ਪੰਜਾਬ ਐਸ.ਸੀ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸੌਂਪੀ ਸਥਿਤੀ ਰਿਪੋਰਟ

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਜੂਨੀਅਰ ਇੰਜੀਨੀਅਰ ਮੁਅੱਤਲ

ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂਕਰਨ ਦੀ ਇਜਾਜਤ ਨਹੀਂ: ਡੀਆਈਜੀ ਨਾਨਕ ਸਿੰਘ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ