Saturday, November 01, 2025

Chandigarh

ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

March 19, 2025 06:51 PM
SehajTimes

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦੇ ਸੰਕੇਤਿਕ ਭਾਸ਼ਾ ਵਿੱਚ ਵੀ ਕੀਤੇ ਜਾਣਗੇ ਪ੍ਰਸਾਰਿਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਲੱਖਣ ਕਦਮ ਚੁੱਕਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਆਰ.ਪੀ.ਡਬਲਿਊ.ਡੀ ਐਕਟ 2016 ਦੀ ਧਾਰਾ-40 ਅਧੀਨ, ਦਿਵਿਆਂਗ ਵਿਅਕਤੀਆਂ ਨੂੰ ਉਹਨਾਂ ਦੇ ਮਨੁੱਖੀ ਅਧਿਕਾਰਾਂ ਤੋਂ ਜਾਣੂ ਕਰਵਾਉਣ ਲਈ ਸੰਚਾਰ ਦੇ ਸਾਧਨਾਂ ਨੂੰ ਪਹੁੰਚਯੋਗ ਬਣਾਉਣ ਦੀ ਜ਼ਰੂਰਤ ਹੈ। ਇਸੇ ਤਹਿਤ, ਪੰਜਾਬ ਵਿਧਾਨ ਸਭਾ ਵਿੱਚ ਹੁਣ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕਰਨ ਦਾ ਫੈਸਲਾ ਲਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਰਧ-ਸਰਕਾਰੀ ਪੱਤਰ ਭੇਜ ਕੇ ਇਹ ਉਪਰਾਲਾ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ, ਜਿਸ ਨੂੰ ਹੁਣ ਸਵੀਕਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਅਤੇ ਸੁਣਨ ਤੋਂ ਅਸਮਰੱਥ ਵਿਅਕਤੀਆਂ ਲਈ ਪੂਰੀ ਤਰ੍ਹਾਂ ਪਹੁੰਚਯੋਗ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਨੂੰ ਸਮਾਜ ਵਿੱਚ ਸਮੂਲੀਅਤ ਦਿਵਾਉਣ ਲਈ ਸਤੰਬਰ 2024 ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਵੀ ਮਨਾਇਆ ਗਿਆ। ਉਨ੍ਹਾਂ ਵਿਧਾਨ ਸਭਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਉਪਰਾਲੇ ਨੂੰ ਜਲਦ ਤੋਂ ਜਲਦ ਲਾਗੂ ਕਰਕੇ, ਵਿਧਾਨ ਸਭਾ ਦੀ ਕਾਰਵਾਈ ਸੰਕੇਤਿਕ ਭਾਸ਼ਾ ਵਿੱਚ ਉਪਲੱਬਧ ਕਰਵਾਈ ਜਾਵੇ, ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਨੀਤੀਆਂ ਅਤੇ ਫੈਸਲਿਆਂ ਦੀ ਜਾਣਕਾਰੀ ਮਿਲ ਸਕੇ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ