Monday, June 16, 2025

Chandigarh

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

March 19, 2025 07:23 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਿਲਾਂਵਾਲੀ, ਤਹਿਸੀਲ ਬਟਾਲਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਖਿਲਾਫ ਥਾਣਾ ਵੇਰਕਾ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਸੀ, ਜਿਸ ਵਿੱਚ ਏ.ਐਸ.ਆਈ. ਸਰਬਜੀਤ ਸਿੰਘ ਤਫਤੀਸ਼ੀ ਅਫਸਰ (ਆਈ.ਓ.) ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿੱਚ ਜ਼ਬਤ ਕੀਤੀ ਗਈ ਉਸਦੀ ਕਾਰ ਦੀ ਸਪੁਰਦਾਰੀ ਦੇਣ ਬਦਲੇ ਉਕਤ ਏ.ਐਸ.ਆਈ. ਨੇ ਉਸ ਕੋਲੋਂ 3,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਤੇ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਦੌਰਾਨ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਦੋਸ਼ੀ ਨੇ ਰਿਸ਼ਵਤ ਲਈ ਸੀ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ