Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Chandigarh

ਭ੍ਰਿਸ਼ਟਾਚਾਰ ਵਿਰੁੱਧ ਜੰਗ: ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੋਧੀ ਮੁਹਿੰਮ ਚ ਲਿਆਂਦੀ ਤੇਜ਼ੀ - ਇੱਕ ਮਹੀਨੇ ‘ਚ 70 ਮੁਲਜਮਾਂ ਵਿਰੁੱਧ 32 ਕੇਸ ਕੀਤੇ ਦਰਜ

March 19, 2025 07:29 PM
SehajTimes

ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501 200 200 ਰਾਹੀਂ ਰਿਸ਼ਵਤਖੋਰੀ ਬਾਰੇ ਸੂਚਨਾ ਦੇਣ ਲਈ ਜਨਤਾ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ

ਚੰਡੀਗੜ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਚੁੱਕੇ ਜਾ ਰਹੇ ਦ੍ਰਿੜ ਕਦਮਾਂ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ 18 ਫਰਵਰੀ, 2025 ਤੋਂ ਹੁਣ ਤੱਕ 70 ਮੁਲਜ਼ਮਾਂ ਉਪਰ ਵੱਖ-ਵੱਖ ਤਰ੍ਹਾਂ ਦੇ 32 ਕੇਸ ਦਰਜ ਕੀਤੇ ਹਨ। ਮੌਜੂਦਾ ਸਮੇਂ ਚੱਲ ਰਹੀ ਮੁਹਿੰਮ ਦੌਰਾਨ 20 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਵਿੱਚ 12 ਮਾਲ ਕਰਮਚਾਰੀ, 10 ਪੁਲਿਸ ਮੁਲਾਜ਼ਮ, 8 ਸਥਾਨਕ ਸਰਕਾਰ ਦੇ ਮੁਲਾਜ਼ਮ, 7 ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਤੇ 2 ਬਿਜਲੀ ਨਿਗਮ ਦੇ ਮੁਲਾਜ਼ਮ ਸ਼ਾਮਲ ਹਨ।
ਇਸ ਬਾਰੇ ਹੋਰ ਖੁਲਾਸੇ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨਾਂ ਕੇਸਾਂ ਵਿੱਚ 11 ਕੇਸਾਂ ਵਿੱਚ ਰੰਗੇ ਹੱਥੀਂ ਰਿਸ਼ਵਤ ਲੈਣ ਸਬੰਧੀ, 20 ਅਪਰਾਧਿਕ ਕੇਸ ਅਤੇ ਇੱਕ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਸ਼ਾਮਲ ਹੈ। ਵਿਜੀਲੈਂਸ ਬਿਊਰੋ ਨੇ ਆਉਣ ਵਾਲੇ ਮਹੀਨਿਆਂ ਵਿੱਚ ਇਸ ਮੁਹਿੰਮ ਨੂੰ ਹੋਰ ਜ਼ੋਰਦਾਰ ਢੰਗ ਨਾਲ ਅੱਗੇ ਵਧਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ ਅਤੇ ਜਨਤਾ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501 200 200 ‘ਤੇ ਰਿਸ਼ਵਤਖੋਰੀ ਸਬੰਧੀ ਸੂਚਨਾ ਦੇ ਕੇ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਉਨਾਂ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਹਰ ਰੂਪ ਨੂੰ ਜੜ੍ਹੋਂ ਖਤਮ ਕਰਨ ਅਤੇ ਰਾਜ ਦੀ ਸ਼ਾਸਨ ਪ੍ਰਣਾਲੀ ‘ਤੇ ਪੈਂਦੇ ਇਸ ਦੇ ਮਾੜੇ ਪ੍ਰਭਾਵ ਨੂੰ ਖਤਮ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਭ ਤੋਂ ਵੱਡੀ ਤਰਜੀਹ ਹੈ। ਨਾਗਰਿਕਾਂ ਨੂੰ ਜਨਤਕ ਦਫਤਰਾਂ ਵਿੱਚ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਦੀ ਸੂਚਨਾ ਦੇਣ ਲਈ ਅੱਗੇ ਆਉਣ ਖਾਤਰ ਉਤਸਾਹਿਤ ਕਰਨ ਲਈ ਸਰਕਾਰ ਨੇ ਪਹਿਲਾਂ ਹੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸਨ ਲਾਈਨ ਸ਼ੁਰੂ ਕੀਤੀ ਹੋਈ ਹੈ। ਇਸ ਐਕਸ਼ਨ ਲਾਈਨ ’ਤੇ, ਵਿਜੀਲੈਂਸ ਬਿਊਰੋ ਵੱਲੋਂ ਲੋਕਾਂ ਨੂੰ ਰਿਸ਼ਵਤ ਦੇ ਗੈਰ-ਕਾਨੂੰਨੀ ਅਮਲ ਸਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਇੱਕ ਉਪਭੋਗਤਾ-ਅਨੁਕੂਲ, ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਵਟਸਐਪ ਪਲੇਟਫਾਰਮ ਦੀ ਸਹੂਲਤ ਦਿੱਤੀ ਗਈ ਹੈ।
ਉਨਾਂ ਅੱਗੇ ਕਿਹਾ, “ਇਹ ਨਵੀਨਤਾਕਾਰੀ ਪਲੇਟਫਾਰਮ ਲੋਕਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਜਿਵੇਂ ਫ਼ਿਰੌਤੀ ਤੇ ਜ਼ਬਰਨ ਵਸੂਲੀ ਆਦਿ ਸੰਬੰਧੀ ਆਡੀਓ ਅਤੇ ਵੀਡੀਓ ਰਿਕਾਰਡਿੰਗਾਂ ਦੇ ਨਾਲ 24 ਘੰਟੇ-ਸੱਤੇ ਦਿਨ ਸ਼ਿਕਾਇਤਾਂ ਦਰਜ ਕਰਨ ਦੀ ਸਹੂਲਤ ਪ੍ਰਦਾਨ ਕਰਦਾ ਹੈ। ਇਸ ਪਹਿਲ ਦਾ ਉਦੇਸ਼ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਂਦੇ ਹੋਏ ਸ਼ਿਕਾਇਤਾਂ ਦੇ ਜਲਦ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ”।
ਵਿਜੀਲੈਂਸ ਬਿਊਰੋ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜਨਤਕ ਥਾਵਾਂ ‘ਤੇ ਕਿਸੇ ਵੀ ਤਰਾਂ ਦੀ ਵਿੱਤੀ ਬੇਨਿਯਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਪਰਾਧੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੇ ਸੱਦੇ ਨੂੰ ਵਿਆਪਕ ਜਨਤਕ ਸਮਰਥਨ ਮਿਲਿਆ ਹੈ ਕਿਉਂਕਿ ਨਾਗਰਿਕਾਂ ਨੂੰ ਇਸ ਪਰਿਵਰਤਨਸ਼ੀਲ ਪਹਿਲਕਦਮੀ ਵਿੱਚ ਸਰਕਾਰ ਨਾਲ ਹੱਥ ਮਿਲਾਉਣ ਲਈ ਉਤਸ਼ਾਹਿਤ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਲਗਾਤਾਰ ਯਤਨਾਂ, ਮੁੱਖ ਮੰਤਰੀ ਦੇ ਅਡੋਲ ਇਰਾਦੇ ਅਤੇ ਉੱਨਤ ਤਕਨੀਕੀ ਸਾਧਨਾਂ ਦੀ ਮੱਦਦ ਨਾਲ ਪੰਜਾਬ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਇੱਕ ਨਵਾਂ ਮੀਲਪੱਥਰ ਸਥਾਪਤ ਕਰਨ ਲਈ ਤਿਆਰ ਹੈ ਜਿਸ ਨਾਲ ਆਪਣੇ ਨਾਗਰਿਕਾਂ ਲਈ ਇੱਕ ਉੱਜਵਲ ਅਤੇ ਵਧੇਰੇ ਬਰਾਬਰੀ ਵਾਲਾ ਭਵਿੱਖ ਯਕੀਨੀ ਬਣਾਇਆ ਜਾ ਸਕੇਗਾ।

Have something to say? Post your comment

 

More in Chandigarh

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ  

ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ

ਨਗਰ ਕੌਂਸਲ ਨਵਾਂ ਗਾਉਂ ਵੱਲੋਂ ਸ਼ਹਿਰ ਦੀ ਰਾਤਰੀ ਸਾਫ਼-ਸਫਾਈ ਲਈ ਮੁਹਿੰਮ ਦੀ ਸ਼ੁਰੂਆਤ