Monday, June 16, 2025

Chandigarh

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਗ੍ਰਿਫ਼ਤਾਰ

March 19, 2025 07:34 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਬਦਲੇ ਉਕਤ ਮੁਲਜ਼ਮ ਨੇ ਤਹਿਸੀਲ ਬੱਸੀ ਪਠਾਣਾਂ ਦੇ ਸਬ-ਰਜਿਸਟਰਾਰ ਦੀ ਤਰਫੋਂ ਇਹ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਵਸੀਕਾ ਨਵੀਸ ਅਤੇ ਸਬ-ਰਜਿਸਟਰਾਰ ਨਾਲ ਹੋਈ ਆਪਣੀ ਗੱਲਬਾਤ ਰਿਕਾਰਡ ਕਰ ਲਈ।
ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ ਸਹੀ ਪਾਏ ਜਿਸ ਕਰਕੇ ਉਕਤ ਮੁਲਜ਼ਮ ਵਸੀਕਾ ਨਵੀਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਕਤ ਮਾਲ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ