Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਹਿਮਾਚਲ ਦੇ ਕਾਂਗਰਸੀ ਮੁੱਖ ਮੰਤਰੀ ਸੁੱਖੂ ਪੰਜਾਬ ਤੋਂ ਯਾਤਰਾ ’ਤੇ ਗਏ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ

March 19, 2025 08:02 PM
SehajTimes

ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀ ਨੌਜਵਾਨਾਂ ਨਾਲ ਸਥਾਨਕ ਲੋਕਾਂ ਅਤੇ ਪੁਲਿਸ ਵੱਲੋਂ ਕੀਤੀਆਂ ਗਈਆਂ ਵਧੀਕੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਪ੍ਰਦੇਸ਼ ਦੇ ਕਾਂਗਰਸੀ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਪੰਜਾਬ ਤੋਂ ਗਏ ਨੌਜਵਾਨਾਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। 
ਉਹਨਾਂ ਕਿਹਾ ਕਿ ਮਣੀਕਰਨ ਸਾਹਿਬ ਤੋਂ ਵਾਪਸ ਪਰਤ ਰਹੇ ਪੰਜਾਬੀ ਨੌਜਵਾਨਾਂ ਨੇ ਕਿਸੇ ਕਾਨੂੰਨ ਦੀ ਕੋਈ ਉਲੰਘਣਾ ਕੀਤੀ ਹੈ ਤਾਂ ਉਹਨਾਂ ਖਿਲਾਫ ਪੁਲਿਸ ਕਾਨੂੰਨੀ ਕਾਰਵਾਈ ਕਰ ਸਕਦੀ ਹੈ ਪਰ ਨਫ਼ਰਤ ਨਾਲ ਭਰੇ ਉਨ੍ਹਾਂ ਲੋਕਾਂ ਨੂੰ ਕੋਈ ਹੱਕ ਨਹੀਂ ਕਿ ਉਹ ਪੁਲਿਸ ਦੀ ਮੌਜੂਦਗੀ ਵਿੱਚ ਪੰਜਾਬੀ ਨੌਜਵਾਨਾਂ ਉੱਤੇ ਹੱਥ ਚੁੱਕ ਲੈਣ। ਉਹਨਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ । ਉਨ੍ਹਾਂ ਵਧੀਕੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ।  ਉਹਨਾਂ ਕਿਹਾ ਕਿ ਹਿਮਾਚਲ ਵਿੱਚ ਕਾਂਗਰਸ ਦੀ ਸਰਕਾਰ ਹੈ ਅਤੇ ਕਾਂਗਰਸ ਨੂੰ ਸਿੱਖ ਨੌਜਵਾਨਾਂ ਪ੍ਰਤੀ ਆਪਣੀ ਸੋਚ ਵਿਚ ਤਬਦੀਲੀ ਲਿਆਉਣ ਦੀ ਲੋੜ ਹੈ, ਸਿੱਖ ਨੌਜਵਾਨਾਂ ਨਾਲ ਪਹਿਲਾਂ ਦੀ ਤਰਾਂ ਹੁਣ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹਿਮਾਚਲ ਵਿੱਚ ਪੰਜਾਬੀ ਨੌਜਵਾਨਾਂ ਨਾਲ ਬਦਸਲੂਕੀ ਕੀਤੀ ਗਈ ਹੋਵੇ। ਇਸ ਤੋਂ ਪਹਿਲਾਂ ਵੀ ਮਾਰਚ 2023 ਦੌਰਾਨ ਗੁਰਦੁਆਰਾ ਸ੍ਰੀ ਮਣੀਕਰਨ ਸਾਹਿਬ ਦੀ ਯਾਤਰਾ ’ਤੇ ਗਏ ਪੰਜਾਬੀਆਂ ਨਾਲ ਉੱਥੋਂ ਦੇ ਸਥਾਨਕ ਬੇਲਗ਼ਾਮ ਸ਼ਰਾਰਤੀ ਲੋਕਾਂ ਵੱਲੋਂ ਦੁਰ ਵਿਵਹਾਰ ਕਰਨ ਤੋਂ ਇਲਾਵਾ ਸ਼ਰੇਆਮ ਗੁੰਡਾਗਰਦੀ ’ਤੇ ਉੱਤਰਦਿਆਂ ਪੰਜਾਬੀਆਂ ਦੀਆਂ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ। ਉਹਨਾਂ ਕਿਹਾ ਕਿ ਜੇਕਰ ਹਿਮਾਚਲ ਵਿੱਚ  ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨ ਨਾ ਬਣਾਇਆ ਗਿਆ ਤਾਂ ਹਿਮਾਚਲ ਦਾ ਵੱਡਾ ਆਰਥਿਕ ਨੁਕਸਾਨ ਹੋਵੇਗਾ, ਕਿਉਂਕਿ ਹਿਮਾਚਲ ਦੀ ਆਮਦਨ ਦਾ ਵੱਡਾ ਸਰੋਤ ਟੂਰਿਜ਼ਮ ਤੋਂ ਹੈ। ਪਿਛਲੇ ਸਮੇਂ ਦੌਰਾਨ ਹਿਮਾਚਲ ਵਿੱਚ ਵਾਪਰੀਆਂ ਅਜਿਹੀਆਂ ਮਾੜੀਆਂ ਘਟਨਾਵਾਂ ਕਾਰਨ ਪੰਜਾਬ ਅਤੇ ਦਿੱਲੀ ਦੇ ਲੋਕਾਂ ਨੇ ਹਿਮਾਚਲ ਨੂੰ ਛੱਡ ਕੇ ਜੰਮੂ ਕਸ਼ਮੀਰ ਜਾਂ ਕਿਤੇ ਔਰ ਪਹਾੜੀ ਰਾਜਿਆਂ ਵਿੱਚ ਜਾਣ ਨੂੰ ਪਹਿਲ ਦਿੱਤੀ।
ਉਹਨਾਂ ਪੰਜਾਬ ਦੇ ਨੌਜਵਾਨਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਦੂਜੇ ਸੂਬਿਆਂ ਵਿੱਚ ਜਾ ਕੇ  ਉੱਥੋਂ ਦੇ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਸਮਝਣ ਅਤੇ ਕਿਸੇ ਤਰਾਂ ਦਾ ਤਣਾਓ ਪੈਦਾ ਕਰਨ ਦੀ ਥਾਂ ਕਾਨੂੰਨ ਦਾ ਪਾਲਣ ਕਰਨ ।  ਉਨ੍ਹਾਂ ਕਿਹਾ ਕਿ ਯਾਤਰੂਆਂ ਨੂੰ ਆਪਣੀਆਂ ਸਵਾਰੀਆਂ ਮੋਟਰਸਾਈਕਲ ਜਾਂ ਗੱਡੀਆਂ ਲਈ ਆਚਾਰ ਸੰਹਿਤਾ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਟਕਰਾਓ ਤੋਂ ਬਚਣ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਅਤੇ ਸ਼ਰਧਾਲੂਆਂ ਵਿੱਚ ਝੜਪ ਹੋਣੀ ਮਾੜੀ ਗੱਲ ਹੈ, ਪਰ ਕਿਸੇ ਵੀ ਘਟਨਾ ਨੂੰ ਕਿਸੇ ਤਰ੍ਹਾਂ ਵੀ ਫ਼ਿਰਕੂ ਰੰਗਤ ਨਹੀਂ ਦਿੱਤੀ ਜਾਣੀ ਚਾਹੀਦੀ। ਕੁਝ ਲੋਕ ਪੰਜਾਬ ਦੇ ਨੌਜਵਾਨਾਂ ਪ੍ਰਤੀ ਨਫ਼ਰਤ ਪਾਲੀ ਬੈਠੇ ਹਨ, ਜਦੋਂ ਕਿ ਪੰਜਾਬ ਅਤੇ ਪੰਜਾਬ ਦੇ ਨੌਜਵਾਨ ਪੱਕੇ ਰਾਸ਼ਟਰਵਾਦੀ ਹਨ। ਪੰਜਾਬੀ ਭਾਈਚਾਰਕ ਸਾਂਝ ਦੀ ਮੁੱਦਈ ਹਨ ਅਤੇ ਉਨ੍ਹਾਂ ਦੂਜੇ ਸੂਬਿਆਂ ਦੀ ਹਰ ਔਖੇ ਸਮੇਂ ਮਦਦ ਕੀਤੀ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ