Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਮੋਹਾਲੀ ਦੇ ਫੇਜ਼ 6, 7 ਅਤੇ 9 ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦਾ ਨਿਰੀਖਣ 

March 19, 2025 08:06 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਅਤੇ ਜਨਤਕ ਰਾਸ਼ਨ ਡਿਪੂਆਂ ਰਾਹੀਂ ਵੰਡੀਆਂ ਜਾਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਰਾਜ ਖੁਰਾਕ ਕਮਿਸ਼ਨ ਨਿਯਮਿਤ ਤੌਰ 'ਤੇ ਅਚਾਨਕ ਨਿਰੀਖਣ ਕਰੇਗਾ। ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਦੇ ਵੱਖ-ਵੱਖ ਸਕੂਲਾਂ ਦੇ ਅਚਾਨਕ ਨਿਰੀਖਣ ਦੌਰਾਨ ਦਿੱਤਾ।

ਮੈਂਬਰ ਸ਼੍ਰੀ ਵਿਜੇ ਦੱਤ ਨੇ ਮੋਹਾਲੀ ਦੇ ਫੇਜ਼ 6, 7 ਅਤੇ 9 ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਚੱਲ ਰਹੇ ਲਾਭਪਾਤਰੀ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਨਿਰੀਖਣ ਦੌਰਾਨ, ਉਨ੍ਹਾਂ ਨੇ ਮਿਡ-ਡੇਅ ਮੀਲ ਪ੍ਰੋਗਰਾਮ ਲਈ ਫੂਡ ਟੈਸਟਿੰਗ ਰਜਿਸਟਰ ਨੂੰ ਬਣਾਈ ਰੱਖਣ, ਬੱਚਿਆਂ ਨੂੰ ਸਾਫ਼ ਅਤੇ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਅਤੇ ਭੋਜਨ ਪ੍ਰਕਿਰਿਆ ਦੌਰਾਨ ਸਫਾਈ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਕੂਲੀ ਬੱਚਿਆਂ ਨਾਲ ਮਿਡ-ਡੇਅ ਮੀਲ ਸੰਬੰਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨਾਲ ਖਾਣਾ ਵੀ ਖਾਧਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਬੰਧਤ ਵਿਭਾਗ ਨੂੰ ਸਕੂਲਾਂ ਵਿੱਚ ਪਾਣੀ ਅਤੇ ਟੀ ਡੀ ਐਸ (ਕੁੱਲ ਘੁਲਣਸ਼ੀਲ ਠੋਸ ਪਦਾਰਥ) ਦੀ ਗੁਣਵੱਤਾ ਦੀ ਨਿਯਮਤ ਤੌਰ 'ਤੇ ਜਾਂਚ ਕਰਨ ਅਤੇ ਵਿਦਿਆਰਥੀਆਂ ਅਤੇ ਮਿਡ-ਡੇਅ ਮੀਲ ਵਰਕਰਾਂ ਦੋਵਾਂ ਲਈ ਸਮੇਂ-ਸਮੇਂ 'ਤੇ ਸਿਹਤ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਹੈਲਪਲਾਈਨ ਨੰਬਰ (9876764545) ਨੂੰ ਪ੍ਰਚਾਰਨ  ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਸੰਬੰਧੀ ਕੋਈ ਸ਼ਿਕਾਇਤ ਹੈ, ਤਾਂ ਉਹ ਇਸ ਹੈਲਪਲਾਈਨ ਨੰਬਰ 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ