Tuesday, September 16, 2025

Chandigarh

ਮੀਤ ਹੇਅਰ ਨੇ ਲੋਕ ਸਭਾ ਵਿੱਚ ਜਲ ਸ੍ਰੋਤ ਨਾਲ ਸਬੰਧਤ ਪੰਜਾਬ ਦੀਆਂ ਅਹਿਮ ਮੰਗਾਂ ਰੱਖੀਆਂ

March 19, 2025 08:18 PM
SehajTimes

ਕੈਂਸਰ ਦੀ ਮਾਰ ਝੱਲ ਰਹੇ ਮਾਲਵਾ ਖੇਤਰ ਵਿੱਚ ਪੀਣ ਲਈ ਨਹਿਰੀ ਪਾਣੀ ਦਾ ਬੰਦੋਬਸਤ ਕੀਤਾ ਜਾਵੇ: ਮੀਤ ਹੇਅਰ

ਅਟਲ ਭੂਜਲ ਯੋਜਨਾ ਵਿੱਚ ਪੰਜਾਬ ਨੂੰ ਸ਼ਾਮਲ ਕਰਨ ਅਤੇ ਪ੍ਰਧਾਨ ਮੰਤਰੀ ਖੇਤੀ ਸਿੰਜਾਈ ਯੋਜਨਾ ਤਹਿਤ 1163 ਕਰੋੜ ਰੁਪਏ ਮੰਗੇ

ਡੈਮਾਂ ਦੀ ਡੀ-ਸਿਲਟਿੰਗ ਤੇ ਘੱਗਰ ਦੇ ਪੱਕੇ ਬੰਦੋਬਸਤ ਦੀ ਵੀ ਕੀਤੀ ਮੰਗ

ਨਵੀਂ ਦਿੱਲੀ : ਪਾਰਲੀਮੈਂਟ ਦੇ ਬਜਟ ਸੈਸ਼ਨ ਦੌਰਾਨ ਜਲ ਸ੍ਰੋਤ ਨਾਲ ਸਬੰਧਤ ਮੰਗਾਂ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀਆਂ ਅਹਿਮ ਮੰਗਾਂ ਅੱਗੇ ਰੱਖੀਆਂ। ਰਿਪੇਰੀਅਨ ਸੂਬਾ ਹੋਣ ਦੇ ਬਾਵਜੂਦ ਪਾਣੀ ਦਾ ਬਣਦਾ ਹਿੱਸਾ ਨਹੀਂ ਮਿਲਿਆ ਅਤੇ ਪੰਜਾਬ ਸੂਬੇ ਦੇ ਪੁਨਰਗਠਨ ਤੋਂ ਬਾਅਦ ਪੰਜਾਬ ਨੂੰ ਯਮੁਨਾ ਦਰਿਆ ਵਿੱਚੋਂ ਬਣਦਾ ਹਿੱਸਾ ਨਹੀਂ ਮਿਲਿਆ।

ਮੀਤ ਹੇਅਰ ਨੇ ਕਿਹਾ ਕਿ ਪੀਣ ਵਾਲਾ ਪਾਣੀ ਦੂਸ਼ਿਤ ੋਹ ਰਿਹਾ ਹੈ।ੳਨ੍ਹਾ ਕਿਹਾ ਕਿ ਸਮੁੱਚਾ ਮਾਲਵਾ ਖੇਤਰ ਸਾਫ ਪੀਣ ਵਾਲੇ ਪਾਣੀ ਨਾਲ ਜੂਝ ਰਿਹਾ ਹੈ ਅਤੇ ਕੈਂਸਰ ਦੀ ਮਾਰ ਝੱਲ ਰਿਹਾ ਹੈ। ਪੰਜਾਬ ਨੇ ਟੂਟੀ ਰਾਹੀਂ ਪਾਣੀ ਸਪਲਾਈ ਦਾ ਜਲ ਜੀਵਨ ਮਿਸ਼ਨ ਤਾਂ ਪੂਰਾ ਕਰ ਲਿਆ ਪਰ ਮਾਲਵਾ ਖੇਤਰ ਨੂੰ ਭਾਖੜਾ ਨਹਿਰ ਤੋਂ ਨਹਿਰੀ ਪਾਣੀ ਦੀ ਪੀਣ ਲਈ ਸਪਲਾਈ ਦੀ ਲੋੜ ਹੈ।

ਸੰਗਰੂਰ ਖੇਤਰ ਵਿੱਚ ਘੱਗਰ ਦਰਿਆ ਵਿੱਚ ਆਉਂਦੇ ਹੜ੍ਹਾਂ ਦੇ ਪ੍ਰਕੋਪ ਦਾ ਮਾਮਲਾ ਉਠਾਉਂਦਿਆ ਮੀਤ ਹੇਅਰ ਨੇ ਕਿਹਾ ਕਿ ਘੱਗਰ ਦਰਿਆ ਦਾ ਪੱਕਾ ਬੰਦੋਬਸਤ ਕੀਤਾ ਜਾਵੇ। ਮਕਰੌਰ ਸਾਹਿਬ ਤੋਂ ਕੜੈਲ ਤੱਕ 17 ਕਿਲੋਮੀਟਰ ਦੇ ਖੇਤਰ ਵਿੱਚ ਘੱਗਰ ਨੂੰ ਚੌੜਾ ਤੇ ਮਜ਼ਬੂਤ ਕਰਨ ਦਾ ਕੰਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਦਰਿਆ ਦਾ ਦਾਇਰਾ ਪੰਜਾਬ ਤੇ ਹਰਿਆਣਾ ਨਾਲ ਸਬੰਧਤ ਹੋਣ ਕਰਕੇ ਕੇਂਦਰ ਪਹਿਲਕਦਮੀ ਕਰੇ ਤਾਂ ਜੋ ਘੱਗਰ ਦੇ ਹੜ੍ਹਾਂ ਦੀ ਮਾਰ ਹੇਠ ਆਉਂਦਾ ਸੰਗਰੂਰ ਖੇਤਰ ਇਸ ਤੋਂ ਬਚ ਸਕੇ। ਉਨ੍ਹਾਂ ਅੱਗੇ ਕਿਹਾ ਕਿ ਕੰਢੀ ਖੇਤਰ ਦੇ ਡੈਮਾਂ ਦੀ ਡੀ-ਸਿਲਟਿੰਗ ਕਰਵਾਈ ਜਾਵੇ ਜਿਸ ਨਾਲ ਡੈਮਾਂ ਦੀ ਸਮਰੱਥਾ ਵਧਣ ਨਾਲ ਹੜ੍ਹਾਂ ਦੀ ਮਾਰ ਘਟੇਗੀ ਅਤੇ ਡੀ-ਸਿਲਟਿੰਗ ਮਟੀਰੀਅਲ ਉਸਾਰੀ ਦੇ ਕੰਮਾਂ ਵਿੱਚ ਕੰਮ ਆਵੇਗਾ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਅਤੇ 153 ਵਿੱਚੋਂ 117 ਬਲਾਕ ਡਾਰਕ ਜ਼ੋਨ ਵਿੱਚ ਚਲੇ ਗਏ। ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਨੇ 2020-21 ਵਿੱਚ ਪੰਜਾਬ ਨੂੰ ਅਟਲ ਭੂਜਲ ਯੋਜਨਾ ਦੇ ਸਾਰੇ ਮਾਪਦੰਡ ਪੂਰੇ ਕਰਦਾ ਹੋਣ ਕਰਕੇ ਇਸ ਵਿੱਚ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਸੂਬੇ ਨੂੰ ਸ਼ਾਮਲ ਨਹੀਂ ਕੀਤਾ ਗਿਆ।

ਲੋਕ ਸਭਾ ਮੈਂਬਰ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਖੇਤੀ ਸਿੰਜਾਈ ਯੋਜਨਾ ਤਹਿਤ 2015 ਵਿੱਚ 1163 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਕੀਤਾ ਗਿਆ ਸੀ ਜਿਸ ਤਹਿਤ ਸਤਲੁਜ ਕੈਨਾਲ ਸਿਸਟਮ ਦਾ ਨਵੀਨੀਕਰਨ ਤੇ ਵਾਧਾ ਹੋਣਾ ਸੀ ਪਰ ਹਾਲੇ ਤੱਕ ਇਸ ਯੋਜਨਾ ਤਹਿਤ ਪੰਜਾਬ ਨੂੰ ਕੋਈ ਗਰਾਂਟ ਨਹੀਂ ਮਿਲੀ।
——

Have something to say? Post your comment

 

More in Chandigarh

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ