Sunday, November 02, 2025

Chandigarh

ਗੰਦਗੀ ਭਰਪੂਰ ਥਾਵਾਂ ਤੇ ਖਾਣ-ਪੀਣ ਦੀਆਂ ਵਸਤੂਆਂ ਤਿਆਰ ਕਰਨ/ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : ਡੀ ਸੀ ਕੋਮਲ ਮਿੱਤਲ

March 20, 2025 12:40 PM
SehajTimes

ਮਨੁੱਖੀ ਜਾਨਾਂ ਨਾਲ ਖੇਡਣ ਦੀ ਇਸ ਲਾਪ੍ਰਵਾਹੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਐਫ.ਆਈ.ਆਰ.

ਬਰਾਮਦ ਹੋਇਆ ਮਾਸ ਦਾ ਟੁਕੜਾ ਪਸ਼ੂ ਪਾਲਣ ਮਾਹਿਰਾਂ ਦੀ ਜਾਂਚ ਅਧੀਨ


ਐਸ.ਏ.ਐਸ.ਨਗਰ : ਗੈਰ-ਸਿਹਤਮੰਦ ਤੇ ਗੰਦਗੀ ਭਰੀਆਂ ਹਾਲਾਤਾਂ ਵਿੱਚ ਖਾਣ-ਪੀਣ ਦੀਆਂ ਵਸਤੂਆਂ ਬਣਾਉਣ ਦੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਗੈਰ-ਸਿਹਤਮੰਦ ਭੋਜਨ ਨਾਲ ਮਨੁੱਖੀ ਜਾਨਾਂ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
      
      ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੂਡ ਸੇਫਟੀ, ਸਿਹਤ ਅਤੇ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਐਤਵਾਰ ਨੂੰ ਮਟੌਰ ਖੇਤਰ ਵਿਖੇ ਸਥਿਤ ਅਹਾਤੇ 'ਤੇ ਛਾਪੇਮਾਰੀ ਕਰਕੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਸਮੇਤ ਸਬਜ਼ੀਆਂ ਅਤੇ ਹੋਰ ਵਸਤਾਂ ਦੇ ਸੈਂਪਲ ਲਏ ਗਏ ਹਨ।

     ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਰਸੋਈ ਚੋਂ ਬਰਾਮਦ ਹੋਏ ਮਾਸ ਦੇ ਟੁਕੜੇ, ਜਿਸ ਨੂੰ ਕੁੱਤੇ ਦੇ ਮੀਟ ਵਜੋਂ ਗਲਤ ਢੰਗ ਨਾਲ ਪ੍ਰਚਾਰਿਆ ਗਿਆ ਹੈ, ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ ਅਤੇ ਪਸ਼ੂ ਪਾਲਣ ਮਾਹਿਰਾਂ ਦੁਆਰਾ ਇਸ ਬਾਰੇ ਜਲਦੀ ਹੀ ਸਾਫ਼ ਕਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂ ਪਾਲਣ ਮਾਹਿਰਾਂ ਵੱਲੋਂ ਸਿੱਟੇ ਤੇ ਪਹੁੰਚਣ ਤੋਂ ਪਹਿਲਾਂ ਇਸ ਮਾਸ ਦੇ ਟੁਕੜੇ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੇ ਵਿਸ਼ਵਾਸ਼ ਨਾ ਕਰਨ।

      ਇਸ ਗੰਦਗੀ ਭਰੀ ਹਾਲਾਤ ਨਾਲ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਦੋਸ਼ੀਆਂ ਖਿਲਾਫ ਐਫ ਆਈ ਆਰ ਦਰਜ ਕਰਨ ਦਾ ਹੁਕਮ ਦਿੰਦਿਆਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸੀਨੀਅਰ ਪੁਲਿਸ ਕਪਤਾਨ ਨੂੰ ਵੀ ਦੋਸ਼ੀਆਂ ਖਿਲਾਫ ਤੁਰੰਤ ਕਾਨੂੰਨੀ ਕਾਰਵਾਈ ਕਰਨ ਅਤੇ ਅਗਲੇਰੀ ਜਾਂਚ ਸ਼ੁਰੂ ਕਰਨ ਲਈ ਕਿਹਾ ਹੈ।



ਐਸ ਐਸ ਪੀ ਦੀਪਕ ਪਾਰੀਕ ਅਨੁਸਾਰ ਜ਼ਿਲ੍ਹਾ ਪੁਲੀਸ ਨੇ ਇਸ ਗੰਭੀਰ ਮਨੁੱਖੀ ਲਾਪ੍ਰਵਾਹੀ ਵਿੱਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਹੈ। ਇਹ ਐਫ.ਆਈ.ਆਰ. ਭਾਰਤੀ ਨਿਆਏ ਸੰਘਤਾ ਦੀ ਧਾਰਾ 272 ਅਤੇ 274 ਤਹਿਤ ਦਰਜ ਕੀਤੀ ਗਈ ਹੈ।

      ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਿਹਤ, ਫੂਡ ਸੇਫਟੀ ਅਤੇ ਨਗਰ ਨਿਗਮ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਮੁਹਾਲੀ ਵਿੱਚ ਫਾਸਟ ਫੂਡ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਸਾਰੇ ਵਿਕਰੇਤਾਵਾਂ ਦਾ ਨਿਰੀਖਣ ਕਰਨ ਤਾਂ ਜੋ ਸਫਾਈ ਅਤੇ ਸ਼ੁੱਧਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਫੂਡ ਸੇਫਟੀ ਟੀਮਾਂ ਨੂੰ ਇਨ੍ਹਾਂ ਵਿਕਰੇਤਾਵਾਂ ਦੇ ਫੂਡ ਸੇਫਟੀ ਲਾਇਸੈਂਸਾਂ ਦੀ ਜਾਂਚ ਕਰਨ ਅਤੇ ਕਿਸੇ ਵੀ ਅਣਗਹਿਲੀ ਦੀ ਸੂਰਤ ਵਿੱਚ ਭਾਰੀ ਰਾਸ਼ੀ ਦੇ ਚਲਾਨ ਕਰਨ ਦੇ ਨਿਰਦੇਸ਼ ਦਿੱਤੇ।

     ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ਨੇ ਅੱਗੇ ਦੱਸਿਆ ਕਿ ਸਾਡੀ ਟੀਮ ਨੇ ਉਕਤ ਸਥਾਨ ਤੋਂ ਕਰੀਬ ਛੇ ਸੈਂਪਲ ਲਏ ਹਨ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਧਾਰਾ 63 ਦੀ ਉਲੰਘਣਾ ਕਰਨ ਦੇ ਚਲਾਨ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਖਾਣ-ਪੀਣ ਦੀਆਂ ਵਸਤੂਆਂ ਬਣਾਉਣ ਅਤੇ ਵੇਚਣ ਵਿੱਚ ਸਵੱਛਤਾ ਅਤੇ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵਿਆਪਕ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਅਜਿਹੀ ਅਣਗਹਿਲੀ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਲਾਗੂ ਕੀਤੀ ਜਾਵੇਗੀ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਪਰਮਿੰਦਰ ਪਾਲ ਸਿੰਘ, ਕਮਿਸ਼ਨਰ, ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਅਣ-ਅਧਿਕਾਰਤ ਖਾਣ-ਪੀਣ ਦੀਆਂ ਰੇਹੜੀਆਂ/ਸਟਾਲਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਅਣ-ਅਧਿਕਾਰਤ ਤੌਰ 'ਤੇ ਮੀਟ ਦੀ ਕਟਾਈ ਨੂੰ ਰੋਕਣ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਲਈ ਵੀ ਆਖਿਆ ਹੈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ