Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਗਨੀਵੀਰ ਦੀ ਭਰਤੀ ਸਬੰਧੀ ਰਜਿਸਟ੍ਰੇਸ਼ਨ ਸ਼ਰੂ

March 20, 2025 02:27 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਡਾਇਰੈਕਟਰ ਰੋਜ਼ਗਾਰ, ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਅੱਜ ਇੱਥੇ ਦੱਸਿਆ ਕਿ ਅਗਨੀਵੀਰ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਨ ਲਈ ਲਿੰਕ ਫਰਵਰੀ ਦੇ ਚੌਥੇ ਹਫ਼ਤੇ ਤੋਂ ਅਪ੍ਰੈਲ 2025 ਦੇ ਦੂਜੇ ਹਫ਼ਤੇ ਤੱਕ ਖੋਲ੍ਹਿਆ ਗਿਆ ਹੈ। ਇਸ ਲਈ ਚਾਹਵਾਨ ਪ੍ਰਾਰਥੀ ਵੈਬਸਾਈਟ (https://www.joinindianarmy.nic.in/Authentication.aspx) ਪੋਰਟਲ ਤੇ ਅਪਲਾਈ ਕਰ ਸਕਦੇ ਹਨ।
    ਇਸ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਹ ਟੈਸਟ ਮਲਟੀ ਲੈਗੂਏਜ਼ (Multi Language) ਵਿੱਚ ਲਿਆ ਜਾ ਸਕਦਾ ਹੈ। ਇਸ ਭਰਤੀ ਲਈ ਹਰੇਕ ਪ੍ਰਾਰਥੀ 2 ਟਰੇਡਜ਼ ਵਿੱਚ ਅਪਲਾਈ ਕਰ ਸਕਦਾ ਹੈ। ਭਰਤੀ ਲਈ ਯੋਗਤਾ ਮਾਪਦੰਡ 17 ਸਾਲ ਤੋਂ 21 ਸਾਲ ਦੀ ਉਮਰ ਦੇ ਉਮੀਦਵਾਰਾਂ ਲਈ 50 ਫੀਸਦੀ ਕੁੱਲ ਅੰਕਾਂ ਨਾਲ ਬਾਰ੍ਹਵੀਂ ਜਮਾਤ ਪਾਸ ਅਤੇ ਹਰੇਕ ਵਿਸ਼ੇ ਵਿੱਚ 40 ਫੀਸਦੀ ਅੰਕਾਂ ਜਿਵੇਂ ਕਿ ਭੌਤਿਕ ਵਿਗਿਆਨ, ਰਸਾਇਣ ਵਿਗਿਆਨ ਅਤੇ ਗਣਿਤ ਜਾਂ ਆਈਟੀ/ਪੌਲੀਟੈਕਨਿਕ ਕਾਲਜ ਤੋਂ 02/03 ਸਾਲ ਦਾ ਡਿਪਲੋਮਾ/ਡਿਗਰੀ ਪਾਸ ਲਾਜ਼ਮੀ ਹੈ। ਪ੍ਰਾਰਥੀ www.joinindianarmy.com ਵੈੱਬਸਾਈਟ 'ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਇਸ ਭਰਤੀ ਲਈ ਦੂਸਰਾ ਪੜਾਅ ਔਨਲਾਈਨ ਸਾਂਝਾ ਦਾਖਲਾ ਪ੍ਰੀਖਿਆ (CEE) ਜੂਨ ਦੇ ਤੀਜੇ ਹਫ਼ਤੇ ਤੋਂ ਜੁਲਾਈ 2025 ਦੇ ਪਹਿਲੇ ਹਫ਼ਤੇ ਤੱਕ ਰੱਖਿਆ ਗਿਆ ਹੈ,  ਲਿਖਤੀ ਪ੍ਰੀਖਿਆ (CEE) ਦੀ ਤਿਆਰੀ ਲਈ, ਉਮੀਦਵਾਰਾਂ ਲਈ   ਸੀ-ਪਾਈਟ  (C-PYTE) ਕੇਂਦਰ ਵਿਖੇ ਤਿਆਰੀ ਕਰਵਾਈ ਜਾਵੇਗੀ। ਇਸ ਭਰਤੀ ਲਈ ਆਖਰੀ ਪੜਾਅ ਰੈਲੀਆਂ (ਸਰੀਰਕ ਟੈਸਟ) ਜੋ ਕਿ ਅਗਸਤ 2025 ਦੇ ਪਹਿਲੇ ਹਫ਼ਤੇ ਤੋਂ ਬਾਅਦ ਲਿਆ ਜਾਵੇਗਾ। ਉਮੀਦਵਾਰਾਂ ਨੂੰ 5 ਮਿੰਟ 30 ਸਕਿੰਟ ਵਿੱਚ 1600 ਮੀਟਰ (ਚਾਰ ਦੌਰ) ਦੀ ਦੌੜ ਹੋਵੇਗੀ, ਜਿਸ ਲਈ 400 ਮੀਟਰ ਦਾ ਟੈੱਕ ਹੋਵੇਗਾ। ਜਿਸ ਲਈ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਨ ਦੀ ਲੋੜ ਹੈ। ਰੈਲੀ (Rally) ਦੀ ਤਿਆਰੀ ਕਰਨ ਲਈ ਨੌਜਵਾਨਾਂ ਲਈ ਰਨਿੰਗ ਪ੍ਰੈਕਟਿਸ (Running Practice) ਕਰਨੀ ਲਾਜ਼ਮੀ ਹੈ।

 

Have something to say? Post your comment

 

More in Chandigarh

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਮਾਣ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ