Monday, June 16, 2025

Doaba

ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ : ਥਾਣਾ ਮੁਖੀ ਰਮਨ ਕੁਮਾਰ 

March 20, 2025 02:45 PM
SehajTimes
ਹੁਸ਼ਿਆਰਪੁਰ : ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸੰਦੀਪ ਕੁਮਾਰ ਮਲਿਕ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋ ਦਿੱਤੇ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸਰਬਜੀਤ ਬਾਹੀਆ ਸਾਹਿਬ ਪੀ ਪੀ ਐਸ ਪੁਲਿਸ ਕਪਤਾਨ ਤਫਤੀਸ਼ ਅਤੇ ਨਰਿੰਦਰ ਸਿੰਘ ਪੀ ਪੀ ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਰੂਰਲ ਦੀਆਂ ਹਦਾਇਤਾਂ ਅਨੁਸਾਰ ਸਬ ਇੰਸਪੈਕਟਰ ਰਮਨ ਕੁਮਾਰ ਮੁੱਖ ਅਫਸਰ ਥਾਣਾ ਬੁਲੋਵਾਲ ਦੀ ਦੇਖ ਰੇਖ ਹੇਠ ਏ ਐਸ ਆਈ ਕੁਲਵਿੰਦਰ ਸਿੰਘ ਸਮੇਂਤ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ  ਪਿੰਡ ਧਾਮੀਆ ਕਲਾ ਤੋ ਸੁਨੀਲ ਕੁਮਾਰ ਉਰਫ ਸੁਨੀਲ ਪੁੱਤਰ ਸਤਨਾਮ ਸਿੰਘ ਵਾਸੀ ਤਲਵੰਡੀ ਅਰਾਈਆ, ਰਜਿੰਦਰ ਸਿੰਘ ਉਰਫ ਜਿੰਦੂ ਪੁੱਤਰ ਸੂਬੇਗ ਸਿੰਘ ਵਾਸੀ ਪਿੰਡ ਪੱਡਾ ਥਾਣਾ ਡੇਰਾ ਬਾਬਾ ਨਾਨਕ ਜਿਲ੍ਹਾ ਬਟਾਲਾ, ਜਸ਼ਨਦੀਪ ਸਿੰਘ ਉਰਫ ਧਾਕੜ ਪੁੱਤਰ ਮਨਜੀਤ ਸਿੰਘ ਵਾਸੀ ਪੱਡਾ ਥਾਣਾ ਡੇਰਾ ਬਾਬਾ ਨਾਨਕ ਜਿਲ੍ਹਾ ਬਟਾਲਾ ਇੱਕ ਮੋਟਰਸਾਇਕਲ ਨੰਬਰ PB 07 AT 6678 ਤੇ ਨਸ਼ਿਲਾ ਪਦਾਰਥ ਲੈਕੇ ਆ ਰਹੇ ਹਨ ਜਿਹਨਾਂ ਨੂੰ ਤੁਰੰਤ ਕਾਬੂ ਕੀਤਾ ਗਿਆ ਅਤੇ ਉਕਤ ਨੌਜਵਾਨਾਂ ਕੋਲੋਂ 80 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਪੁਲਿਸ ਮੁਲਾਜਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਨੌਜਵਾਨਾਂ ਤੇ ਥਾਣਾ ਬੁਲੋਵਾਲ ਵਿਖ਼ੇ ਐਫਆਈਆਰ ਦਰਜ ਕੀਤੀ ਗਈ। ਉਹਨਾਂ ਦੱਸਿਆ ਕਿ ਕਥਿਤ ਦੋਸ਼ੀਆਨ ਸੁਨੀਲ ਕੁਮਾਰ ਉਰਫ ਸੁਨੀਲ, ਰਜਿੰਦਰ ਸਿੰਘ ਉਰਫ ਜਿੰਦੂ, ਜਸ਼ਨਦੀਪ ਸਿੰਘ ਉਰਫ ਧਾਕੜ ਉਕਤਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਬਰੀਕੀ ਨਾਲ ਹੋਰ ਪੁੱਛ ਗਿੱਛ ਕੀਤੀ ਜਾਵੇਗੀ।

Have something to say? Post your comment

 

More in Doaba

ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

ਐਸੋਸੀਏਟ ਅਧਿਆਪਕ ਯੂਨੀਅਨ ਹੁਸ਼ਿਆਰਪੁਰ ਦੀ ਹੋਈ ਚੋਣ

ਗਰਮੀ ਡੇ ਮੌਸਮ ਵਿੱਚ ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ, ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ : ਡਾ. ਹਰਜੀਤ ਸਿੰਘ 

ਬਾਬਾ ਸਾਹਿਬ ਜੀ ਦੇ ਸਟੈਚੂਆਂ ਨੂੰ ਤੋੜ ਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ : ਸੰਤ ਕੁਲਵੰਤ ਰਾਮ ਭਰੋਮਜਾਰਾ

50 ਲੱਖ ਤੋਂ ਵੱਧ ਨਾਲ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਦੀ ਅੱਧੇ ਘੰਟੇ ਦੇ ਮੀਂਹ ਨੇ ਖੋਲੀ ਪੋਲ 

ਅਹਿਮਦਾਬਾਦ ਏਅਰ ਇੰਡੀਆ ਜਹਾਜ਼ ਹਾਦਸਾ ਭਾਰਤ ਅਤੇ ਦੁਨੀਆ ਲਈ ਇੱਕ ਦੁਖਦਾਈ ਘਟਨਾ ਹੈ: ਡਾ. ਰਮਨ ਘਈ

ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

ਪੰਜਾਬ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦੀ ਸ਼ੁਰੂਆਤ: ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

ਸਮਾਜ ਪ੍ਰਤੀ ਉਸਾਰੂ ਸੋਚ ਅਤੇ ਲੋੜਵੰਦਾਂ ਲਈ ਤੱਤਪਰਤਾ ਰੱਖਣ ਵਾਲੀ ਸ਼ਖਸ਼ੀਅਤ ਦਾ ਮਾਲਕ ਹੈ ਸ਼ਾਇਰ ਮਹਿੰਦਰ ਸੂਦ ਵਿਰਕ 

ਇੱਕ ਹਫ਼ਤੇ ਦੇ ਵਿਚ ਪਰਚੀ ਦੇ ਵਧਾਏ ਰੇਟ ਘੱਟ ਨਾ ਕੀਤੇ ਤਾਂ ਬਸਪਾ ਕਰੇਗੀ ਵੱਡਾ ਅੰਦੋਲਨ : ਠੇਕੇਦਾਰ ਭਗਵਾਨ ਦਾਸ