Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹੇ ਨੂੰ 12 ਪ੍ਰਚੂਨ ਸ਼ਰਾਬ ਸਮੂਹਾਂ ਦੀ ਈ-ਨਿਲਾਮੀ ਤੋਂ ਮਿਲੇ 792.20 ਕਰੋੜ ਰੁਪਏ : ਡੀ ਸੀ ਕੋਮਲ ਮਿੱਤਲ

March 20, 2025 02:51 PM
SehajTimes
ਬਕਾਇਆ ਰਹਿ ਗਏ ਇਕਹਿਰੇ ਪ੍ਰਚੂਨ ਸਮੂਹ ਲਈ ਬੋਲੀ ਦੀ ਆਖਰੀ ਮਿਤੀ ਕਲ੍ਹ


ਐਸ.ਏ.ਐਸ.ਨਗਰ : ਐਸ.ਏ.ਐਸ.ਨਗਰ ਜ਼ਿਲ੍ਹੇ ਨੇ ਆਉਣ ਵਾਲੇ ਵਿੱਤੀ ਸਾਲ 2025-26 ਲਈ ਪ੍ਰਚੂਨ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਲਈ 12 ਪ੍ਰਚੂਨ ਸ਼ਰਾਬ ਸਮੂਹਾਂ ਦੀ ਈ-ਨਿਲਾਮੀ ਤੋਂ 792.20 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਬਾਕੀ ਬਚੇ ਇਕਹਿਰੇ ਗਰੁੱਪ ਦੀ ਅਲਾਟਮੈਂਟ ਲਈ ਈ-ਟੈਂਡਰਿੰਗ ਪ੍ਰਕਿਰਿਆ ਜਾਰੀ ਹੈ, ਜਿਸ ਲਈ ਬੋਲੀ ਲਾਉਣ ਦੀ ਆਖਰੀ ਮਿਤੀ ਕੱਲ੍ਹ (20 ਮਾਰਚ, 2025) ਰੱਖੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਟੈਂਡਰਾਂ ਲਈ ਤਕਨੀਕੀ ਅਤੇ ਵਿੱਤੀ ਬੋਲੀ 17 ਮਾਰਚ, 2025 ਨੂੰ ਐਮ.ਆਈ.ਏ (ਮੁਹਾਲੀ ਇੰਡਸਟਰੀਅਲ ਐਸੋਸੀਏਸ਼ਨ) ਭਵਨ, ਉਦਯੋਗਿਕ ਖੇਤਰ, ਸੈਕਟਰ 78, ਐਸ.ਏ.ਐਸ. ਨਗਰ ਵਿਖੇ ਖੋਲ੍ਹੀ ਗਈ ਸੀ। ਕੁੱਲ 13 ਸਮੂਹਾਂ ਵਿੱਚੋਂ, 12 ਸਭ ਤੋਂ ਵੱਧ ਬੋਲੀਕਾਰਾਂ (8-1) ਨੂੰ ਸਫਲਤਾਪੂਰਵਕ ਅਲਾਟ ਕੀਤੇ ਗਏ ਸਨ। ਇਹਨਾਂ 12 ਸਮੂਹਾਂ ਲਈ ਕੁੱਲ ਰਾਖਵੀਂ ਕੀਮਤ 549.89 ਕਰੋੜ ਰੁਪਏ ਸੀ ਅਤੇ ਉਹਨਾਂ ਨੂੰ 792.20 ਕਰੋੜ ਰੁਪਏ ਦੀ ਰਾਸ਼ੀ ਤੇ ਅਲਾਟ ਕੀਤਾ ਗਿਆ ਸੀ, ਜੋ ਕਿ ਰਿਜ਼ਰਵ ਕੀਮਤ ਨਾਲੋਂ 242.20 ਕਰੋੜ ਰੁਪਏ (+44.06%) ਦੇ ਵਾਧੇ ਨੂੰ ਦਰਸਾਉਂਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਆਬਕਾਰੀ) ਅਸ਼ੋਕ ਚਲਹੋਤਰਾ ਨੇ ਦੱਸਿਆ ਕਿ ਐਸ.ਏ.ਐਸ.ਨਗਰ (ਮੁਹਾਲੀ) ਜ਼ਿਲ੍ਹੇ ਦੇ ਆਬਕਾਰੀ ਮਾਲੀਏ ਵਿੱਚ ਪਿਛਲੇ ਸਾਲਾਂ ਦੌਰਾਨ ਇਤਿਹਾਸਕ ਤੌਰ 'ਤੇ ਜ਼ਿਕਰਯੋਗ ਵਾਧਾ ਹੋਇਆ ਹੈ। ਸਾਲ 2021-22 ਦੌਰਾਨ 235 ਕਰੋੜ ਤੋਂ ਚਾਲੂ ਸਾਲ (2024-25) ਦੌਰਾਨ 528 ਕਰੋੜ ਰੁਪਏ ਹੋ ਗਿਆ ਹੈ, ਜੋ ਪਿਛਲੇ 03 ਸਾਲਾਂ ਵਿੱਚ 124% ਤੋਂ ਵੱਧ ਦਾ ਵਾਧਾ ਦਰਸਾਉਂਦਾ ਹੈ। ਆਬਕਾਰੀ ਮਾਲੀਆ ਵਿੱਚ ਇਹ ਬੇਮਿਸਾਲ ਵਾਧਾ ਸਾਲ 2022-23 ਤੋਂ 2024-25 ਲਈ ਰਾਜ ਦੀਆਂ ਆਬਕਾਰੀ ਨੀਤੀਆਂ ਦੀ ਸਫ਼ਲਤਾ ਬਾਰੇ ਦੱਸਦਾ ਹੈ। ਇਹ ਆਬਕਾਰੀ ਵਿਭਾਗ ਦੀ ਆਬਕਾਰੀ ਕਮਿਸ਼ਨਰ, ਪੰਜਾਬ ਵਰੁਣ ਰੂਜਮ ਦੀ ਅਗਵਾਈ ਹੇਠ ਪਾਰਦਰਸ਼ਤਾ ਨੂੰ ਬਰਕਰਾਰ ਰੱਖਣ ਅਤੇ ਆਬਕਾਰੀ ਨੀਤੀ ਦੀਆਂ ਵੱਖ-ਵੱਖ ਵਿਵਸਥਾਵਾਂ ਨੂੰ ਲਾਗੂ ਕਰਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਪ੍ਰੇਰਿਤ ਕਰਨ ਦੀ ਲਗਾਤਾਰ ਵਚਨਬੱਧਤਾ ਤਹਿਤ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਇੱਕ ਬਾਕੀ ਰਹਿ ਗਰੁੱਪ, ਨਿਊ ਚੰਡੀਗੜ੍ਹ ਦਾ ਟੈਂਡਰ ਟੈਕਨੀਕਲ ਇਵੈਲੂਏਸ਼ਨ ਕਮੇਟੀ (ਟੀ.ਈ.ਸੀ.) ਵੱਲੋਂ ਟੈਕਨੀਕਲ ਬੋਲੀ ਰੱਦ ਕੀਤੇ ਜਾਣ ਕਾਰਨ ਰੱਦ ਕਰ ਦਿੱਤਾ ਗਿਆ ਸੀ। ਇਸ ਸਮੂਹ ਲਈ ਇੱਕ ਨਵਾਂ ਟੈਂਡਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਬੋਲੀ ਦੀ ਆਖਰੀ ਮਿਤੀ 20.03.2025 ਨੂੰ ਦੁਪਹਿਰ 12:05 ਵਜੇ ਨਿਰਧਾਰਤ ਕੀਤੀ ਗਈ ਹੈ। ਇਸ ਗਰੁੱਪ ਲਈ ਰਾਖਵੀਂ ਕੀਮਤ 45.11 ਕਰੋੜ ਰੁਪਏ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ