Wednesday, December 17, 2025

Health

ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿਤੀਆਂ ਜਾ ਰਹੀਆਂ ਹਨ ਮਿਆਰੀ ਦੰਦ ਸਿਹਤ ਸਹੂਲਤਾਂ : ਕੁਮਾਰ ਰਾਹੁਲ

March 20, 2025 02:56 PM
SehajTimes

ਸਿਹਤ ਵਿਭਾਗ ਦੇ ਪਿ੍ਰੰਸੀਪਲ ਸਕੱਤਰ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

ਮੋਹਾਲੀ : ਵਿਸ਼ਵ ਮੌਖਿਕ ਸਿਹਤ ਦਿਵਸ ਮੌਕੇ ਅੱਜ ਸਥਾਨਕ ਮੈਡੀਕਲ ਕਾਲਜ ਵਿਖੇ ਸੂਬਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪਿ੍ਰੰਸੀਪਲ ਸਕੱਤਰ ਆਈ.ਏ.ਐਸ. ਅਧਿਕਾਰੀ ਸ੍ਰੀ ਕੁਮਾਰ ਰਾਹੁਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਕੁਮਾਰ ਰਾਹੁਲ ਨੇ ਆਖਿਆ ਕਿ ਦੰਦਾਂ ਦੀ ਸਿਹਤ ਨੂੰ ਠੀਕ ਰੱਖਣ ਵਾਸਤੇ ਜਾਗਰੂਕਤਾ ਪੈਦਾ ਕਰਨ ਲਈ ਇਹ ਦਿਨ ਦੁਨੀਆਂ ਭਰ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੰਦਾਂ ਦੀ ਸਮੇਂ-ਸਮੇਂ ਸਿਰ ਜਾਂਚ ਅਤੇ ਸਾਂਭ-ਸੰਭਾਲ ਬੇਹੱਦ ਜ਼ਰੂਰੀ ਹੈ ਅਤੇ ਸੂਬੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦੰਦਾਂ ਦੀ ਜਾਂਚ ਅਤੇ ਇਲਾਜ ਦੀਆਂ ਮਿਆਰੀ ਸਿਹਤ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ। ਉਨ੍ਹਾਂ ਦਸਿਆ ਕਿ ਪੰਜਾਬ ਵਿਚ ਪਿਛਲੇ ਕੁੱਝ ਸਾਲਾਂ ਦੌਰਾਨ ਕੌਮੀ ਓਰਲ ਹੈਲਥ ਪ੍ਰੋਗਰਾਮ ਨੇ ਨਵੀਂਆਂ ਪੁਲਾਂਘਾਂ ਪੁੱਟੀਆਂ ਹਨ। ਸੂਬੇ ਦੇ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਵਿਖੇ ਪੰਜ ਨਵੇਂ ਐਡਵਾਂਸਡ ਡੈਂਟਲ ਇੰਪਲਾਂਟ ਸੈਂਟਰ ਸਥਾਪਤ ਕੀਤੇ ਗਏ ਹਨ, ਜੋ ਜਲਦੀ ਹੀ ਕਾਰਜਸ਼ੀਲ ਹੋ ਜਾਣਗੇ ਅਤੇ ਜਿਨ੍ਹਾਂ ਜ਼ਰੀਏ ਲੋਕਾਂ ਨੂੰ ਬਿਹਤਰ ਦੰਦ ਸਿਹਤ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ, ਮੋਹਾਲੀ ਅਤੇ ਅੰਮ੍ਰਿਤਸਰ ਦੇ ਜ਼ਿਲ੍ਹਾ ਹਸਪਤਾਲਾਂ ਵਿਚ ਡੈਂਟਲ ਓ.ਪੀ.ਜੀ. ਮਸ਼ੀਨਾਂ ਲਗਾਈਆਂ ਗਈਆਂ ਹਨ। ਸੂਬੇ ਵਿਚ ‘ਸਟਾਪ ਓਰਲ ਕੈਂਸਰ ਸਕਰੀਨਿੰਗ’ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ, ਜੋ ਅੱਜਕਲ ਚੱਲ ਰਹੀ ਐਨ.ਸੀ.ਡੀ. ਮੁਹਿੰਮ ਦਾ ਵੀ ਹਿੱਸਾ ਹੈ।
         ਇਸ ਮੌਕੇ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਦੰਦਾਂ ਦੇ ਡਾਕਟਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਵਿਚ ਡਾ. ਅਬੂ ਬਕਰ-ਮਲੌਦ ਹਸਪਤਾਲ, ਡਾ. ਹਰਪ੍ਰੀਤ ਕੌਰ-ਮੋਹਾਲੀ ਹਸਪਤਾਲ, ਡਾ. ਪਰਮਿੰਦਰ ਸਿੰਘ-ਲੋਪੋਕੇ ਹਸਪਤਾਲ, ਡਾ. ਹਰਮਨਦੀਪ ਸਿੰਘ-ਖ਼ਿਆਲਾ ਕਲ੍ਹਾਂ ਹਸਪਤਾਲ, ਡਾ. ਗੁਰਦੇਵ ਸਿੰਘ ਭੱਟੀ-ਕਪੂਰਥਲਾ ਹਸਪਤਾਲ ਸ਼ਾਮਲ ਸਨ। ਸੂਬੇ ਵਿਚ ਦੰਦਾਂ ਦੀ ਸਾਂਭ-ਸੰਭਾਲ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੀ ਵੀਡੀਉ ਵੀ ਵਿਖਾਈ ਗਈ। ਅਖ਼ੀਰ ਵਿਚ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਦੰਦ ਜਾਗਰੂਕਤਾ ਰੈਲੀ ਕੱਢੀ। ਸਮਾਗਮ ਵਿਚ ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਾਇਰੈਕਟਰ ਈ.ਐਸ.ਆਈ. ਡਾ. ਜਸਪ੍ਰੀਤ ਕੌਰ, ਡਾਇਰੈਕਟਰ ਪੀ.ਐਚ.ਐਸ.ਸੀ. ਡਾ. ਅਨਿਲ ਗੋਇਲ, ਡਿਪਟੀ ਡਾਇਰੈਕਟਰ ਡਾ. ਸੁਰਿੰਦਰ ਕੌਰ, ਡਾ. ਨਿਧੀ ਕੌਸ਼ਲ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡਾ. ਆਸ਼ੂ ਵਰਮਾ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰਨੀਤ ਗਰੇਵਾਲ, ਡਾ. ਹਰਪ੍ਰੀਤ ਕੌਰ, ਡਾ. ਅਮਿਤ ਅਗਰਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Health

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ