Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

PDA ਦੀ ਨਿਵੇਕਲੀ ਪਹਿਲਕਦਮੀ ; PDA ਪਟਿਆਲਾ ਦੇ ਦਫ਼ਤਰ ਵਿਖੇ ਕੰਮ ਕਰਦੇ ਸਟਾਫ ਦੀ ਸਹੂਲਤ ਬੱਚਿਆਂ ਲਈ ਕਰੈੱਚ ਦਾ ਮਨੀਸ਼ਾ ਰਾਣਾ ਵੱਲੋਂ ਉਦਘਾਟਨ

March 20, 2025 03:12 PM
SehajTimes
 
ਲੋਕਾਂ ਦਾ ਕੀਮਤੀ ਸਮਾਂ ਬਚਾਉਣ ਲਈ ਪੀ.ਡੀ.ਏ ਦੀਆਂ ਜਿਆਦਾਤਰ ਸੇਵਾਵਾਂ ਨੂੰ ਆਨ-ਲਾਈਨ ਕੀਤਾ ਗਿਆ-ਮਨੀਸ਼ਾ ਰਾਣਾ
 
ਪਟਿਆਲਾ : ਪੀ.ਡੀ.ਏ ਨੇ ਨਿਵੇਕਲੀ ਪਹਿਲ ਕਰਦੇ ਹੋਏ ਪੀ.ਡੀ.ਏ ਪਟਿਆਲਾ ਦੇ ਦਫ਼ਤਰ ਵਿਖੇ ਕੰਮ ਕਰਦੇ ਸਟਾਫ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਦਫ਼ਤਰ ਦੇ ਗਰਾਊਂਡ ਫਲੋਰ ਵਿਖੇ ਸਟਾਫ ਦੇ ਬੱਚਿਆਂ ਲਈ ਕਰੈੱਚ ਤਿਆਰ ਕੀਤਾ ਗਿਆ ਹੈ। ਇਸ ਕਰੈੱਚ ਦਾ ਉਦਘਾਟਨ ਕਰਦਿਆਂ ਪੀ.ਡੀ.ਏ ਦੇ ਮੁੱਖ ਮਨੀਸ਼ਾ ਰਾਣਾ ਨੇ ਦੱਸਿਆ ਕਿ ਇੱਥੇ ਸਟਾਫ ਦੇ ਛੋਟੇ ਬੱਚਿਆਂ ਦੀ ਦੇਖਭਾਲ ਕੀਤੀ ਜਾਵੇਗੀ, ਜਿਸ ਨਾਲ ਸਟਾਫ ਦੀ ਆਪਣੇ ਬੱਚਿਆਂ ਪ੍ਰਤੀ ਚਿੰਤਾ ਘਟੇਗੀ ਅਤੇ ਦਫਤਰੀ ਕੰਮ ਕਾਜ ਵਿੱਚ ਰੁਚੀ ਬਣੀ ਰਹੇਗੀ।
ਇਸ ਤੋਂ ਇਲਾਵਾ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਵਸਨੀਕਾਂ ਦੀ ਸਹੂਲਤ ਲਈ ਪੀ.ਡੀ.ਏ. ਨੇ  ਸਿੰਗਲ ਵਿੰਡੋ ਸਿਸਟਮ ਅਤੇ ਲੋਕਾਂ ਦੇ ਉਡੀਕ ਖੇਤਰ ਨੂੰ ਵੀ ਅੱਪਗਰੇਡ ਕੀਤਾ ਹੈ। ਮਨੀਸ਼਼ਾ ਰਾਣਾ ਨੇ ਦੱਸਿਆ ਕਿ ਇੱਥੇ ਲੋਕਾਂ ਦੇ ਬੈਠਣ ਲਈ ਏ.ਸੀ ਵੇਟਿੰਗ ਹਾਲ ਸਮੇਤ ਇੱਥੇ ਟੀ.ਵੀ ਸੈੱਟ, ਪੜ੍ਹਨ ਲਈ ਅਖਬਾਰ, ਪੀਣ ਲਈ ਚਾਹ/ਪਾਣੀ ਦਾ ਪ੍ਰਬੰਧ ਕਰਵਾਇਆ ਗਿਆ ਹੈ, ਤਾਂ ਜੋ ਦਫਤਰੀ ਕੰਮ-ਕਾਜ ਲਈ ਆਉਣ ਵਾਲੀ ਪਬਲਿਕ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਹੋਵੇ।
ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਪੀ.ਡੀ.ਏ ਵੱਲੋਂ ਪੀ.ਡੀ.ਏ/ਪੁੱਡਾ ਅਧੀਨ ਆਉਂਦੇ ਏਰੀਏ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਅਧਾਰ ਉਤੇ ਕਰਨ ਦੀ ਕਾਰਵਾਈ ਕੀਤੀ ਜਾਂਦੀ ਹੈ। ਲੋਕਾਂ ਦੀ ਸਹੂਲਤ ਲਈ ਪੀ.ਡੀ.ਏ ਵਿਖੇ ਜਿਆਦਾਤਰ ਸੇਵਾਵਾਂ ਨੂੰ ਆਨ-ਲਾਈਨ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਦਾ ਕੀਮਤੀ ਸਮਾਂ ਬਚ ਸਕੇ। ਇਸ ਮੌਕੇ ਪੀ.ਡੀ.ਏ. ਦੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਗਿੱਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਜਦੋਂ ਕਿ ਸਥਾਨਕ ਵਸਨੀਕਾਂ ਅਤੇ ਪੀ.ਡੀ.ਏ. ਵਿਖੇ ਕੰਮ ਕਰਵਾਉਣ ਆਏ ਲੋਕਾਂ ਨੇ ਪੀ.ਡੀ.ਏ ਦੀ ਇਸ ਪਹਿਲਕਦਮੀ ਦੀ ਪ੍ਰਸ਼ੰਸਾ ਕੀਤੀ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ