Thursday, October 16, 2025

Health

ESI ਹਸਪਤਾਲ ਵਿਚ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ

March 20, 2025 03:15 PM
SehajTimes

ਮੋਹਾਲੀ :  ਸਥਾਨਕ ਈ.ਐਸ.ਆਈ. ਹਸਪਤਾਲ ਫ਼ੇਜ਼ 7 ਵਿਖੇ ਅੱਜ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ। ਇਸ ਮੌਕੇ ਡਾਇਰੈਕਟਰ ਪਰਵਾਰ ਭਲਾਈ ਡਾ. ਜਸਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਪੁੱਜੇ। ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਸੰਬੋਧਨ ਕਰਦਿਆਂ ਡੈਂਟਲ ਅਫ਼ਸਰ ਡਾ. ਨਿਸ਼ਾ ਕਲੇਰ ਨੇ ਦੰਦਾਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਦੰਦਾਂ ਦੀ ਸਹੀ ਢੰਗ ਨਾਲ ਸਫ਼ਾਈ ਅਤੇ ਸੰਭਾਲ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਅਸੀਂ ਦੰਦ ਪੀੜ ਨੂੰ ਮਾਮੂਲੀ ਗੱਲ ਸਮਝ ਕੇ ਅਣਡਿੱਠ ਕਰ ਦਿੰਦੇ ਹਾਂ ਪਰ ਅਜਿਹੀ ਹਾਲਤ ਵਿਚ ਤੁਰੰਤ ਡਾਕਟਰ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ ਕਿਉਂਕਿ ਦੰਦ ਪੀੜ ਦੰਦ ਦੇ ਖ਼ਰਾਬ ਹੋਣ ਦਾ ਸੰਕੇਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੰਦ ਵੀ ਸਾਡੇ ਸਰੀਰ ਦਾ ਅਹਿਮ ਅੰਗ ਹਨ ਅਤੇ ਇਨ੍ਹਾਂ ਦੀ ਤੰਦਰੁਸਤੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਸਿਹਤਮੰਦ ਦੰਦਾਂ ਲਈ ਸਹੀ ਢੰਗ ਨਾਲ ਬਰੱਸ਼ ਕੀਤਾ ਜਾਵੇ। ਬਹੁਤ ਜ਼ੋਰ ਨਾਲ ਬਰੱਸ਼ ਨਾ ਕੀਤਾ ਅਤੇ ਮਸੂੜਿਆਂ ਉਤੇ ਬਰੱਸ਼ ਨਾ ਕੀਤਾ ਜਾਵੇ। ਹਰ ਤਿੰਨ ਮਹੀਨੇ ਮਗਰੋਂ ਬਰੱਸ਼ ਬਦਲਿਆ ਜਾਵੇ। ਬਹੁਤ ਜ਼ਿਆਦਾ ਠੰਢਾ ਜਾਂ ਗਰਮ ਲੱਗਣ ’ਤੇ ਡਾਕਟਰ ਦੀ ਸਲਾਹ ਲਈ ਜਾਵੇ।
             ਡਾ. ਕਲੇਰ ਨੇ ਆਖਿਆ ਕਿ ਹਰ ਰੋਜ਼ ਸਵੇਰੇ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਬਰੱਸ਼ ਕਰਨ ਦੀ ਆਦਤ ਪਾਈ ਜਾਵੇ। ਤੰਬਾਕੂ ਆਦਿ ਦੀ ਵਰਤੋਂ ਤੋਂ ਪ੍ਰਹੇਜ਼ ਬਹੁਤ ਜ਼ਰੂਰੀ ਹੈ। ਉਨ੍ਹਾਂ ਦੰਦਾਂ ਦੀਆਂ ਵੱਖ ਵੱਖ ਬਿਮਾਰੀਆਂ ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਦਸਿਆ। ਸਮਾਗਮ ਵਿਚ ਐਸ.ਐਮ.ਓ. ਡਾ. ਹਰਪ੍ਰੀਤ ਕੌਰ ਧਾਲੀਵਾਲ, ਡਾ. ਹਰਕੀਰਤ ਕੌਰ ਅਤੇ ਹੋਰ ਸਟਾਫ਼ ਮੌਜੂਦ ਸੀ।

Have something to say? Post your comment

 

More in Health

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ