Tuesday, September 16, 2025

Malwa

ਸੁਨਾਮ ਵਿਖੇ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਦਾ ਫੂਕਿਆ ਪੁਤਲਾ  

March 20, 2025 03:37 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਕੀਤੇ ਜ਼ਬਰ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀਰਵਾਰ ਨੂੰ ਸੁਨਾਮ ਵਿਖੇ ਆਈ.ਟੀ.ਆਈ ਚੌਕ ਵਿੱਚ ਕੇਂਦਰ ਵਿਚਲੀ ਨਰਿੰਦਰ ਮੋਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਸ਼ੰਭੂ ਅਤੇ ਖਨੌਰੀ ਸਰਹੱਦ ਖਾਲੀ ਕਰਨ ਦੇ ਢੰਗ ਅਤੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ’ਤੇ ਸਵਾਲ ਉਠਾਏ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਲੋਕਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਗ਼ਲਤ ਹੈ | ਲੋਕਤੰਤਰੀ ਪ੍ਰਣਾਲੀ ਵਿੱਚ ਹਰ ਕਿਸੇ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਹੱਕ ਹੈ ਅਤੇ ਕਿਸਾਨ ਇਸ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਧਰਨਾ ਚੁੱਕਣ ਦਾ ਤਰੀਕਾ ਗਲਤ ਹੈ। ਕਿਸਾਨਾਂ ਨੂੰ ਇਸ ਸਬੰਧੀ ਅਲਟੀਮੇਟਮ ਦਿੱਤਾ ਜਾਣਾ ਚਾਹੀਦਾ ਸੀ। ਉਨ੍ਹਾਂ ਸਵਾਲ ਕੀਤਾ ਕਿ ਕੀ ਇਸ ਸਾਰੇ ਢੰਗ ਤਰੀਕੇ ਨੂੰ ਲੋਕਤੰਤਰੀ ਪ੍ਰਣਾਲੀ ਦਾ ਹਿੱਸਾ ਮੰਨਿਆ ਜਾ ਸਕਦਾ ਹੈ। ਦੋਵਾਂ ਸਰਕਾਰਾਂ ਨੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ। ਉਗਰਾਹਾਂ ਯੂਨੀਅਨ ਦੇ ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜਮਹੂਰੀ ਅਧਿਕਾਰਾਂ ਦਾ ਘਾਣ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਥੇਬੰਦੀ ਇਸ ਦਾ ਜ਼ੋਰਦਾਰ ਵਿਰੋਧ ਕਰੇਗੀ। ਇਸ ਮੌਕੇ ਸੁਖਪਾਲ ਸਿੰਘ ਮਾਣਕ, ਮਨਜੀਤ ਕੌਰ ਤੋਲਾਵਾਲ, ਜਸਵੀਰ ਕੌਰ ਉਗਰਾਹਾਂ, ਪਾਲ਼ ਸਿੰਘ ਦੌਲੇਵਾਲਾ, ਮਨੀ ਸਿੰਘ ਭੈਣੀ, ਗਗਨਦੀਪ ਸਿੰਘ ਚੱਠਾ ਨਨਹੇੜਾ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ