Thursday, October 16, 2025

Chandigarh

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼

March 20, 2025 04:44 PM
SehajTimes

ਰੌੜੀ ਨੇ ਜਨਤਕ ਜਾਗਰੂਕਤਾ ਨੂੰ ਵਧਾਉਣ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਵੱਧ ਤੋਂ ਵੱਧ ਸਕੀਮਾਂ ਪਹੁੰਚਾਉਣ ਲਈ ਮੁਹਿੰਮਾਂ ਦਾ ਸੱਦਾ ਦਿੱਤਾ

ਪੰਜਾਬ ਦੇ ਭਲਾਈ ਪ੍ਰੋਗਰਾਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਲਈ ਪ੍ਰਮੁੱਖ ਵਿਭਾਗ ਇੱਕਜੁੱਟ ਹੋਣ

ਚੰਡੀਗੜ  : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।

ਮੀਟਿੰਗ ਦੌਰਾਨ, ਡਿਪਟੀ ਸਪੀਕਰ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਸਾਰੇ ਖੇਤਰਾਂ ਵਿੱਚ ਇਨਾਂ ਸਕੀਮਾਂ ਨੂੰ ਪੂਰੀ ਤਰਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਜਨਤਕ ਜਾਗਰੂਕਤਾ ਮੁਹਿੰਮਾਂ ਦੀ ਜਰੂਰਤ ‘ਤੇ ਜ਼ੋਰ ਦਿੱਤਾ ਤਾਂ ਜੋ ਸਮਾਜ ਦਾ ਹਰ ਵਰਗ ਇਨਾਂ ਲੋਕ ਪੱਖੀ ਪਹਿਲਕਦਮੀਆਂ ਦਾ ਲਾਭ ਸਮੇਂ ਸਿਰ ਹਾਸਲ ਕਰ ਸਕੇ।

ਜਨਤਕ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਡਿਪਟੀ ਸਪੀਕਰ ਰੌੜੀ ਨੇ ਜੋਰ ਦੇ ਕੇ ਕਿਹਾ ਕਿ ਇਨਾਂ ਭਲਾਈ ਸਕੀਮਾਂ ਲਈ ਨਿਰਧਾਰਤ ਫੰਡਾਂ ਦੀ ਵਰਤੋਂ ਸਿਰਫ ਜਨਤਕ ਲਾਭ ਲਈ ਹੀ ਕੀਤੀ ਜਾਣੀ ਚਾਹੀਦੀ ਹੈ। ਉਨਾਂ ਨੇ ਵਿਭਾਗਾਂ ਨੂੰ ਇਨਾਂ ਸਕੀਮਾਂ ਨੂੰ ਲਾਗੂ ਕਰਦੇ ਸਮੇਂ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਣ ਦੀ ਵੀ ਅਪੀਲ ਕੀਤੀ।

ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਵਿੱਚ ਖੇਤੀਬਾੜੀ ਵਿਭਾਗ, ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ, ਸਹਿਕਾਰਤਾ ਵਿਭਾਗ, ਸਿੱਖਿਆ ਵਿਭਾਗ, ਆਬਕਾਰੀ ਅਤੇ ਕਰ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਉਦਯੋਗ ਅਤੇ ਵਣਜ ਵਿਭਾਗ, ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਜਲ ਸਰੋਤ ਵਿਭਾਗ, ਕਿਰਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਮਾਜਿਕ ਸੁਰੱਖਿਆ ਅਤੇ ਭਲਾਈ ਵਿਭਾਗ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਵਿਜੀਲੈਂਸ ਵਿਭਾਗ, ਜੰਗਲਾਤ ਵਿਭਾਗ, ਪ੍ਰਸ਼ਾਸਨਿਕ ਸੁਧਾਰ ਵਿਭਾਗ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਮੈਡੀਕਲ ਸਿੱਖਿਆ ਵਿਭਾਗ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ ਦੇ ਪ੍ਰਬੰਧਕ ਸਕੱਤਰ/ਮੁਖੀ ਸ਼ਾਮਲ ਸਨ। ਡਿਪਟੀ ਸਪੀਕਰ ਰੌੜੀ ਤੋਂ ਇਲਾਵਾ ਮੀਟਿੰਗ ਵਿੱਚ ਡਾ. ਨਛੱਤਰ ਪਾਲ, ਵਿਧਾਇਕ (ਮੈਂਬਰ), ਸਰਦਾਰ ਰੁਪਿੰਦਰ ਸਿੰਘ, ਵਿਧਾਇਕ (ਮੈਂਬਰ), ਸਰਦਾਰ ਜੀਵਨ ਸਿੰਘ ਸੰਘੋਵਾਲ, ਵਿਧਾਇਕ (ਮੈਂਬਰ), ਸ੍ਰੀ ਰਾਮ ਲੋਕ, ਸਕੱਤਰ, ਪੰਜਾਬ ਵਿਧਾਨ ਸਭਾ, ਸ੍ਰੀ ਗੁਰਕੀਰਤ ਸਿੰਘ, ਕਮੇਟੀ ਅਧਿਕਾਰੀ ਅਤੇ ਤਰਸੇਮ, ਕਮੇਟੀ ਸੁਪਰਡੈਂਟ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਲੋਕਾਂ ਦੇ ਭਲੇ ਲਈ ਲੋਕ ਭਲਾਈ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਏ ਜਾਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਈ।

Have something to say? Post your comment

 

More in Chandigarh

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ