Tuesday, September 16, 2025

Education

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

March 20, 2025 04:59 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਚੀਮਾ ਬੁਆਇਲਰਜ਼ ਦੇ ਸਹਿਯੋਗ ਨਾਲ ਮਿਤੀ 21-03-2025, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਚੀਮਾ ਬੁਆਇਲਰਜ਼, ਡੀ-188, ਸੈਕਟਰ-74, ਇੰਡਸਟਰੀਅਲ ਏਰੀਆ ਏਅਰਪੋਰਟ ਰੋਡ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸਾਮ 2 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਤੀ 21-03-2025 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਚੀਮਾ ਬੁਆਇਲਰਜ਼ ਕੰਪਨੀ ਵੱਲੋਂ ਮਸ਼ੀਨ ਉਪਰੇਟਰ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜਿਲ੍ਹਾ ਮੋਹਾਲੀ ਹੋਵੇਗਾ।
ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਆਈ ਟੀ ਆਈ ਇਲੈਕਟ੍ਰੀਕਲ ਅਤੇ ਆਈ ਟੀ ਆਈ ਮਕੈਨੀਕਲ ਪਾਸ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ https://forms.gle/YJT3mE3E4iKxJNEV8 ਲਿੰਕ 'ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ, ਰੀਜ਼ੀਊਮ ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

Have something to say? Post your comment

 

More in Education

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ