Thursday, October 16, 2025

Chandigarh

ਵਿਜੀਲੈਂਸ ਬਿਊਰੋ ਨੇ PSPCL ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

March 20, 2025 06:45 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇੱਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਉਕਤ ਜੇਈ ਦੋ ਕਿਸ਼ਤਾਂ ਵਿੱਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜੇਈ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ