Sunday, November 02, 2025

Chandigarh

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

May 26, 2021 10:01 AM
SehajTimes

ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ ਵੀ ਬਹੁਤ ਮਹੱਤਵਪੂਰਨ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਵਿਸ਼ਾ-ਖੇਤਰ ਦੇ ਸਿਰਫ਼ ਚੋਣਵੇਂ ਅਤੇ ਲੋੜ ਪੈਣ ‘ਤੇ ਹੋਰ ਜ਼ਰੂਰੀ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ ਅਤੇ ਪ੍ਰਸ਼ਨ ਪੱਤਰ ਵੀ ਘੱਟ ਮਿਆਦ ਦੇ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਅੰਦਰੂਨੀ ਮੁਲਾਂਕਣ ਵੱਲ ਵੀ ਧਿਆਨ ਦਿੱਤਾ ਜਾ ਸਕਦਾ ਹੈ।

ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਚਿੰਤਾਵਾਂ ਦਾ ਜ਼ਿਕਰ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪ੍ਰੀਖਿਆਵਾਂ ਉਦੋਂ ਤੱਕ ਨਹੀਂ ਲਈਆਂ ਜਾਣੀਆਂ ਚਾਹੀਦੀਆਂ ਜਦੋਂ ਤੱਕ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਸੰਸਥਾਵਾਂ ਵਿਚ ਦਾਖਲਾ ਲੈਣ ਵਿਚ ਦੇਰੀ ਹੋਵਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵਿਦਿਆਰਥੀਆਂ ਦੇ ਸਮੇਂ ਦੀ ਘਾਟੇ ਨੂੰ ਪੂਰਾ ਕਰਨ ਲਈ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਲੋੜੀਂਦਾ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ। ਉੱਚ ਸਿੱਖਿਆ ਸੰਸਥਾਵਾਂ ਨੂੰ ਕੋਰਸਾਂ ਦੇ ਸਿਲੇਬਸ ਨੂੰ ਘਟਾਉਣ ਲਈ ਕਿਹਾ ਜਾਣਾ ਚਾਹੀਦਾ ਹੈ ਜਿਸ ਨਾਲ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਵੀ ਘੱਟੇਗਾ।
ਸ੍ਰੀ ਸਿੰਗਲਾ ਨੇ ਕਿਹਾ ਕਿ ਕੋਵਿਡ-19 ਕਰਕੇ ਉਪਜੇ ਔਖੇ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਮੁਸ਼ਕਲ ਵਿੱਚ ਨਹੀਂ ਪਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਅਗਲੇ ਕੋਰਸ ਦੇ ਸਾਰੇ ਸਮੈਸਟਰ ਦੀ ਪੜ੍ਹਾਈ ਜ਼ਰੂਰੀ ਨਾ ਕੀਤੀ ਜਾਵੇ। ਸ਼੍ਰੀ ਸਿੰਗਲਾ ਨੇ ਕਿਹਾ ਕਿ ਸਿਲੇਬਸ ਘਟਾਉਣ ਲਈ ਉਦਾਹਰਨ ਵਜੋਂ 8 ਸਮੈਸਟਰਾਂ ਦੇ ਕੋਰਸ ਨੂੰ ਘਟਾ ਕੇ 7 ਸਮੈਸਟਰਾਂ ਦਾ ਕੀਤਾ ਜਾ ਸਕਦਾ ਹੈ ਜੋ ਵਿਦਿਆਰਥੀਆਂ 'ਤੇ ਮਾਨਸਿਕ ਦਬਾਅ ਘਟਾਉਣ ਵਿਚ ਸਹਾਇਕ ਹੋਵੇਗਾ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਵਿਚ ਵਧੇਰੇ ਵਿਸ਼ਵਾਸ ਨਾਲ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ