Sunday, November 02, 2025

Chandigarh

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੱਤੇਵਾੜਾ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ

March 20, 2025 08:48 PM
SehajTimes

ਚੰਡੀਗੜ੍ਹ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਲੁਧਿਆਣਾ ਦੇ ਮੱਤੇਵਾੜਾ ਜੰਗਲ ਡਿਪੂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਉਕਤ ਡਿਪੂ ਵਿੱਚ ਸਟੋਰ ਕੀਤੀ ਸਾਰੀ ਲੱਕੜ ਦੀ ਮੁਕੰਮਲ ਜਾਂਚ ਕੀਤੀ। ਲੁਧਿਆਣਾ-ਰਾਹੋਂ ਰੋਡ ‘ਤੇ ਖੜ੍ਹੇ ਹਰੇ ਰੁੱਖਾਂ ਦੀ ਕਟਾਈ ਉਪਰੰਤ ਇਹਨਾਂ ਕੱਟੀਆਂ ਹੋਈਆਂ ਲੱਕੜਾਂ ਨੂੰ ਡਿਪੂ ‘ਚ ਸਟੋਰ ਕੀਤਾ ਗਿਆ ਸੀ। ਇਹਨਾਂ ਰੁੱਖਾਂ ਨੂੰ ਕੱਟਣ ਦਾ ਹੁਕਮ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ (ਐਮ.ਓ.ਈ.ਐਫ. ਐਂਡ ਸੀ.ਸੀ.) ਤੋਂ ਬਾਕਾਇਦਾ ਪ੍ਰਵਾਨਗੀ ਮਿਲਣ ਉਪਰੰਤ ਦਿੱਤਾ ਗਿਆ ਸੀ।

ਜੰਗਲਾਤ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਨੇ ਇਸ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਹੈ। ਫਿਲੌਰ ਡਿਵੀਜ਼ਨ ਦੇ ਸਾਰੇ ਡਿਪੂਆਂ 'ਤੇ ਪਈਆਂ ਕੱਟੀਆਂ ਹੋਈਆਂ ਲੱਕੜਾਂ ਦੇ ਸਟਾਕ ਦੀ ਵਿਆਪਕ ਭੌਤਿਕ ਜਾਂਚ ਲਈ ਮੁੱਖ ਜਨਰਲ ਮੈਨੇਜਰ, ਸੀਨੀਅਰ ਆਈ.ਐਫ.ਐਸ. ਅਧਿਕਾਰੀ ਦੀ ਪ੍ਰਧਾਨਗੀ ਹੇਠ ਇੱਕ ਤੱਥ ਖੋਜ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਜੰਗਲਾਤ ਵਿਭਾਗ ਅਤੇ ਪੀ.ਐਸ.ਐਫ.ਡੀ.ਸੀ. ਦੇ ਮੈਂਬਰ ਸ਼ਾਮਿਲ ਹਨ।

ਚੈਕਿੰਗ ਦੌਰਾਨ ਪਾਈਆਂ ਗਈਆਂ ਕੁਝ ਖਾਮੀਆਂ ਦੇ ਕਾਰਨ, ਮੰਤਰੀ ਵੱਲੋਂ ਸਬੰਧਿਤ ਖੇਤਰੀ ਮੈਨੇਜਰ ਦੇ ਤਬਾਦਲੇ ਦਾ ਹੁਕਮ ਦਿੱਤਾ ਗਿਆ ਹੈ ਅਤੇ ਸਬੰਧਤ ਪ੍ਰੋਜੈਕਟ ਅਫਸਰ ਅਤੇ ਹੋਰ ਫੀਲਡ ਸਟਾਫ ਦਾ ਮੌਜੂਦਾ ਤਾਇਨਾਤੀ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਪਰੋਕਤ ਸੜਕ 'ਤੇ ਰੁੱਖਾਂ ਦੀ ਕਟਾਈ ਤੁਰੰਤ ਬੰਦ ਕਰ ਦਿੱਤੀ ਗਈ ਹੈ। ਸਟਾਕ ਦਾ ਸਾਲਾਨਾਵਾਰ ਜਾਇਜ਼ਾ ਲੈਣ ਸਬੰਧੀ ਅੰਤਰ-ਖੇਤਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਭੌਤਿਕ ਤਸਦੀਕ ਵਿੱਚ ਕੋਈ ਵੀ ਖਾਮੀ ਮਿਲਣ ਦੀ ਸੂਰਤ ਵਿੱਚ ਤੁਰੰਤ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਵੱਲੋਂ ਰੁੱਖਾਂ ਦੇ ਨਿਪਟਾਰੇ ਸਬੰਧੀ ਦੋ ਪ੍ਰਕਿਰਿਆਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਪਹਿਲੀ ਪ੍ਰਕਿਰਿਆ ਵਿੱਚ ਨਿਪਟਾਰਾ ਈ-ਪ੍ਰੋਕਿਉਰਮੈਂਟ ਪੋਰਟਲ ਨੰਬਰ 'ਤੇ ਨਿਲਾਮੀ ਰਾਹੀਂ ਕੀਤਾ ਜਾਂਦਾ ਹੈ ਅਤੇ ਦੂਜੀ ਪ੍ਰਕਿਰਿਆ ਵਿੱਚ ਜੇਕਰ ਰੁੱਖ ਬਲਾਕ ਜੰਗਲ ਵਿੱਚ ਖੜ੍ਹੇ ਹਨ ਜਾਂ ਰੁੱਖਾਂ ਨੂੰ ਕੱਟਣ ਦੇ ਖਰਚੇ ਸਬੰਧਤ ਵਿਭਾਗ ਜੋ ਕਿ ਪੀ.ਡਬਲਯੂ.ਡੀ. ਹੈ, ਵੱਲੋਂ ਜਮ੍ਹਾਂ ਕਰਵਾਏ ਗਏ ਹਨ ਤਾਂ ਜੰਗਲਾਤ ਨਿਗਮ ਵੱਲੋਂ ਰੁੱਖਾਂ ਦੀ ਸਿੱਧੀ ਕਟਾਈ ਕੀਤੀ ਜਾਂਦੀ ਹੈ।

ਲੁਧਿਆਣਾ ਰਾਹੋਂ ਸੜਕ ਦੇ ਮਾਮਲੇ ਵਿੱਚ, ਲੋਕ ਨਿਰਮਾਣ ਵਿਭਾਗ ਵੱਲੋਂ ਲੋੜੀਂਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਦੱਸਣਯੋਗ ਹੈ ਕਿ ਪੀ.ਐਸ.ਐਫ.ਡੀ.ਸੀ. ਵੱਲੋਂ ਜ਼ਿਆਦਾਤਰ ਖੜ੍ਹੇ ਰੁੱਖਾਂ ਅਤੇ ਕੱਟੀਆਂ ਹੋਈਆਂ ਲੱਕੜਾਂ ਦਾ ਨਿਪਟਾਰਾ ਸਰਕਾਰੀ ਈ-ਪ੍ਰੋਕਿਊਰਮੈਂਟ ਪੋਰਟਲ 'ਤੇ ਟੈਂਡਰ-ਕਮ-ਨਿਲਾਮੀ ਰਾਹੀਂ ਕੀਤਾ ਜਾਂਦਾ ਹੈ ਜੋ ਕਿ ਬਹੁਤ ਪਾਰਦਰਸ਼ੀ ਹੈ ਅਤੇ ਇਸ ਰਾਹੀਂ ਬਹੁਤ ਹੀ ਪ੍ਰਤੀਯੋਗੀ ਦਰਾਂ ਦੀ ਵਸੂਲੀ ਹੁੰਦੀ ਹੈ। ਖੜ੍ਹੇ ਰੁੱਖਾਂ ਦੀ ਕਟਾਈ ਤੋਂ ਪ੍ਰਾਪਤ ਕੱਟੀ ਹੋਈ ਲੱਕੜ ਨੂੰ ਨਿਪਟਾਰੇ ਤੋਂ ਪਹਿਲਾਂ ਡਿਪੂ ਵਿੱਚ ਸਟੋਰ ਕੀਤਾ ਜਾਂਦਾ ਹੈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ