Saturday, November 01, 2025

Chandigarh

ਮੁੱਖ ਮੰਤਰੀ ਦੀ ਅਗਵਾਈ ’ਚ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ

March 21, 2025 02:02 PM
SehajTimes

ਚੰਡੀਗੜ੍ਹ : ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਦਾ ਮਨੋਰਥ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਦੇ ਨਾਲ-ਨਾਲ ਭਾਈਚਾਰਕ ਭਾਈਵਾਲੀ ਨੂੰ ਵਧਾਉਣਾ ਹੈ ਤਾਂ ਕਿ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਆਪਕ ਪੱਧਰ ਉਤੇ ਅਕਾਦਮਿਕ ਵਿਕਾਸ ਕੀਤਾ ਜਾ ਸਕੇ। ਇਸ ਸੋਧ ਨਾਲ ਸਰਕਾਰੀ ਸਕੂਲਾਂ ਦੀਆਂ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮੈਂਬਰਾਂ ਦੀ ਗਿਣਤੀ ਮੌਜੂਦਾ 12 ਤੋਂ ਵਧ ਕੇ 16 ਹੋ ਜਾਵੇਗੀ ਜਿਨ੍ਹਾਂ ਵਿੱਚ 12 ਮੈਂਬਰ ਵਿਦਿਆਰਥੀਆਂ ਦੇ ਮਾਪਿਆਂ ਤੋਂ ਹੋਣਗੇ ਜਦਕਿ ਬਾਕੀ ਚਾਰ ਮੈਂਬਰ ਸਿੱਖਿਆ, ਖੇਡ ਅਤੇ ਸਹਾਇਕ ਖੇਤਰਾਂ ਤੋਂ ਹੋਣਗੇ। ਇਸ ਨਾਲ ਵਿਸ਼ਾ ਅਧਾਰਿਤ ਗਤੀਵਿਧੀਆਂ ਵਿੱਚ ਮਾਪਿਆਂ ਅਤੇ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਦੀ ਭਾਈਵਾਲੀ ਵਧੇਗੀ ਅਤੇ ਖਾਸ ਮੁਹਾਰਤ ਹਾਸਲ ਹੋਵੇਗੀ।

ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ’ਚ ਸੋਧ ਕਰਨ ਦੀ ਮਨਜ਼ੂਰੀ

ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਮੁਕੱਦਮਾ ਅਧੀਨ ਕੈਦੀਆਂ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਵਿੱਚ ਤਬਦੀਲ ਕਰਨ ਲਈ ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ਵਿੱਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਕਿਰਿਆ ਦੋਵਾਂ ਸੂਬਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ, ਜਿੱਥੇ ਮੁਕੱਦਮਾ ਅਧੀਨ ਕੈਦੀ ਇਸ ਸਮੇਂ ਬੰਦ ਹਨ ਅਤੇ ਟ੍ਰਾਇਲ ਕੋਰਟ ਦੀ ਪ੍ਰਵਾਨਗੀ ਤੋਂ ਬਾਅਦ ਜਿਸ ਸੂਬੇ ਵਿੱਚ ਉਨ੍ਹਾਂ ਨੂੰ ਤਬਦੀਲ ਕੀਤਾ ਜਾਣਾ ਹੈ। ਇਹ ਕਦਮ ਪੰਜਾਬ ਦੀਆਂ ਜੇਲ੍ਹਾਂ ਵਿੱਚ ਭੀੜ-ਭੜੱਕੇ ਦੀ ਸਥਿਤੀ ਨੂੰ ਸੁਧਾਰਨ ਵਿੱਚ ਮਦਦਗਾਰ ਹੋਵੇਗਾ।


ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਨੂੰ ਹਰੀ ਝੰਡੀ

ਮੰਤਰੀ ਮੰਡਲ ਨੇ ਵਡੇਰੇ ਜਨਤਕ ਹਿੱਤ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਬਹੁਤ ਲਾਭ ਹੋਵੇਗਾ।


ਨਿਯੁਕਤੀਆਂ ਦੇ ਨਿਯਮਾਂ ਤੇ ਸ਼ਰਤਾਂ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਤੀਰਥ ਯਾਤਰਾ ਸਮਿਤੀ ਦੇ ਚੇਅਰਮੈਨ ਤੇ ਮੈਂਬਰਾਂ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀ ਨਿਯੁਕਤੀ ਲਈ ਨਿਯਮਾਂ ਤੇ ਸ਼ਰਤਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ