Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ 26 ਮਈ ਤੋਂ

May 26, 2021 10:05 AM
Arvinder Singh

ਪਟਿਆਲਾ : ਸਕੂਲ ਸਿੱਖਿਆ ਵਿਭਾਗ ਵੱਲੋਂ ਪੜ੍ਹਾਉਣ ਸਬੰਧੀ ਆਧੁਨਿਕ ਤਕਨੀਕਾਂ ਦਾ ਇਸਤੇਮਾਲ ਕਰਦਿਆਂ ਹਰ ਵਿਸ਼ੇ ਦੀ ਪੜ੍ਹਾਈ ਨੂੰ ਸਰਲ ਅਤੇ ਰੋਚਿਕ ਬਣਾਉਣ ਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਆਨਲਾਈਨ ਪੋਸਟਰ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੁਕਾਬਲੇ ਭਲਕੇ 26 ਮਈ ਤੋਂ 29 ਮਈ ਤੱਕ ਕਰਵਾਏ ਜਾਣਗੇ।
  ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹਰਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਰੱਟੇ ਦੀ ਬਜਾਏ ਸਮਝ ਆਧਾਰਿਤ ਬਣਾਉਣ ਲਈ ਪੜ੍ਹਾਉਣ ਦੀਆਂ ਨਵੀਆਂ ਤਕਨੀਕਾਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਜਿਨ੍ਹਾਂ ਸਦਕਾ ਵੱਖ-ਵੱਖ ਵਿਸ਼ਿਆਂ ਨੂੰ ਗਤੀਵਿਧੀ ਆਧਾਰਿਤ ਪੜਾਉਣ ਤਕਨੀਕਾਂ ਨਾਲ ਵਿਦਿਆਰਥੀਆਂ ਦੀ ਵਿਸ਼ੇ ਪ੍ਰਤੀ ਰੁਚੀ 'ਚ ਲਾਜ਼ਮੀ ਤੌਰ 'ਤੇ ਇਜ਼ਾਫਾ ਹੁੰਦਾ ਹੈ। ਇਸੇ ਮਨੋਰਥ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਜਿਕ ਸਿੱਖਿਆ ਵਿਸ਼ੇ ਦੇ ਸੰਕਲਪਾਂ ਬਾਰੇ ਜਾਣਕਾਰੀ ਦੇਣ ਲਈ ਵਿਭਾਗ ਵੱਲੋਂ ਆਨਲਾਈਨ ਪੋਸਟਰ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਚਾਰ ਰੋਜ਼ਾ ਆਨਲਾਈਨ ਪੋਸਟਰ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵੱਲੋਂ ਸਬੰਧਤ ਵਿਸ਼ੇ ਦੇ ਅਧਿਆਪਕਾਂ ਦੀ ਅਗਵਾਈ ਹੇਠ ਦਿੱਤੇ ਹੋਏ ਵਿਸ਼ਿਆਂ ਬਾਰੇ ਪੋਸਟਰ ਬਣਾਏ ਜਾਣਗੇ। ਸਕੂਲ ਪੱਧਰ 'ਤੇ ਵਿਦਿਆਰਥੀਆਂ ਵੱਲੋਂ ਆਨਲਾਈਨ ਤਰੀਕੇ ਭੇਜੇ ਜਾਣ ਵਾਲੇ ਪੋਸਟਰਾਂ ਵਿੱਚੋਂ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੇ ਵਧੀਆ ਪੋਸਟਰਾਂ ਦੀ ਚੋਣ ਕਰਕੇ ਸਕੂਲ ਮੁਖੀਆਂ ਵੱਲੋਂ ਵਿਦਿਆਰਥੀਆਂ ਨੂੰ ਈ-ਸਰਟੀਫਿਕੇਟ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਹਰ ਸਕੂਲ ਵੱਲੋਂ ਪਹਿਲੇ ਸਥਾਨ 'ਤੇ ਰਹਿਣ ਵਾਲਾ ਪੋਸਟਰ ਸੰਬੰਧਿਤ ਬਲਾਕ ਮੈਂਟਰ ਨੂੰ ਭੇਜਿਆ ਜਾਵੇਗਾ ਅਤੇ ਬਲਾਕ ਮੈਂਟਰ ਵੱਲੋਂ ਬਲਾਕ ਦੇ ਸਕੂਲਾਂ ਦੇ ਪੋਸਟਰਾਂ ਵਿੱਚੋਂ ਚੋਣ ਕਰਕੇ ਦਸ ਵਧੀਆ ਪੋਸਟਰ ਜ਼ਿਲ੍ਹਾ ਮੈਂਟਰ ਨੂੰ ਭੇਜੇ ਜਾਣਗੇ। ਜ਼ਿਲ੍ਹਾ ਮੈਂਟਰ ਵੱਲੋਂ ਜ਼ਿਲ੍ਹੇ ਦੇ ਪੰਜ ਸਰਵੋਤਮ ਪੋਸਟਰ ਸਟੇਟ ਨਾਲ ਸਾਂਝੇ ਕੀਤੇ ਜਾਣਗੇ।
  ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਖਵਿੰਦਰ ਖੋਸਲਾ ਨੇ ਦੱਸਿਆ ਕਿ ਸਮਾਜਿਕ ਸਿੱਖਿਆ ਵਿਸ਼ੇ ਦੇ ਆਨਲਾਈਨ ਪੋਸਟਰ ਮੁਕਾਬਲਿਆਂ ਦੇ ਜਮਾਤ ਵਾਰ ਵਿਸ਼ੇ, ਸਮਾਜਿਕ ਸਿੱਖਿਆ ਦੇ ਜ਼ਿਲ੍ਹਾ ਅਤੇ ਬਲਾਕ ਮੈਂਟਰਾਂ ਰਾਹੀਂ ਸਮੂਹ ਸਕੂਲਾਂ ਤੱਕ ਪਹੁੰਚਾ ਦਿੱਤੇ ਗਏ ਹਨ। ਉਨ੍ਹਾਂ ਸਮੂਹ ਸਕੂਲ ਮੁਖੀਆਂ ਅਤੇ ਸੰਬੰਧਿਤ ਵਿਸ਼ਾ ਅਧਿਆਪਕਾਂ ਨੂੰ ਇਹਨਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਉਨ੍ਹਾਂ ਕਿਹਾ ਕਿ ਵਿਭਾਗੀ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਵੱਲੋਂ ਦਿੱਤੇ ਹੋਏ ਵਿਸ਼ਿਆਂ 'ਤੇ ਹੀ ਪੋਸਟਰ ਬਣਾਇਆ ਜਾਵੇਗਾ ਅਤੇ ਪੋਸਟਰ ਬਣਾਉਣ ਲਈ ਵਿਦਿਆਰਥੀ ਸਾਧਾਰਨ ਚਾਰਟ ਸ਼ੀਟ ਦਾ ਇਸਤੇਮਾਲ ਕਰ ਸਕਣਗੇ। ਚਾਰਟ ਬਣਾਉਣ ਨਾਲ ਵਿਦਿਆਰਥੀਆਂ ਦੀ ਵਿਸ਼ੇ ਪ੍ਰਤੀ ਸਮਝ ਵਧੇਗੀ ਅਤੇ ਉਹ ਵਿਸ਼ੇ ਦੇ ਸੰਕਲਪ ਆਸਾਨੀ ਨਾਲ ਸਮਝਣ ਦੇ ਸਮਰੱਥ ਹੋਣਗੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ