Wednesday, December 17, 2025

Chandigarh

ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

March 21, 2025 07:00 PM
SehajTimes

ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਯਤਨਾਂ ਸਦਕਾ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਦੂਜੀ ਮੰਜ਼ਿਲ 'ਤੇ ਬਣੇ ਇਸ ਪ੍ਰੈੱਸ ਲੌਂਜ ਦਾ ਦੋ ਦਹਾਕਿਆਂ ਬਾਅਦ ਨਵੀਨੀਕਰਨ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. (ਮੀਡੀਆ) ਆਦਿਲ ਆਜ਼ਮੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਐਡਮਿਨ) ਸੰਦੀਪ ਸਿੰਘ ਗਾੜ੍ਹਾ, ਜਾਇੰਟ ਡਾਇਰੈਕਟਰ (ਪ੍ਰੈੱਸ) ਹਰਜੀਤ ਸਿੰਘ ਗਰੇਵਾਲ, ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਚਾਵਲਾ, ਉਪ ਪ੍ਰਧਾਨ ਸ੍ਰੀ ਅਮਿਤ ਪਾਂਡੇ, ਸਕੱਤਰ ਦੀਪਕ ਸ਼ਰਮਾ ਅਤੇ ਹੋਰ ਸੀਨੀਅਰ ਪੱਤਰਕਾਰ ਵੀ ਮੌਜੂਦ ਸਨ।

ਇਹ ਪ੍ਰੈੱਸ ਲੌਂਜ, ਜਿਸਦਾ ਨਵੀਨੀਕਰਨ ਬਾਅਦ ਅੱਜ ਉਦਘਾਟਨ ਕੀਤਾ ਗਿਆ, ਅਤਿ-ਆਧੁਨਿਕ ਤਕਨਾਲੋਜੀ ਅਤੇ ਜ਼ਰੂਰੀ ਸਹੂਲਤਾਂ ਨਾਲ ਲੈਸ ਹੈ, ਜੋ ਮੀਡੀਆ ਦੀ ਮਜ਼ਬੂਤੀ ਅਤੇ ਪੱਤਰਕਾਰੀ ਲਈ ਸੁਤੰਤਰ, ਨਿਰਪੱਖ ਤੇ ਉਸਾਰੂ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਲੌਂਜ ਵਿੱਚ ਹਾਈ-ਸਪੀਡ ਇੰਟਰਨੈਟ, ਡੈਸਕਟਾਪ, ਪ੍ਰਿੰਟਰ ਅਤੇ ਬੈਠਣ ਲਈ ਢੁਕਵੇਂ ਪ੍ਰਬੰਧ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਜਨਤਾ ਤੱਕ ਜਾਣਕਾਰੀ ਦੇ ਪਾਸਾਰ ਲਈ ਪੱਤਰਕਾਰਾਂ ਕੋਲ ਲੋੜੀਂਦੇ ਸਾਧਨ ਅਤੇ ਸਰੋਤ ਉਪਲਬਧ ਹੋਣ ਤਾਂ ਜੋ ਉਹ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਡਿਊਟੀ ਨਿਭਾ ਸਕਣ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਲੋਕਤੰਤਰ ਵਿੱਚ ਇੱਕ ਆਜ਼ਾਦ ਅਤੇ ਨਿਰਪੱਖ ਪ੍ਰੈਸ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪ੍ਰੈੱਸ ਲੌਂਜ ਦੀ ਅਹਿਮੀਅਤ ਨੂੰ ਉਜਾਗਰ ਕੀਤਾ।

ਪ੍ਰੈੱਸ ਲੌਂਜ, ਵੱਖ-ਵੱਖ ਸਰਕਾਰੀ ਵਿਭਾਗਾਂ, ਰਾਜ ਸਰਕਾਰ ਦੀਆਂ ਗਤੀਵਿਧੀਆਂ ਅਤੇ ਕਾਰਜਾਂ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਲਈ ਇੱਕ ਹੱਬ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਜਾਣਕਾਰੀ ਤੱਕ ਵਧੇਰੇ ਪਹੁੰਚ, ਬਿਹਤਰ ਸੰਚਾਰ ਅਤੇ ਮੀਡੀਆ ਪੇਸ਼ੇਵਰਾਂ ਲਈ ਇੱਕ ਸਾਰਥਕ ਕੰਮਕਾਜੀ ਮਾਹੌਲ ਨੂੰ ਯਕੀਨੀ ਬਣਾਉਂਦਾ ਹੈ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ