Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

March 21, 2025 07:08 PM
SehajTimes

ਚੰਡੀਗੜ੍ਹ : ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ ਓਵਰ ਬ੍ਰਿਜ ਬਨਾਉਣ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਉ. ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਹਲਕਾ ਜੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਦਿੱਤੀ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਕਾਰਜ ਲਈ ਲੋੜੀਂਦੀ ਜ਼ਮੀਨ ਹਾਸਲ ਕਰ ਲਈ ਗਈ ਹੈ ਅਤੇ ਨਿਰਮਾਣ ਕਾਰਜ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ ਅਤੇ ਇਸ ਪ੍ਰੋਜੈਕਟ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋ ਜਾਵੇਗਾ।

ਇਸੇ ਤਰ੍ਹਾਂ ਲੋਕ ਨਿਰਮਾਣ ਮੰਤਰੀ ਨੇ ਡਾਕਟਰ ਇੰਦਰਬੀਰ ਸਿੰਘ ਨਿੱਝਰ ਵਲੋਂ ਹਲਕਾ ਅੰਮ੍ਰਿਤਸਰ -ਦੱਖਣੀ ਅਧੀਨ ਚਾਟੀਵਿੰਡ ਨਹਿਰ ਤਰਨਤਾਰਨ ਰੋਡ ਫੋਰਥ ਲੈਗ ਬਣਾਉਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵਲੋਂ ਮਿਤੀ 05-01-2025 ਨੂੰ ਸੀ.ਆਰ.ਆਈ.ਐਫ. ਯੋਜਨਾ (2024-25) ਅਧੀਨ ਮੰਨਜ਼ੂਰੀ ਦਿੱਤੀ ਗਈ ਹੈ ਅਤੇ ਮਿਤੀ 10.03.2025 ਨੂੰ ਪ੍ਰਸ਼ਾਸਕੀ ਪ੍ਰਵਾਨਗੀ ਵੀ ਜਾਰੀ ਕੀਤੀ ਗਈ ਹੈ। ਟੈਂਡਰ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੰਮ ਦੀ ਪ੍ਰਗਤੀ ਦੇ ਅਨੁਸਾਰ ਫੰਡ ਜਾਰੀ ਕਰ ਦਿੱਤੇ ਜਾਣਗੇ।
ਅੰਮ੍ਰਿਤਸਰ ਕੋਰਟ ਕੰਪਲੈਕਸ ਵਿੱਚ ਵਕੀਲਾਂ ਲਈ ਨਵੇਂ ਚੈਂਬਰ ਬਨਾਉਣ ਸਬੰਧੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ.ਹਰਭਜਨ ਸਿੰਘ ਈ.ਟੀ.ਉ.ਨੇ ਕਿਹਾ ਕਿ ਅੰਮ੍ਰਿਤਸਰ ਕੋਰਟ ਕੰਪਲੈਕਸ ਵਿੱਚ ਵਕੀਲਾਂ ਲਈ ਨਵੇਂ ਚੈਂਬਰ ਬਨਾਉਣ ਸਬੰਧੀ ਵਕੀਲਾਂ ਵੱਲੋਂ ਆਪਣੇ ਪੱਧਰ ਤੇ ਹੀ ਉਸਾਰੇ ਜਾਣ ਦੀ ਤਜਵੀਜ਼ ਹੈ। ਪੰਜਾਬ ਸਰਕਾਰ, ਮਾਲ ਵਿਭਾਗ ਦੀ ਨੋਟੀਫਿਕੇਸ਼ਨ ਮਿਤੀ 11.11.2002 ਦੇ ਅਨੁਸਾਰ ਵਕੀਲਾਂ ਦੇ ਚੈਂਬਰਾਂ ਦੀ ਉਸਾਰੀ ਵਾਸਤੇ ਖਰਚਾ ਬਾਰ ਐਸੋਸੀਏਸ਼ਨ ਵੱਲੋਂ ਕੀਤਾ ਜਾਵੇਗਾ।
ਇਸ ਸਬੰਧੀ ਪੁੱਛੇ ਗਏ ਸਪਲੀਮੈਂਟਰੀ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਸਬੰਧੀ ਮਾਲ ਵਿਭਾਗ ਮਾਮਲਾ ਵਿਚਾਰ ਲਿਆ ਜਾਵੇਗਾ।

ਹਲਕਾ ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ ਨੇ ਤਲਵਾੜਾ ਤੋਂ ਲੈ ਕੇ ਹੁਸ਼ਿਆਰਪੁਰ ਤੱਕ ਕੰਡੀ ਕਨਾਲ ਨਹਿਰ ਦੇ ਨਵੀਨੀਕਰਨ ਦੇ ਦੌਰਾਨ ਨਹਿਰ ਦੇ ਨਾਲ ਲੱਗਦੀ ਸੜਕ ਦੇ ਪੈਰਾਪੈਂਟ/ਰੇਲਿੰਗ ਅਤੇ ਸੜਕ ਦੇ ਕਿਨਾਰਿਆਂ ਦੇ ਹੋਏ ਨੁਕਸਾਨ ਸਬੰਧੀ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਉ. ਨੇ ਦੱਸਿਆ ਕਿ ਪਿੰਡ ਸਹੌੜਾ ਕੰਡੀ ਤੋਂ ਪੰਡੋਰੀ ਅਟਵਾਲ (ਨੰਗਲ ਘੋੜੇਵਾਹਾ) ਤੱਕ 23.65 ਕਿਲੋਮੀਟਰ ਲੰਬਾਈ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ 10 ਫੁੱਟ ਤੋਂ 18 ਫੁੱਟ ਚੌੜਾ ਕਰਨ ਅਤੇ ਸੜਕ ਦੇ ਨਾਲ-ਨਾਲ ਨਹਿਰ ਵਾਲੇ ਪਾਸੇ 18.234 ਕਿਲੋਮੀਟਰ ਲੰਬਾਈ ਵਿੱਚ ਕਰੈਸ਼ ਬੈਰੀਅਰ ਲਗਾਉਣ ਦਾ ਕੰਮ ਠੇਕੇਦਾਰ ਨੂੰ ਜਨਵਰੀ 2025 ਨੂੰ 1951.22 ਲੱਖ ਰੁਪਏ ਦੀ ਲਾਗਤ ਦਾ ਅਲਾਟ ਕੀਤਾ ਜਾ ਚੁੱਕਾ ਹੈ। ਇਸ ਕੰਮ ਲਈ ਜੰਗਲਾਤ ਮਹਿਕਮੇ ਦੀਆਂ ਲੋੜੀਂਦੀਆਂ ਮੰਨਜ਼ੂਰੀਆਂ ਪ੍ਰਾਪਤ ਕਰਨ ਲਈ ਪ੍ਰਕਿਰਿਆ ਅਗਸਤ 2024 ਤੋਂ ਚੱਲ ਰਹੀਂ ਹੈ ਅਤੇ ਪ੍ਰਵਾਨਗੀਆਂ ਪ੍ਰਾਪਤ ਹੋਣ ਤੇ ਅਪਗ੍ਰੇਡੇਸ਼ਨ ਅਤੇ ਕਰੈਸ਼ ਬੈਰੀਅਰ ਲਗਾਉਣ ਦਾ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

ਇਸ ਤੋਂ ਇਲਾਵਾ ਮੁਕੇਰੀਆਂ ਹਾਈਡਲ ਤਲਵਾੜਾ ਤੋਂ ਸਹੋੜਾ ਕੰਡੀ ਤੱਕ 15.00 ਕਿਲੋਮੀਟਰ ਅਤੇ ਪੰਡੋਰੀ ਅਟਵਾਲ ਤੋਂ ਬਸੀ ਮਰੂਫ ਤੱਕ 22.60 ਕਿਲੋਮੀਟਰ ਸੜਕ ਦੀ ਰਿਪੇਅਰ ਦੀ ਤਜਵੀਜ਼ ਸਪੈਸ਼ਲ ਰਿਪੇਅਰ ਪ੍ਰੋਗਰਾਮ ਅਧੀਨ ਸ਼ਾਮਲ ਕਰਨ ਲਈ ਸਰਕਾਰ ਦੇ ਵਿਚਾਰ ਅਧੀਨ ਹੈ ਅਤੇ ਸਾਲ 2025-26 ਵਿੱਚ ਕੰਮ ਨੂੰ ਹੱਥ ਵਿੱਚ ਲੈਣ ਦੀ ਤਜਵੀਜ਼ ਹੈ।

Have something to say? Post your comment

 

More in Chandigarh

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ

ਪੰਜਾਬ ਵਿੱਚੋਂ ਨਸ਼ੇ ਦੀ ਅਲਾਮਤ ਦੇ ਜੜ੍ਹੋਂ ਖ਼ਾਤਮੇ ਦੀ ਇਤਿਹਾਸਿਕ ਜੰਗ, ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਪਾਠਕ੍ਰਮ ਸ਼ੁਰੂ : ਵਿਧਾਇਕ ਰੰਧਾਵਾ

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

ਪੰਜਾਬ ਦੀ ਜੀਐਸਟੀ ਮਾਲੀਆ ਵਿੱਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

‘ਆਪ’ ਸ਼ਰਾਬ ਦੇ ਘੁਟਾਲਿਆਂ ਵਾਂਗ ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਦੀਆਂ ਜਮੀਨਾਂ ਤੇ ਵੱਡੇ ਡਾਕੇ ਦੀ ਤਿਆਰੀ : ਭੰਗੂ

ਜੀਤੀ ਪਡਿਆਲਾ ਵੱਲੋਂ ਸਲੇਮਪੁਰ ਕਲਾਂ ਦੇ ਵਸਨੀਕਾਂ ਨਾਲ ਮੀਟਿੰਗ