Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Health

ਡੇਅਰੀ ਤੇ ਖੁਰਾਕੀ ਉਤਪਾਦਾਂ ਵਿੱਚ ਮਿਲਾਵਟਖੋਰੀ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ ਅਚਨਚੇਤ ਜਾਂਚ

March 21, 2025 07:14 PM
SehajTimes

ਚੰਡੀਗੜ੍ਹ : ਸੂਬੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਾਵਟੀ ਡੇਅਰੀ ਉਤਪਾਦਾਂ ਅਤੇ ਹੋਰ ਖੁਰਾਕੀ ਉਤਪਾਦਾਂ ਦੀ ਵਿਕਰੀ 'ਤੇ ਰਾਜ ਭਰ ਵਿੱਚ ਸਿਹਤ ਤੇ ਫੂਡ ਸੇਫਟੀ ਵਿਭਾਗ ਨਾਲ ਸਾਂਝੀਆਂ ਟੀਮਾਂ ਬਣਾ ਕੇ ਅਚਾਨਕ ਚੈਕਿੰਗ ਸ਼ੁਰੂ ਕੀਤੀ ਹੈ। ਸਿਹਤ ਤੇ ਖੁਰਾਕ ਸੁਰੱਖਿਆ ਵਿਭਾਗਾਂ ਅਤੇ ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੱਕੀ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਜਾ ਸਕੇ ਅਤੇ ਇਸ ਨਾਲ ਖੁਰਾਕੀ ਪਦਾਰਥਾਂ ਦੀ ਸੁਰੱਖਿਆ ਅਤੇ ਗੁਣਵੱਤਾ ਨੂੰ ਯਕੀਨੀ ਬਣਾਈ ਜਾ ਸਕੇਗੀ।
ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਖੁਰਾਕ ਪਦਾਰਥਾਂ ਵਿੱਚ ਮਿਲਾਵਟ ਸਬੰਧੀ ਸਮੱਸਿਆ ਨਾਲ ਨਜਿੱਠਣਾ ਹੈ ਜੋ ਕਿ ਸੂਬਾ ਵਾਸੀਆਂ ਦੀ ਸਿਹਤ ਲਈ ਇੱਕ ਵੱਡਾ ਖ਼ਤਰਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਵੱਖ-ਵੱਖ ਅਦਾਰਿਆਂ ਤੋਂ ਪਨੀਰ, ਖੋਆ, ਮਠਿਆਈਆਂ ਅਤੇ ਘਿਓ ਵਰਗੇ ਦੁੱਧ ਤੋਂ ਬਣੇ ਉਤਪਾਦਾਂ ਦੇ ਨਮੂਨੇ ਇਕੱਠੇ ਕੀਤੇ ਗਏ। ਇਸ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਜਾਂਚ ਕੀਤੀ ਗਈ।
ਉਨ੍ਹਾਂ ਅੱਗੇ ਕਿਹਾ ਕਿ ਪੀ.ਪੀ.ਆਰ. ਮਾਰਕੀਟ, ਮਿੱਠਾਪੁਰ ਚੌਕ, ਜਲੰਧਰ ਵਿਖੇ ਸਥਿਤ 'ਕੇਕ ਐਂਡ ਬੇਕ' ਦੁਕਾਨ ਦੀ ਚੈਕਿੰਗ ਦੌਰਾਨ ਘੱਟ ਮਿਆਰ ਵਾਲੇ ਖੁਰਾਕ ਪਦਾਰਥ ਪਾਏ ਜਾਣ ਉਪਰੰਤ ਇਸ ਨੂੰ ਤੁਰੰਤ ਸੀਲ ਕਰ ਦਿੱਤਾ ਗਿਆ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 'ਦਿਲਬਾਗ ਮਿਲਕੀ ਸਵੀਟਸ' ਵਿਖੇ ਉਚਿਤ ਸਫ਼ਾਈ ਨਾ ਪਾਏ ਜਾਣ ਉਪਰੰਤ ਇਸ ਨੂੰ ਵੀ ਮੌਕੇ 'ਤੇ ਹੀ ਬੰਦ ਕਰ ਦਿੱਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਨਵਾਂ ਸ਼ਹਿਰ ਦੀਆਂ ਕਈ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਗਈ ਅਤੇ ਨਮੂਨੇ ਇਕੱਠੇ ਕਰਕੇ ਸੀਲ ਕੀਤੇ ਗਏ ਅਤੇ ਹੋਰ ਵਿਸ਼ਲੇਸ਼ਣ ਲਈ ਖਰੜ, ਐਸ.ਏ.ਐਸ. ਨਗਰ ਵਿੱਚ ਸਟੇਟ ਫੂਡ ਲੈਬਾਰਟਰੀ ਵਿਖੇ ਭੇਜ ਦਿੱਤੇ ਗਏ। ਲੈਬ ਰਿਪੋਰਟਾਂ ਦੇ ਆਧਾਰ 'ਤੇ ਮਿਲਾਵਟਖੋਰੀ ਪਾਏ ਜਾਣ ਵਾਲੇ ਅਦਾਰਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਆਪਣੇ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਖੁਰਾਕੀ ਪਦਾਰਥਾਂ ‘ਚ ਮਿਲਾਵਟ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਉਲੰਘਣਾ ਕਰਨ ਵਾਲਿਆਂ ਦੀ ਜਵਾਬਦੇਹੀ ਵਾਸਤੇ ਸਖ਼ਤ ਉਪਾਅ ਲਾਗੂ ਕੀਤੇ ਜਾਣੇ ਜਾਰੀ ਰੱਖੇ ਜਾਣਗੇ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ