Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼: ਤਰੁਨਪ੍ਰੀਤ ਸਿੰਘ ਸੌਂਦ

March 21, 2025 07:18 PM
SehajTimes

ਚੰਡੀਗੜ੍ਹ : ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਇਹ ਜਾਣਕਾਰੀ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਦਿੱਤੀ। ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਵਿੱਚ ਘੱਟੋ ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਕੋਈ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ ਜਾਂ ਨਹੀਂ, ਦੇ ਜਵਾਬ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਇਸਦਾ ਹਾਂ ਪੱਖੀ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਘੱਟੋ-ਘੱਟ ਉਜਰਤਾਂ ਦੋ ਤਰੀਕਿਆਂ ਨਾਲ ਵਧਾਈਆਂ ਜਾਂਦੀਆਂ ਹਨ। ਇੱਕ ਤਰੀਕਾ ਹੈ ਕਿ ਘੱਟੋ-ਘੱਟ ਉਜਰਤਾਂ ਦੀ ਵਿਵਸਥਾ ਉਪਭੋਗਤਾ ਕੀਮਤ ਇੰਡੈਕਸ (ਕੰਜਿਊਮਰ ਪ੍ਰਾਈਸ ਇੰਡੈਕਸ) ਵਿੱਚ ਹੋਏ ਵਾਧੇ ਅਨੁਸਾਰ ਸਾਲ ਵਿੱਚ ਦੋ ਵਾਰ, 1 ਮਾਰਚ ਅਤੇ 1 ਸਤੰਬਰ ਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਤਾਬਕ ਆਖਰੀ ਵਾਧਾ 1 ਸਤੰਬਰ 2024 ਨੂੰ ਹੋਇਆ ਸੀ ਅਤੇ ਅਗਲਾ ਵਾਧਾ ਮਿਤੀ 1 ਮਾਰਚ 2025 ਤੋਂ ਆਉਣ ਵਾਲੇ ਕੁਝ ਦਿਨਾਂ 'ਚ ਕਰ ਦਿੱਤਾ ਜਾਵੇਗਾ।

ਸੌਂਦ ਨੇ ਦੱਸਿਆ ਕਿ ਦੂਜਾ ਤਰੀਕਾ ਹੈ ਘੱਟੋ-ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵੀ ਤਜਵੀਜ਼ ਮਹਿਕਮੇ ਦੇ ਵਿਚਾਰ ਅਧੀਨ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਵਾਧਾ ਇਸ ਸਾਲ ਵਿੱਚ ਹੋ ਜਾਵੇਗਾ, ਜਿਸ ਨਾਲ ਬੇਸ ਸਾਲ 2025 ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਘੱਟੋ-ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਆਖਰੀ ਰਵੀਜ਼ਨ ਸਾਲ 2012 ਵਿੱਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਸਾਲ 2025 ਨੂੰ ਭਵਿੱਖੀ ਸਾਲ ਬਣਾਉਂਦੇ ਹੋਏ ਘੱਟੋ-ਘੱਟ ਉਜਰਤਾਂ ਨੂੰ ਇਸ ਸਾਲ ਦੋਹਰਾ ਦਿੱਤਾ ਜਾਵੇਗਾ।

ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਵਿੱਚ ਇੰਡਸਟਰੀਆਂ/ਫੈਕਟਰੀਆਂ ਵਿੱਚ ਕੰਮ ਕਰ ਰਹੇ ਕਿਰਤੀਆਂ/ਕਰਮਚਾਰੀਆਂ ਸਬੰਧੀ ਕਿਰਤ ਵਿਭਾਗ ਵੱਲੋਂ ਪੰਜਾਬ ਵਿੱਚ 1 ਸਤੰਬਰ 2024 ਤੋਂ ਘੱਟੋ-ਘੱਟ ਉਜਰਤਾਂ ਦੀਆਂ ਦਰਾਂ ਦੀ ਵਿਵਸਥਾ ਭਾਰਤ ਸਰਕਾਰ ਵੱਲੋਂ ਪ੍ਰਾਪਤ ਕੰਜਿਊਮਰ ਪ੍ਰਾਈਸ ਇੰਡੈਕਸ ਅਨੁਸਾਰ ਕਰ ਦਿੱਤੀ ਗਈ ਸੀ, ਜਿਸ ਅਨੁਸਾਰ ਅਣ-ਸਿੱਖਿਅਤ ਕਾਮਿਆਂ ਲਈ ਮਾਸਿਕ 10996 ਰੁਪਏ ਨਿਰਧਾਰਿਤ ਕੀਤੇ ਗਏ ਹਨ।

ਇਸੇ ਤਰ੍ਹਾਂ ਅਰਧ-ਸਿੱਖਿਅਤ ਕਾਮਿਆਂ ਲਈ ਮਹੀਨੇ ਦੇ 11776 ਰੁਪਏ, ਸਿੱਖਿਅਤ ਲਈ ਮਾਸਿਕ 12673 ਰੁਪਏ, ਉੱਚ-ਸਿੱਖਿਅਤ ਲਈ ਮਹੀਨੇ ਦੇ 13705 ਰੁਪਏ, ਸਟਾਫ ਕੈਟਾਗਰੀ-ਏ ਲਈ ਮਹੀਨੇ ਦੇ 16166 ਰੁਪਏ, ਸਟਾਫ ਕੈਟਾਗਰੀ-ਬੀ ਲਈ ਮਾਸਿਕ 14496 ਰੁਪਏ, ਸਟਾਫ ਕੈਟਾਗਰੀ-ਸੀ ਲਈ ਮਾਸਿਕ 12996 ਰੁਪਏ ਅਤੇ ਸਟਾਫ ਕੈਟਾਗਰੀ-ਡੀ ਲਈ ਮਹੀਨੇ ਦੇ 11796 ਰੁਪਏ ਨਿਰਧਾਰਿਤ ਕੀਤੇ ਗਏ ਹਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ