Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਵਿਜੀਲੈਂਸ ਬਿਊਰੋ ਤੇ ਸਿਹਤ ਵਿਭਾਗ ਵੱਲੋਂ ਸਾਂਝੀ ਕਾਰਵਾਈ ਵਿੱਚ ਬਿਨਾਂ ਲਾਇਸੈਂਸ ਵਾਲੀਆਂ ਸੋਇਆ ਚਾਂਪ, ਮੋਮੋਜ਼ ਫੈਕਟਰੀਆਂ ਸੀਲ

March 21, 2025 07:27 PM
SehajTimes

ਚੰਡੀਗੜ : ਸੂਬੇ ਵਿੱਚ ਚੱਲ ਰਹੀ “ਭਿ੍ਰਸ਼ਟਾਚਾਰ ਵਿਰੁੱਧ ਜੰਗ’’ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸਿਹਤ ਅਤੇ ਖੁਰਾਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ, ਅੰਮਿ੍ਰਤਸਰ ਸ਼ਹਿਰ ਵਿੱਚ ਫੂਡ ਪ੍ਰੋਸੈਸਿੰਗ ਫੈਕਟਰੀਆਂ ਅਤੇ ਦੁਕਾਨਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਕਾਰਵਾਈ ਦੌਰਾਨ ਬਿਨਾਂ ਲਾਇਸੈਂਸ ਅਤੇ ਹਲਕੀ ਗੁਣਵੱਤਾ ਦੇ ਖਾਧ-ਪਦਾਰਥ ਬਣਾਉਣ ਵਾਲੇ ਯੂਨਿਟ, ਖਾਸ ਕਰਕੇ ਸੋਇਆ ਚਾਂਪ ਅਤੇ ਮੋਮੋਜ਼ ਬਣਾਉਣ ਵਾਲੀਆਂ ਥਾਵਾਂ ’ਤੇ ਚੈਕਿੰਗ ਕੀਤੀ ਗਈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਸਿਹਤ ਤੇ ਖ਼ੁਰਾਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗੈਰ-ਸਵੱਛ ਫੈਕਟਰੀਆਂ ਅਤੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਵਾਲੀਆਂ ਦੁਕਾਨਾਂ ‘ਤੇ ਛਾਪੇਮਾਰੀ ਕੀਤੀ।

“ਆਪਰੇਸ਼ਨ ਦੌਰਾਨ, ਟੀਮ ਨੇ ਰਾਮਬਾਗ ਖੇਤਰ ਵਿੱਚ ਥੋਕ ਦੁਕਾਨਾਂ ਦਾ ਨਿਰੀਖਣ ਕੀਤਾ, ਜਿੱਥੇ ਸੋਇਆ ਚਾਂਪ ਅਤੇ ਮੋਮੋਜ਼ ਦੇ ਨਮੂਨੇ ਲਏ ਗਏ ਸਨ ਅਤੇ ਦੁਕਾਨਾਂ ਨੂੰ ਸੀਲ ਕਰ ਦਿੱਤੇ ਗਏ। ਇਹ ਵੀ ਪਤਾ ਲੱਗਾ ਕਿ ਕਈ ਦੁਕਾਨਦਾਰਾਂ ਕੋਲ ਲੋੜੀਂਦੇ ਭੋਜਨ ਸੁਰੱਖਿਆ ਲਾਇਸੈਂਸ ਨਹੀਂ ਸਨ ਅਤੇ ਉਹ ਖਾਣ-ਪੀਣ ਦੀਆਂ ਚੀਜਾਂ ਨੂੰ ਬਹੁਤ ਗ਼ੈਰ-ਸਿਹਤਮੰਦ ਤੇ ਗੰਦ-ਮੰਦੇ ਮਾਹੌਲ ਵਿੱਚ ਸਟੋਰ ਕਰ ਰਹੇ ਸਨ। ਉਨਾਂ ਅੱਗੇ ਕਿਹਾ,‘‘ ਉਲੰਘਣਾ ਕਰਨ ਵਾਲਿਆਂ ਦੇ ਚਲਾਨ (ਜੁਰਮਾਨੇ) ਕੀਤੇ ਗਏ,” ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ, ਟੀਮ ਨੇ ਅੰਗੜ ਵਿੱਚ ਸਥਿਤ ਦੋ ਸੋਇਆ ਚਾਂਪ ਬਣਾਉਣ ਵਾਲੀਆਂ ਫੈਕਟਰੀਆਂ ‘ਤੇ ਛਾਪੇਮਾਰੀ ਕੀਤੀ ਗਈ। ਦੋਵੇਂ ਫੈਕਟਰੀਆਂ ਬਹੁਤ ਹੀ ਗੈਰ-ਸਿਹਤਮੰਦ ਸਥਿਤੀਆਂ ਵਿੱਚ ਅਤੇ ਬਿਨਾਂ ਭੋਜਨ ਸੁਰੱਖਿਆ ਲਾਇਸੈਂਸਾਂ ਤੋਂ ਕੰਮ ਕਰਦੀਆਂ ਪਾਈਆਂ ਗਈਆਂ। ਨਤੀਜੇ ਵਜੋਂ, ਫੈਕਟਰੀਆਂ ਨੂੰ ਤੁਰੰਤ ਸੀਲ ਕਰ ਦਿੱਤਾ ਗਿਆ ਅਤੇ ਹੋਰ ਜਾਂਚ ਲਈ ਚਾਂਪ ਅਤੇ ਹੋਰ ਖਾਧ-ਪਦਾਰਥਾਂ ਦੇ ਨਮੂਨੇ ਲਏ ਗਏ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਂਝੇ ਆਪ੍ਰੇਸ਼ਨ ਦੌਰਾਨ ਕੁੱਲ ਪੰਜ ਨਮੂਨੇ ਇਕੱਠੇ ਕੀਤੇ ਗਏ ਸਨ। ਇਹ ਨਮੂਨੇ ਜਾਂਚ ਲਈ ਸਟੇਟ ਲੈਬਾਰਟਰੀ ਖਰੜ ਭੇਜੇ ਗਏ ਹਨ। ਲੈਬੋਰੇਟਰੀ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ