Tuesday, May 14, 2024

Chandigarh

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

May 26, 2021 10:09 AM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਮਿੱਥੇ ਟੀਚੇ ਨੂੰ ਛੇਤੀ ਤੋਂ ਛੇਤੀ ਹਾਸਲ ਕਰਨ ਲਈ ਯਤਨ ਹੋਰ ਅੱਗੇ ਵਧਾਉਣ ਲਈ ਆਖਿਆ ਹੈ। ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਮਾਰਚ, 2017 ਦੇ ਸਮੇਂ ਤੋਂ, ਖਾਸ ਕਰਕੇ ਕੋਵਿਡ-19 ਦੇ ਔਖੇ ਸਮਿਆਂ ਦੌਰਾਨ ਵੀ ਸਰਕਾਰੀ, ਪ੍ਰਾਈਵੇਟ ਖੇਤਰ ਤੋਂ ਇਲਾਵਾ ਸਵੈ-ਰੋਜ਼ਗਾਰ ਵਿਚ 17.61 ਲੱਖ ਨੌਕਰੀਆਂ ਦੇਣ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਭਾਗ ਨੂੰ ਹੁਨਰ ਵਿਕਾਸ ਸਿਖਲਾਈ ਉਤੇ ਵਿਸ਼ੇਸ਼ ਤੌਰ ਉਤੇ ਜੋਰ ਦੇਣ ਲਈ ਆਖਿਆ ਕਿਉਂ ਜੋ ਇਹ ਉਪਰਾਲਾ ਸਾਡੇ ਨੌਜਵਾਨਾਂ ਨੂੰ ਸਥਾਨਕ ਸਨਅਤ ਦੀਆਂ ਲੋੜਾਂ ਦੇ ਮੁਤਾਬਕ ਹੁਨਰਮੰਦ ਬਣਾਉਣ ਵਿਚ ਸਹਾਈ ਸਿੱਧ ਹੋਵੇਗਾ। ਇਸੇ ਦੌਰਾਨ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੇ ਸਰਵਿਸ ਅਤੇ ਆਈ.ਟੀ. ਸੈਕਟਰ ਵਿਚ ਅਧਿਨਕਤਾਵਾਂ ਦੇ ਆਧਾਰ ਉਤੇ ਮੌਜੂਦਾ ਰੋਜ਼ਗਾਰ ਮਾਰਕੀਟ ਦੀ ਗਤੀ ਦੇ ਮੁਤਾਬਕ ਸਾਡੇ ਨੌਜਵਾਨਾਂ ਨੂੰ ਤਕਨੀਕੀ ਹੁਨਰ ਦੇ ਪੱਖ ਤੋਂ ਲੈਸ ਕਰਨ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਲਾਮਿਸਾਲ ਯੋਗਦਾਨ ਪਾਇਆ ਹੈ।

        ਇਸ ਤੋਂ ਪਹਿਲਾਂ, ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਸੰਖੇਪ ਵਿਚ ਪੇਸ਼ਕਾਰੀ ਦਿੰਦੇ ਹੋਏ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 17.62 ਲੱਖ ਨੌਕਰੀਆਂ ਵਿੱਚੋਂ ਠੇਕੇ ਦੇ ਆਧਾਰ ਉਤੇ ਨਿਯੁਕਤੀਆਂ ਸਮੇਤ 62,743 ਸਰਕਾਰੀ ਨੌਕਰੀਆਂ, ਪ੍ਰਾਈਵੇਟ ਸੈਕਟਰ ਵਿਚ 7.02 ਲੱਖ ਨੌਕਰੀਆਂ ਅਤੇ ਇਸ ਤੋਂ ਇਲਾਵਾ ਸਵੈ-ਰੋਜ਼ਗਾਰ ਕਿੱਤਾ ਸ਼ੁਰੂ ਕਰਨ ਲਈ 9.97 ਲੱਖ ਨੌਜਵਾਨਾਂ ਨੂੰ ਸਹੂਲਤ ਪ੍ਰਦਾਨ ਕੀਤੀ ਗਈ। ਸ੍ਰੀ ਤਿਵਾੜੀ ਨੇ ਅੱਗੇ ਦੱਸਿਆ ਕਿ ਕੋਵਿਡ ਦੀ ਦੂਜੀ ਲਹਿਰ ਨੇ ਸਾਡੀਆਂ ਯੋਜਨਾਵਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਸਥਿਤੀ ਵਿਚ ਸੁਧਾਰ ਹੋਣ ਉਤੇ ਵਿਭਾਗ ਵੱਲੋਂ ਮਿੱਥੇ ਹੋਏ ਟੀਚੇ ਯਕੀਨਨ ਤੌਰ ਉਤੇ ਹਾਸਲ ਕੀਤੇ ਜਾਣਗੇ ਕਿਉਂ ਜੋ ਰੋਜ਼ਗਾਰ ਅਤੇ ਹੁਨਰ ਸਿਖਲਾਈ ਦੇ ਸਾਰੇ ਪੱਖਾਂ ਨੂੰ ਗਹੁ ਨਾਲ ਵਾਚਿਆ ਜਾ ਰਿਹਾ ਹੈ ਅਤੇ ਇਹ ਸਹੀ ਦਿਸ਼ਾ ਵਿਚ ਹਨ।

ਉਨ੍ਹਾਂ ਦੱਸਿਆ ਕਿ ਮੰਤਰੀ ਪ੍ਰੀਸ਼ਦ ਵੱਲੋਂ ਦਿੱਤੀ ਜਾ ਚੁੱਕੀ ਪ੍ਰਵਾਨਗੀ ਤਹਿਤ 61,336 ਅਸਾਮੀਆਂ ਭਰਨ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਵਿਭਾਗ ਜਲਦ ਹੀ 40 ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਬਾਕੀ ਲਗਭਗ 39,000 ਖਾਲੀ ਅਸਾਮੀਆਂ ਦੇ ਪ੍ਰਸਤਾਵ ਮਨਜੂਰੀ ਲਈ ਮੰਤਰੀ ਮੰਡਲ ਨੂੰ ਭੇਜਣ ਲਈ ਕਹੇਗਾ।

ਇਹ ਵੀ ਦੱਸਿਆ ਗਿਆ ਕਿ ਹੁਣ ਤੱਕ ਛੇ ਮੈਗਾ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਚੁੱਕੇ ਹਨ ਅਤੇ ਅਪ੍ਰੈਲ, 2021 ਵਿਚ ਹੋਣ ਵਾਲਾ ਸੱਤਵਾਂ ਰੁਜ਼ਗਾਰ ਮੇਲਾ ਕੋਵਿਡ ਮਾਮਲਿਆਂ ਵਿਚ ਹੋਏ ਤਾਜ਼ਾ ਵਾਧੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਸਥਿਤੀ ਆਮ ਵਰਗੀ ਹੋਣ ‘ਤੇ ਇਹ ਰੁਜ਼ਗਾਰ ਮੇਲਾ ਜੁਲਾਈ ਵਿਚ ਆਯੋਜਿਤ ਕੀਤਾ ਜਾਏਗਾ ਅਤੇ ਇਕ ਹੋਰ ਮੈਗਾ ਮੇਲਾ ਸਤੰਬਰ ਜਾਂ ਅਕਤੂਬਰ ਵਿਚ ਕਰਵਾਇਆ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰੈੱਡ ਸਕਾਈ ਸਕੀਮ ਬਾਰੇ ਵੀ ਜਾਣੂੰ ਕਰਵਾਇਆ ਜੋ ਨਸ਼ਾਖੋਰੀ ਦੇ ਪੀੜਤਾਂ ਦੇ ਮੁੜ ਵਸੇਬੇ ਲਈ ਉਨ੍ਹਾਂ ਦੇ ਹੁਨਰ ਦਾ ਵਿਕਾਸ ਕਰਨ ‘ਤੇ ਕੇਂਦਰਤ ਹੈ ਤਾਂ ਜੋ ਉਨ੍ਹਾਂ ਨੂੰ ਸਵੈ-ਮਾਣ ਦੀ ਭਾਵਨਾ ਨਾਲ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣਾਇਆ ਜਾ ਸਕੇ। ਇਹ ਵਿਲੱਖਣ ਪਹਿਲਕਦਮੀ ਉਨ੍ਹਾਂ ਨੌਜਵਾਨਾਂ ਦੀ ਜਿੰਦਗੀ ਮੁੜ ਲੀਹਾਂ ‘ਤੇ ਲਿਆਉਣ ਵਿੱਚ ਵੀ ਮਹੱਤਵਪੂਰਨ ਸਾਬਤ ਹੋਵੇਗੀ ਜੋ ਨਸ਼ਿਆਂ ਕਾਰਨ ਭਟਕ ਗਏ ਹਨ।

ਸ੍ਰੀ ਤਿਵਾੜੀ ਨੇ ਇਹ ਵੀ ਦੱਸਿਆ ਕਿ 'ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ' ਮੁਹਾਲੀ ਵਿਖੇ ਸਥਾਪਤ ਵਿਦੇਸ਼ਾਂ ਵਿੱਚ ਪੜ੍ਹਾਈ ਅਤੇ ਪਲੇਸਮੈਂਟ ਸੈੱਲ ਪਹਿਲਾਂ ਹੀ ਨੌਜਵਾਨਾਂ ਨੂੰ ਕੰਮ ਅਤੇ ਪੜ੍ਹਾਈ ਸਬੰਧੀ ਵੀਜ਼ਾ ਦਿਵਾਉਣ ਅਤੇ ਵਿਦੇਸ਼ ਭੇਜਣ ਲਈ ਭਰਤੀ ਏਜੰਟ ਅਤੇ ਟਰੈਵਲ ਏਜੰਟ ਦਾ ਲਾਇਸੈਂਸ ਪ੍ਰਾਪਤ ਕਰ ਲਿਆ ਹੈ ਅਤੇ ਹੁਣ ਤੱਕ 352 ਨੌਜਵਾਨਾਂ ਦੀ ਕੌਂਸਲਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਵਿਭਾਗ ਨੇ ਚਾਹਵਾਨਾਂ ਨੂੰ ਵਿਦੇਸ਼ੀ ਭਾਸ਼ਾ ਦੀ ਸਿਖਲਾਈ ਦੇਣ ਸਬੰਧੀ ਪ੍ਰੋਗਰਾਮ ਵੀ ਸ਼ੁਰੂ ਕੀਤਾ ਹੈ ਜਿਸ ਤਹਿਤ ਨੌਜਵਾਨਾਂ ਨੂੰ ਜਪਾਨੀ ਭਾਸ਼ਾ ਸਿਖਾਉਣ ਲਈ 15 ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਜੋ ਨੌਜਵਾਨਾਂ ਲਈ ਸੂਬੇ ਵਿੱਚ ਆਉਣ ਵਾਲੀਆਂ ਜਪਾਨੀ ਕੰਪਨੀਆਂ ਵਿਚ ਕੰਮ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਸ੍ਰੀ ਤਿਵਾੜੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਨੌਜਵਾਨਾਂ ਨੂੰ ਹੋਰ ਵਿਦੇਸ਼ੀ ਭਾਸ਼ਾਵਾਂ ਦੀ ਸਿਖਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਨੂੰ ਵਿਸ਼ਵ ਪੱਧਰ 'ਤੇ ਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਬਣਾਇਆ ਜਾ ਸਕੇ।

Have something to say? Post your comment

 

More in Chandigarh

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ

ਸਿਬਿਨ ਸੀ ਨੇ ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਅਦਾਲਤੀ ਹੁਕਮਾਂ ਤੇ ਕੋਹਲੀ ਮਾਜਰਾ ਵਿਖੇ 14 ਮਈ ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚੀ ਜਾਵੇਗੀ ਜ਼ਮੀਨ : ਐੱਸ ਡੀ ਐਮ 

ਐਸ.ਡੀ.ਐਮ. ਵੱਲ਼ੋਂ ਚੋਣ ਅਮਲ ਦੌਰਾਨ ਵੱਖ ਵੱਖ ਟੀਮਾਂ ਦੇ ਕੰਮਾਂ ਦੀ ਸਮੀਖਿਆ

ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ : ਐਸਐਸਪੀ ਮੋਹਾਲੀ ਸੰਦੀਪ ਗਰਗ

 ਵੋਟਰ ਰਜਿਸਟ੍ਰੇਸ਼ਨ ਵਿੱਚ ਮੋਹਾਲੀ ਜ਼ਿਲ੍ਹੇ ਚ ਡੇਰਾਬੱਸੀ ਸਭ ਤੋਂ ਅੱਗੇ