Saturday, November 01, 2025

Education

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

March 21, 2025 07:55 PM
SehajTimes

ਸਿੱਖਿਆ ਮੰਤਰੀ ਨੇ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਆ

ਚੰਡੀਗੜ੍ਹ : ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (ਬੀ.ਪੀ.ਈ.ਓਜ਼) ਨੂੰ ਹੈੱਡਮਾਸਟਰ/ਹੈੱਡਮਿਸਟ੍ਰੈਸ ਵਜੋਂ ਤਰੱਕੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਨਵੇਂ ਤਰੱਕੀ ਪ੍ਰਾਪਤ ਮੁੱਖ ਅਧਿਆਪਕਾਂ ਦਾ ਪਰਖ ਕਾਲ ਦਾ ਸਮਾਂ ਇੱਕ ਸਾਲ ਹੋਵੇਗਾ। ਮਾਸਟਰ ਕਾਡਰ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 29-05-2024 ਅਤੇ 05-08-2024 ਨੂੰ ਜਾਰੀ ਕੀਤੀ ਗਈ ਸੀਨੀਆਰਤਾ ਸੂਚੀ ਦੇ ਆਧਾਰ 'ਤੇ ਤਰੱਕੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਵਿਦਿਆਰਥੀਆਂ ਲਈ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਸਿੱਖਿਆ ਖੇਤਰ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਕਰਨਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਨਾਲ ਅਗਵਾਈ ਕਰਨ ਲਈ ਸਮਰੱਥ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਬਿਹਤਰੀਨ ਸੁਧਾਰ ਵੇਖਣ ਨੂੰ ਮਿਲੇਗਾ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ