Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

‘ਯੁੱਧ ਨਸ਼ਿਆਂ ਵਿਰੁੱਧ’ 21ਵੇਂ ਦਿਨ ਵੀ ਜਾਰੀ, ਪੰਜਾਬ ਪੁਲਿਸ ਵੱਲੋਂ 493 ਛਾਪੇਮਾਰੀਆਂ ਤੋਂ ਬਾਅਦ 63 ਨਸ਼ਾ ਤਸਕਰ ਗਿ੍ਰਫਤਾਰ

March 21, 2025 08:20 PM
SehajTimes

ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 47 ਐਫਆਈਆਰ ਦਰਜ, 573 ਗ੍ਰਾਮ ਹੈਰੋਇਨ, 10 ਕਿਲੋ ਅਫੀਮ ਬਰਾਮਦ

ਛੇ ਜ਼ਿਲਿਆਂ ਵਿੱਚ ਪੁਲਿਸ ਟੀਮਾਂ ਨੇ 170 ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ

96 ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 530 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ “ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਨੂੰ 21ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 493 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕਰਨ ਉਪਰੰਤ 47 ਐਫਆਈਆਰਜ਼ ਦਰਜ ਕੀਤੀਆਂ। ਇਸ ਨਾਲ, ਮਹਿਜ਼ 21 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2527 ਹੋ ਗਈ ਹੈ।

ਪੁਲਿਸ ਟੀਮਾਂ ਨੇ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਚੋਂ 573 ਗ੍ਰਾਮ ਹੈਰੋਇਨ, 10 ਕਿਲੋ ਅਫੀਮ, 1470 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 4750 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਆਪੇ੍ਰਸ਼ਨ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 530 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

ਉਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀਐਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ)- ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ ’ ਦੇ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਰਾਜੀ ਕੀਤਾ ਹੈ, ਜਦੋਂ ਕਿ ਰੋਕਥਾਮ ਦੇ ਹਿੱਸੇ ਵਜੋਂ ਰਾਜ ਭਰ ਵਿੱਚ 125 ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਛੇ ਜਿਲਿਆਂ -ਜਿਨਾਂ ਵਿੱਚ ਕਮਿਸ਼ਨਰੇਟ ਅੰਮਿ੍ਰਤਸਰ, ਗੁਰਦਾਸਪੁਰ, ਬਟਾਲਾ, ਪਠਾਨਕੋਟ, ਅੰਮਿ੍ਰਤਸਰ ਦਿਹਾਤੀ ਅਤੇ ਤਰਨਤਾਰਨ ਸ਼ਾਮਲ ਹਨ, ਵਿੱਚ 170 ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਥੇ ਨਸ਼ੀਲੀਆਂ ਗੋਲੀਆਂ ਜਾਂ ਨਸ਼ੇ ਦੀ ਆਦਤ ਪਾਉਣ ਵਾਲੀਆਂ ਕੋਈ ਹੋਰ ਦਵਾਈਆਂ ਤਾਂ ਨਹੀਂ ਵੇਚੀਆਂ ਜਾ ਰਹੀਆਂ ਅਤੇ ਕੀ ਇਨਾਂ ਦੁਕਾਨਾਂ ’ਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਸੁਚੱਜੀ ਪਾਲਣਾ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ