Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਡੀ.ਸੀ. ਵੱਲੋਂ  ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

March 21, 2025 08:24 PM
SehajTimes

ਮਰੀਜ਼ਾਂ ਨੂੰ ਨਸ਼ਾ ਛੁਡਾਊ ਕੇਂਦਰ ਦੇ ਅੰਦਰ ਬਾਗਬਾਨੀ ਦੀ ਟ੍ਰੇਨਿੰਗ ਦੇਣ ਦੇ ਆਦੇਸ਼


ਐਸ.ਏ.ਐਸ.ਨਗਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ  ਵੱਲੋ ਅੱਜ ਸਵੇਰੇ ਸੈਕਟਰ 66 ਵਿਚ ਪੈਂਦੇ ਸਰਕਾਰੀ ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਉਥੇ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕੇਂਦਰ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।
    ਡਿਪਟੀ ਕਮਿਸ਼ਨਰ  ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਦਿਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਵਾਈ ਜਾਵੇ ਤਾਂ ਜੋ  ਉਹ ਨਸ਼ੇ ਤੋਂ ਦੂਰ ਹੋ ਸਕਣ। ਉਨ੍ਹਾਂ ਨੇ ਕੇਂਦਰ ਦੀ ਚੈਕਿੰਗ ਦੌਰਾਨ ਜੋ ਕਮੀਆਂ ਪਾਈਆਂ ਗਈਆਂ, ਉਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਆਦੇਸ਼ ਦਿੱਤੇ ਗਏ।
    ਇਸ ਦੌਰਾਨ ਉਨ੍ਹਾਂ ਵੱਲੋਂ ਸੈਂਟਰ ਵਿੱਚ ਇੱਕ ਕਮਰੇ ਨੂੰ ਮਰੀਜ਼ਾਂ ਦੇ ਪਾਠ-ਪੂਜਾ ਕਰਨ ਲਈ ਤਿਆਰ ਕਰਨ ਲਈ ਵੀ ਕਿਹਾ ਗਿਆ, ਜਿੱਥੇ ਬੈਠ ਕੇ ਉਹ ਮੈਡੀਟੇਸ਼ਨ ਕਰ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਮਰੀਜ਼ਾਂ ਲਈ ਯੋਗਾ ਅਭਿਆਸ ਸ਼ੁਰੂ ਕਰਵਾਉਣ ਅਤੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਹ ਬਾਗਬਾਨੀ ਦੇ ਧੰਦੇ ਦੀ ਸਿਖਲਾਈ ਦੇਣ ਲਈ ਵੀ ਕਿਹਾ ਤਾਂ ਜੋ ਉਹ ਸੈਂਟਰ ਤੋਂ ਬਾਹਰ ਆਉਣ ਉਪਰੰਤ ਭਵਿੱਖ ਵਿੱਚ ਸਵੈ-ਰੁਜ਼ਗਾਰ ਦੇ ਯੋਗ ਬਣ ਸਕਣ।
    ਡਿਪਟੀ ਕਮਿਸ਼ਨਰ ਵੱਲੋਂ ਸਟਾਫ ਦੀ ਕਮੀ ਨੂੰ ਪੂਰਾ ਕਰਨ ਲਈ ਸਿਵਲ ਸਰਜਨ ਸੰਗੀਤਾ ਜੈਨ ਨੂੰ ਹੋਰ ਸਟਾਫ਼ ਦੀ ਤੈਨਾਤੀ ਕਰਨ ਲਈ ਕਿਹਾ। ਉਨ੍ਹਾਂ ਸਟਾਫ਼ ਨੂੰ ਕਿਹਾ ਕਿ ਨਸ਼ੇ ਦੇ ਮਰੀਜ਼ਾਂ ਨਾਲ ਪਿਆਰ ਤੇ ਹਮਦਰਦੀ ਭਰਿਆ ਵਿਹਾਰ ਕੀਤਾ ਜਾਵੇ ਅਤੇ ਜੇ ਕਦੇ ਕੋਈ ਮਰੀਜ਼ ਕਿਸੇ ਸਮੇਂ ਕਿਸੇ ਗੱਲ ’ਤੇ ਸਖ਼ਤ ਪ੍ਰਤੀਕਰਮ ਵੀ ਕਰਦਾ ਹੈ ਤਾਂ ਉਸ ਨੂੰ ਪਿਆਰ ਅਤੇ ਹਲੀਮੀ ਨਾਲ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਇਕੋ-ਇਕ ਮਕਸਦ ਹੈ ਕਿ ਨਸ਼ੇ ਤੇ ਮਾਨਸਿਕ ਰੋਗਾਂ ਦੇ ਮਰੀਜ਼ਾਂ ਨੂੰ ਕੇਂਦਰ ਵਿਚ ਬਿਲਕੁਲ ਤੰਦਰੁਸਤ ਕਰ ਕੇ ਘਰ ਵਾਪਸ ਭੇਜਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਕੇਂਦਰ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਬਹੁਤ ਵਧੀਆ ਮਾਹੌਲ ਦਿਤਾ ਜਾ ਰਿਹਾ ਹੈ, ਜਿਥੇ ਉਨ੍ਹਾਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਇਲਾਜ ਦੀ ਬਿਲਕੁਲ ਮੁਫ਼ਤ ਸਹੂਲਤ ਦਿਤੀ ਜਾ ਰਹੀ ਹੈ।
ਉਨ੍ਹਾਂ ਨੇ ਮਰੀਜ਼ਾਂ ਨੂੰ ਕਿਹਾ ਕਿ ਉਹ ਆਪਣਾ ਇਲਾਜ ਸਹੀ ਤਰੀਕੇ ਨਾਲ਼ ਕਰਵਾਉਣ ਅਤੇ ਠੀਕ ਹੋ ਕੇ ਆਪਣੇ ਘਰ ਜਲਦ ਵਾਪਿਸ ਜਾਣ।
ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਿੱਤੇ ਜਾਣ ਵਾਲੇ ਖਾਣੇ ਦੇ ਖਰਚਿਆਂ ਵਿੱਚ ਵਾਧੇ ਨੂੰ ਪ੍ਰਵਾਨਗੀ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਸੈਕਟਰ 66, ਮੁਹਾਲੀ ਵਿਖੇ ਪੋਸ਼ਟਿਕ ਆਹਾਰ ਦੇਣ ਲਈ ਰੋਸਟਰ ਰਜਿਸਟਰ ਤਿਆਰ ਕੀਤਾ ਜਾਵੇ। ਉਨ੍ਹਾਂ ਵੱਲੋਂ ਮਰੀਜ਼ਾਂ ਦੀ ਸਹੀ ਦੇਖਭਾਲ ਕਰਨ ਅਤੇ ਮਰੀਜਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ਼ ਮਿਲਣ ਦਾ ਸਮਾਂ ਨਿਸ਼ਚਿਤ ਕਰਨ ਲਈ ਕਿਹਾ ਗਿਆ।
ਇਸ ਮੌਕੇ  ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰ ਪਾਲ ਕੌਰ, ਸਕੱਤਰ ਰੈੱਡ ਕਰਾਸ ਹਰਬੰਸ ਸਿੰਘ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।

 

Have something to say? Post your comment

 

More in Malwa

ਤਲਵੰਡੀ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀ ਕ੍ਰਿਕਟ ਟੀਮ ਨੂੰ ਕਿੱਟਾਂ ਵੰਡੀਆਂ ਗਈਆਂ

ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ : ਮਾਨ

ਮੁਖਤਿਆਰ ਸਿੰਘ ਪੰਨੂ ਦੇ ਅਕਾਲ ਚਲਾਣਾ ਤੇ ਵੱਖ ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ 'ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ.ਐਸ.ਡੀ.

ਧੂਰੀ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ ਤਮੰਨਾ ਪਰਜਾਪਤੀ ਤੋਂ ਬਾਅਦ ਹੁਣ ਜੈਤੋ ਦੀ ਧੀ ਹਰਲੀਨ ਸ਼ਰਮਾ ਨੇ 10ਵੀਂ ਦੇ ਨਤੀਜਿਆਂ ਵਿੱਚੋਂ ਕੀਤਾ ਟਾਪ

ਹਲਕੇ ਸੁਤਰਾਣੇ ਦੀ ਸੰਗਤ ਹਲਕੇ ਦੀ ਵਾਗਡੋਰ ਲੁੰਬਾਂ ਪਰਿਵਾਰ ਨੂੰ ਸੰਭਾਉਣ ਦੀ ਕਾਹਲੀ 'ਚ : ਵਰੁਣ ਕਾਂਸਲ

ਕਿਸਾਨਾਂ ਨੇ ਪੀਏਡੀਬੀ ਦੀ ਸੁਨਾਮ ਸ਼ਾਖਾ ਨੂੰ ਲਾਇਆ ਜਿੰਦਰਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ