Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਪੂਰੇ ਸਵਰਾਜ ਲਈ ਇਮਾਨਦਾਰੀ ਨਾਲ ਕੰਮ ਕਰੋ : ਅਮਰਜੀਤ

March 22, 2025 12:03 PM
SehajTimes

ਹੁਸ਼ਿਆਰਪੁਰ : ਜਦੋਂ ਦੇਸ਼ ਗੁਲਾਮ ਸੀ ਤਾਂ ਇੱਕ ਸ਼ਹੀਦੇ ਆਜ਼ਮ ਨੇ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਪੂਰੇ ਦੇਸ਼ ਵਿੱਚ ਕ੍ਰਾਂਤੀ ਦੀ ਲਹਿਰ ਨੂੰ ਰੋਸ਼ਨ ਕੀਤਾ ਸੀ । ਅੱਜ ਜੇਕਰ ਅਸੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨੀ ਹੈ ਤਾਂ ਹਰ ਦੇਸ਼ ਵਾਸੀ ਨੂੰ ਇਸ ਆਜ਼ਾਦ ਭਾਰਤ ਵਿੱਚ ਜੋ ਵੀ ਜ਼ਿੰਮੇਵਾਰੀ ਮਿਲੀ ਹੈ, ਉਸ ਨੂੰ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਲੈਣਾ ਹੋਵੇਗਾ। ਉਪਰੋਕਤ ਸ਼ਬਦ ਸੇਵਾਮੁਕਤ ਸੀਮਾ ਸੁਰੱਖਿਆ ਬਲ ਦੇ ਡੀ.ਆਈ.ਜੀ.ਅਮਰਜੀਤ ਸਿੰਘ ਨੇ ਅੱਜ ਸਥਾਨਕ ਸਾਧੂ ਆਸ਼ਰਮ ਵਿਖੇ "ਸਭਿਆਚਾਰ  ਸੰਭਾਲ ਸੁਸਾਇਟੀ" ਵੱਲੋਂ ਭਗਤ ਸਿੰਘ ਨੂੰ ਸਮਰਪਿਤ ਕਰਵਾਏ ਗਏ  ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਹੇ | ਅਮਰਜੀਤ ਨੇ ਕਿਹਾ ਕਿ ਸਰਹੱਦ 'ਤੇ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਇਕ ਫੌਜੀ ਸ਼ਹੀਦ ਹੋ ਜਾਂਦਾ ਹੈ ਕਿਉਂਕਿ ਉਸ ਫੌਜੀ ਨੂੰ ਸਰਹੱਦ ਦੀ ਰਾਖੀ ਕਰਨ ਦੀ ਜਿੰਮੇਵਾਰੀ ਮਿਲਦੀ ਹੈ, ਇਸੇ ਤਰ੍ਹਾਂ ਬ੍ਰਹਿਮੰਡ ਵੱਲੋਂ ਸਾਨੂੰ ਸਾਰਿਆਂ ਨੂੰ ਕੋਈ ਨਾ ਕੋਈ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਨਿਭਾਉਣਾ ਪੂਰਨ ਸਵਰਾਜ ਵੱਲ ਸਾਡਾ ਪਹਿਲਾ ਕਦਮ ਹੋਵੇਗਾ।

 ਇਸ ਮੌਕੇ ਸਮਾਜ ਸੇਵੀ ਡਾ: ਅਜੇ ਬੱਗਾ ਨੇ ਕਿਹਾ ਕਿ ਅੱਜ ਸਾਡੀ ਨੌਜਵਾਨ ਪੀੜ੍ਹੀ ਨੂੰ ਭਗਤ ਸਿੰਘ ਤੇ ਸਾਥੀਆਂ ਦੀ ਸੋਚ ਨੂੰ ਚੰਗੀ ਤਰ੍ਹਾਂ ਜਾਣਨ ਦੀ ਲੋੜ ਹੈ |  ਵਕੀਲ ਦੀਪਕ ਵਸ਼ਿਸ਼ਟ  ਨੇ ਕਿਹਾ ਕਿ ਲੰਬੇ ਸਮੇਂ ਤੋਂ ਕੁਝ ਲੋਕ ਜਾਣਬੁੱਝ ਕੇ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ 'ਤੇ ਮਾਣ ਹੈ ਕਿ ਇਸ ਧਰਤੀ 'ਤੇ  ਭਗਤ ਸਿੰਘ, ਰਾਜਗੁਰੂ ਸੁਖਦੇਵ ਵਰਗੇ ਬਹਾਦਰ ਪੁਰਸ਼ਾਂ ਨੇ ਜਨਮ ਲਿਆ।ਸਮਾਗਮ ਨੂੰ ਸੰਬੋਧਨ ਕਰਦਿਆਂ ਸੰਜੀਵ ਤਲਵਾੜ ਨੇ ਕਿਹਾ ਕਿ ਸ਼ਹੀਦ ਕਿਸੇ ਜਾਤ ਜਾਂ ਧਰਮ ਨਾਲ ਸਬੰਧਤ ਨਹੀਂ ਹੁੰਦੇ, ਉਹ ਦੇਸ਼ ਦਾ ਵਿਰਸਾ ਹੁੰਦੇ ਹਨ, ਇਸ ਲਈ ਭਾਰਤੀ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਿਸ ਤਰ੍ਹਾਂ ਚੋਣਾਂ ਦੌਰਾਨ ਕਿਸੇ ਵੀ ਧਾਰਮਿਕ ਚਿੰਨ੍ਹ ਜਾਂ ਧਾਰਮਿਕ ਸਥਾਨ ਜਾਂ ਰਾਸ਼ਟਰੀ ਵਿਰਾਸਤ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ, ਉਸੇ ਤਰ੍ਹਾਂ ਕੋਈ ਵੀ ਸਿਆਸੀ ਪਾਰਟੀ ਇਨ੍ਹਾਂ ਸ਼ਹੀਦਾਂ ਦੇ ਨਾਂ ਦੀ ਵਰਤੋਂ ਕਰਕੇ ਆਪਣਾ ਸਿਆਸੀ ਲਾਹਾ ਨਾ ਲਵੇ । ਸਮਾਗਮ ਨੂੰ ਡਾ: ਰੀਤੂ ਵਾਲਾ ਧਰਮਪਾਲ ਸਾਹਿਲ ਪ੍ਰਸਿੱਧ ਕਵੀ ਟੇਰਕਿਆਣਾ ਨੇ ਵੀ ਸੰਬੋਧਨ ਕੀਤਾ | ਅੰਤ ਵਿੱਚ ਕਮੇਟੀ ਪ੍ਰਧਾਨ ਮਾਸਟਰ ਕੁਲਵਿੰਦਰ ਜੰਡਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਮੇਟੀ ਮੈਂਬਰਾਂ ਦੇ ਨਾਲ ਸ਼ਹਿਰ ਦੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਵੀ ਹਾਜ਼ਰ ਸਨ।

Have something to say? Post your comment

 

More in Doaba

ਬਲਾਚੌਰ ਵਿੱਚ ‘ਆਪ’ ਦਾ ਵੱਡਾ ਪ੍ਰਦਰਸ਼ਨ -ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਵਿਚ ਪਾਰਟੀ ਛੱਡਣ ਵਾਲਿਆਂ ਦਾ ਫੂਕਿਆ ਪੁਤਲਾ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ