Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਪੰਜਾਬ ਅਤੇ ਹਿਮਾਚਲ ਦੇ ਲੋਕਾਂ ਨੂੰ ਆਪਸ ਵਿੱਚ ਰਲ ਮਿਲ ਕੇ ਰਹਿਣਾ ਚਾਹੀਦਾ ਹੈ : ਕੁਲਵਿੰਦਰ ਸਿੰਘ ਜੰਡਾ

March 22, 2025 12:11 PM
SehajTimes
ਹੁਸ਼ਿਆਰਪੁਰ : ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਪੰਜਾਬ ਵਿੱਚੋਂ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੇ ਵਿਰੋਧੀ ਨਹੀਂ ਹੋਣਾ ਚਾਹੀਦਾ ਹਿਮਾਚਲ ਪ੍ਰਦੇਸ਼  ਦੀ ਸਰਕਾਰ ਨੂੰ ਪੰਜਾਬ ਤੇ ਹਿਮਾਚਲ ਦੇ ਲੋਕਾਂ ਵਿੱਚ ਫੁੱਟ ਪਾਉਣ ਵਾਲੇ ਵਿਅਕਤੀਆਂ ਦੇ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵ ਬੁੱਧੀਜੀਵੀ ਸ਼ਖਸ਼ੀਅਤ ਅਤੇ "ਸੱਭਿਆਚਾਰ ਸੰਭਾਲ ਸੋਸਾਇਟੀ" ਦੇ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਇਕ ਪ੍ਰੈਸ ਵਾਰਤਾ ਦੌਰਾਨ ਕੀਤਾ। ਉਹਨਾਂ ਕਿਹਾ ਕੀ ਸਿੱਖ ਸ਼ਰਧਾਲੂ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਸਥਿਤ ਪਾਵਨ ਗੁਰਧਾਮਾਂ ਦੇ ਦਰਸ਼ਨਾਂ ਲਈ ਅਕਸਰ ਜਾਂਦੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਸੂਬੇ ਅੰਦਰ ਸਿੱਖਾਂ ਨੂੰ ਕੁਝ ਕੁ ਸ਼ਰਾਰਤੀ ਲੋਕਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਲੋਕ ਸਿੱਖ ਯਾਤਰੂਆਂ ਦੇ ਵਾਹਨਾਂ ਉੱਤੇ ਲੱਗੇ ਧਾਰਮਿਕ ਨਿਸ਼ਾਨ ਸਾਹਿਬ ਸਮੇਤ ਹੋਰ ਸਿੱਖ ਨਾਇਕਾਂ ਦੀਆਂ ਤਸਵੀਰਾਂ ਅਤੇ ਝੰਡੇ ਜਬਰੀ ਪੰਜਾਬੀਆਂ ਦੀਆਂ ਗੱਡੀਆਂ ਅਤੇ ਮੋਟਰਸਾਈਕਲਾਂ ਤੋਂ ਉਤਾਰ  ਰਹੇ ਹਨ। ਇਸ ਨਾਲ ਗੁਰਦੁਆਰਾ ਸਾਹਿਬ ਜਾਣ ਵਾਲੇ  ਸ਼ਰਧਾਲੂਆਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਵਰਤਾਰਾ ਦੇਸ਼ ਹਿੱਤ ਵਿੱਚ ਨਹੀਂ। ਉਨ੍ਹਾਂ ਕਿਹਾ ਕਿ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਅੱਜ ਜੇਕਰ ਦੇਸ਼ ਦਾ ਬਹੁ-ਧਰਮੀ ਤੇ ਬਹੁ-ਕੌਮੀ ਸੱਭਿਆਚਾਰ ਜ਼ਿੰਦਾ ਹੈ ਤਾਂ ਉਹ ਸਿੱਖਾਂ ਦੀਆਂ ਦੇਸ਼ ਲਈ ਸ਼ਹਾਦਤਾਂ ਦੀ ਬਦੌਲਤ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਨੂੰ ਆਪਣੇ ਧਰਮ ਦੀਆਂ ਕਦਰਾਂ ਕੀਮਤਾਂ 'ਤੇ ਪਹਿਰਾ ਦੇਣ ਅਤੇ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦਿਦਾਰੇ ਕਰਨ ਦਾ ਪੂਰ ਹੱਕ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਵਾਪਰ ਰਹੀਆਂ ਘਟਨਾਵਾਂ ਤੋਂ ਸਪਸ਼ਟ ਹੈ ਕਿ ਹਿਮਾਚਲ ਪ੍ਰਦੇਸ਼  ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਆਪਣੀ ਜਿੰਮੇਵਾਰੀ ਪੂਰੀ ਤਰ੍ਹਾਂ  ਨਹੀਂ  ਨਿਭਾਅ ਰਹੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਗੰਭੀਰ ਮਾਮਲੇ ਉੱਤੇ ਚੁੱਪ ਰਹਿਣਾ ਵੀ ਸੂਬੇ ਦੇ ਲੋਕਾਂ ਵਿਰੁੱਧ ਭੁਗਤਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਲੋਕਾਂ ਦੀ ਤਰਜਮਾਨੀ ਕਰੇ ਅਤੇ ਉਨ੍ਹਾਂ ਨਾਲ ਹੋ ਰਹੇ ਧੱਕੇ ਦਾ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਉਠਾਏ।
ਉਹਨਾਂ ਕਿਹਾ ਕਿ  ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਸ਼ਟ ਤੌਰ 'ਤੇ ਆਖਿਆ  ਕਿ ਉਹ ਇਸ ਗੰਭੀਰ ਮੁੱਦੇ 'ਤੇ ਸੰਜੀਦਾ ਪਹੁੰਚ ਅਪਣਾਏ ਅਤੇ ਮਾਹੌਲ ਖਰਾਬ ਕਰਨ ਵਾਲਿਆ ਵਿਰੁੱਧ ਕਾਰਵਾਈ ਕਰੇ। ਉਹਨਾਂ ਕਿਹਾ ਕਿ ਪੰਜਾਬ ਅਤੇ ਹਿਮਾਚਲ ਦੇ ਲੋਕਾਂ ਨੂੰ ਆਪਸ ਵਿੱਚ ਰਲ ਮਿਲ ਕੇ ਰਹਿਣਾ ਚਾਹੀਦਾ ਹੈ। 
 
 
 
 

Have something to say? Post your comment

 

More in Doaba

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ : ਮੁੱਖ ਮੰਤਰੀ ਮਾਨ

ਮਜ਼ਦੂਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਦਿੱਤਾ ਸਮਾਜਿਕ ਜਾਗਰੂਕਤਾ ਦਾ ਸੰਦੇਸ਼

ਬੰਗਾਲ-ਅਸਾਮ ਦੀ ਜਿੱਤ ਦੀ ਖੁਸ਼ੀ 'ਚ ਭਾਜਪਾ ਨੇ ਵੰਡੇ ਲੱਡੂ 2027 ਚ ਭਾਜਪਾ ਦੀ ਸਰਕਾਰ ਪੰਜਾਬ ਚ ਬਣਨ ਦਾ ਦਾਅਵਾ ਕੀਤਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਤਹਿਤ ਬਲਾਚੌਰ ਵਿਖੇ ਪਹੁੰਚਣਗੇ ਅੱਜ, ਜਲਾਲਪੁਰ

ਪੀ.ਸੀ.ਐਸ ਅਧਿਕਾਰੀ ਰਮਨਜੀਤ ਨੇ ਡਿਊਟੀ ਸੰਭਾਲਣ ਉਪਰੰਤ ਕੀਤਾ ਖੂਨਦਾਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ