Monday, June 16, 2025

Malwa

ਭਾਰਤ ਸਰਕਾਰ" ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਉੱਧਮ ਸਿੰਘ ਨੂੰ ਕੌਮੀ ਸ਼ਹੀਦ ਤੇ ਭਾਰਤ ਰਤਨ ਦੇ ਸਨਮਾਨ ਨਾਲ ਨਿਵਾਜੇ : ਪ੍ਰੋ. ਬਡੂੰਗਰ 

March 22, 2025 02:47 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੰਗਰੇਜ਼ੀ ਹਕੂਮਤ ਦੀਆਂ ਜੜਾਂ ਉਖਾੜਨ ਵਾਲੇ ਸ਼ਹੀਦ ਯੋਧੇ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਅਤੇ ਸ. ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਨੂੰ ਭਾਰਤ ਸਰਕਾਰ ਵੱਲੋਂ ਕੌਮੀ ਸ਼ਹੀਦ ਦਾ ਦਰਜਾ ਤੇ ਭਾਰਤ ਰਤਨ ਦੇ ਸਨਮਾਨ ਨਾਲ ਨਿਵਾਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨੋਂ ਸ਼ਹੀਦਾਂ ਨੇ ਉਸ ਸਮੇਂ ਦੀ ਅੰਗਰੇਜ਼ ਹਕੂਮਤ ਨਾਲ ਹਿਕ ਡਾਹ ਕੇ ਮੁਕਾਬਲਾ ਕੀਤਾ ਅਤੇ ਅੰਗਰੇਜ਼ ਰਾਜ ਦੀਆਂ ਜੜਾਂ ਹਲਾ ਕੇ ਰੱਖ ਦਿੱਤੀਆਂ ਅਤੇ ਖੁਦ ਸ਼ਹੀਦੀਆਂ ਦੇ ਜਾਮ ਪੀ ਗਏ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਭਾਰਤ ਸਰਕਾਰ ਵੀ ਇਹਨਾਂ ਤਿੰਨੋ ਸ਼ਹੀਦਾਂ ਸ. ਕਰਤਾਰ ਸਿੰਘ ਸਰਾਭਾ ਜੋ ਕਿ 1915 ਵਿੱਚ ਮਹਿਜ 19 ਸਾਲ ਦੀ ਉਮਰ ਵਿੱਚ ਸ਼ਹੀਦ ਹੋਏ, ਸ. ਭਗਤ ਸਿੰਘ 23 ਸਾਲ ਦੀ ਉਮਰ ਵਿੱਚ 1931 ਵਿੱਚ ਅਤੇ ਸ. ਊਧਮ ਸਿੰਘ 40 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਜਾਨਾ ਵਾਰ ਕੇ ਸ਼ਹੀਦੀਆਂ ਪਾ ਗਏ ਸਨ। 
ਉਹਨਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਵੀ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਇਹਨਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਤੋਂ ਸਬਕ ਸਿੱਖਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਛੋਟੀ ਉਮਰੇ ਅਣਖ ਤੇ ਗੈਰਤ ਨਾਲ ਅੰਗਰੇਜ਼ ਹਕੂਮਤ ਦਾ ਮੁਕਾਬਲਾ ਕਰਦੇ ਹੋਏ ਦੇਸ਼ ਨੂੰ ਆਜ਼ਾਦ ਕਰਵਾਇਆ ।
ਪ੍ਰੋ. ਬਡੂੰਗਰ ਨੇ ਕਿਹਾ ਕਿ ਉਹਨਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਤੌਰ ਪ੍ਰਧਾਨਗੀ ਕਾਲ ਵਿੱਚ ਗਦਰ ਪਾਰਟੀ ਨਾਲ ਜੁੜੇ ਹੋਏ ਸਰਦਾਰ ਭਗਤ ਸਿੰਘ ਅਤੇ ਸ. ਊਧਮ ਸਿੰਘ ਦਾ ਗਦਰੀਆਂ ਦਾ ਵੱਡਾ ਵੱਖਰਾ ਸਮਾਗਮ, ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਵਿੱਚ ਉੱਤਰਾਖੰਡ ਵਿਖੇ ਜਿੱਥੇ ਸ਼ਹੀਦ ਕਰਤਾਰ ਸਿੰਘ ਦਾ ਬੁੱਤ ਵੀ ਲੱਗਿਆ ਹੋਇਆ ਹੈ, ਉੱਥੇ ਵੀ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਵੱਡਾ ਸਮਾਗਮ ਕਰਵਾਇਆ ਗਿਆ ਸੀ ਤੇ ਨਾਲ ਹੀ ਸ਼ਹੀਦ ਭਗਤ ਸਿੰਘ ਦਾ ਖਟਖਟ ਕਲਾ ਵਿਖੇ ਅਤੇ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਸੂਨਾਮ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਸੀ । ਪ੍ਰੋ. ਬਡੁੰਗਰ ਨੇ ਕਿਹਾ ਕਿ ਉਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਵੀ ਸਮਾਗਮ ਨਹੀਂ ਕਰਵਾਇਆ ਗਿਆ ਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਵੱਡੇ ਪੱਧਰ ਤੇ ਸ਼ਹੀਦੀ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ।
 ਉਹਨਾਂ ਕਿਹਾ ਕਿ ਭਾਰਤ ਸਰਕਾਰ ਤਿੰਨੇ ਸ਼ਹੀਦਾਂ ਨੂੰ ਕੌਮੀ ਸ਼ਹੀਦ ਦਾ ਦਰਜਾ ਅਤੇ ਭਾਰਤ ਰਤਨ ਦੇ ਸਨਮਾਨ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਭਾਵੇਂ ਇਹ ਸਨਮਾਨ ਇਹਨਾਂ ਮਹਾਨ ਸ਼ਹੀਦਾਂ ਲਈ ਅਤੁਛ ਹਨ ਪਰ ਫਿਰ ਵੀ ਉਹਨਾਂ ਨੂੰ ਇਹ ਸਨਮਾਨ ਦਿੱਤਾ ਜਾਣਾ ਚਾਹੀਦਾ। 

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ