Thursday, December 18, 2025

Malwa

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ 'ਚ ਕਰਾਇਆ ਸਮਾਗਮ 

March 22, 2025 06:17 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਗੋਰਿਆਂ ਤੋਂ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ  ਦਾ ਸ਼ਹੀਦੀ ਦਿਹਾੜਾ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਮਨਾਇਆ ਗਿਆ। ਇਸ ਮੌਕੇ ਸੰਤ ਆਸੂਤੋਸ਼ ਨੰਦ ਗਿਰੀ ਜੀ ਮਹਾਰਾਜ ਨੇ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ ਉਹ ਕੌਮਾਂ ਮਹਾਨ ਹੁੰਦੀਆਂ ਹਨ ਅਤੇ ਸ਼ਹੀਦਾਂ ਦੇ ਦਿਹਾੜੇ ਸਭ ਨੂੰ ਰਲ ਮਿਲਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਦੀ ਕੁਰਬਾਨੀ ਤੋਂ ਜਾਣੂੰ ਕਰਵਾਇਆ ਜਾ ਸਕੇ। ਇਸ ਮੌਕੇ ਪਹੁੰਚੇ ਆਸ਼ੂਤੋਸ਼ ਗਿਰੀ ਜੀ ਮਹਾਰਾਜ ਨੂੰ ਯਾਦਗਾਰੀ ਕਮੇਟੀ ਵੱਲੋਂ ਸਮਾਗਮ ਵਿੱਚ ਪਹੁੰਚਣ ਤੇ ਜਿਥੇ ਨਿੱਘਾ ਸਵਾਗਤ ਕੀਤਾ ਉਥੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਮੇਨ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ, ਮਾਸਟਰ ਕੇਹਰ ਸਿੰਘ ਜੋਸ਼ਨ, ਹਰਨੇਕ ਸਿੰਘ ਨੱਢੇ, ਬਲਦੇਵ ਸਿੰਘ, ਕਰਮ ਸਿੰਘ, ਜਤਿੰਦਰ ਪਾਲ ਸਿੰਘ ਬੌਬੀ, ਸੋਨੂੰ ਵਰਮਾ, ਪ੍ਰਿਤਪਾਲ ਸਿੰਘ, ਗੁਰਚਰਨ ਸਿੰਘ, ਜਗਦੀਸ਼ ਬਾਂਸਲ, ਮਲਕੀਤ ਸਿੰਘ, ਭੁਪਿੰਦਰ ਸਿੰਘ, ਦੀਵਾਨ ਸਿੰਘ ਹਾਂਡਾ, ਗੁਰਬਚਨ ਸਿੰਘ ਅਤੇ ਬਾਵਾ ਹਾਂਡਾ ਹਾਜ਼ਰ ਸਨ।

Have something to say? Post your comment